14.1 C
Los Angeles
Saturday, November 23, 2024

ਗ਼ਮਾਂ ਦੀ ਰਾਤ

ਗ਼ਮਾਂ ਦੀ ਰਾਤ ਲੰਮੀ ਏ
ਜਾਂ ਮੇਰੇ ਗੀਤ ਲੰਮੇ ਨੇ ।
ਨਾ ਭੈੜੀ ਰਾਤ ਮੁੱਕਦੀ ਏ,
ਨਾ ਮੇਰੇ ਗੀਤ ਮੁੱਕਦੇ ਨੇ ।

ਇਹ ਸਰ ਕਿੰਨੇ ਕੁ ਡੂੰਘੇ ਨੇ
ਕਿਸੇ ਨੇ ਹਾਥ ਨਾ ਪਾਈ,
ਨਾ ਬਰਸਾਤਾਂ ‘ਚ ਚੜ੍ਹਦੇ ਨੇ
ਤੇ ਨਾ ਔੜਾਂ ‘ਚ ਸੁੱਕਦੇ ਨੇ ।

ਮੇਰੇ ਹੱਡ ਹੀ ਅਵੱਲੇ ਨੇ
ਜੋ ਅੱਗ ਲਾਇਆਂ ਨਹੀਂ ਸੜਦੇ
ਨਾ ਸੜਦੇ ਹਉਕਿਆਂ ਦੇ ਨਾਲ
ਹਾਵਾਂ ਨਾਲ ਧੁਖਦੇ ਨੇ ।

ਇਹ ਫੱਟ ਹਨ ਇਸ਼ਕ ਦੇ ਯਾਰੋ
ਇਹਨਾਂ ਦੀ ਕੀ ਦਵਾ ਹੋਵੇ
ਇਹ ਹੱਥ ਲਾਇਆਂ ਵੀ ਦੁਖਦੇ ਨੇ
ਮਲ੍ਹਮ ਲਾਇਆਂ ਵੀ ਦੁਖਦੇ ਨੇ ।

ਜੇ ਗੋਰੀ ਰਾਤ ਹੈ ਚੰਨ ਦੀ
ਤਾਂ ਕਾਲੀ ਰਾਤ ਹੈ ਕਿਸ ਦੀ ?
ਨਾ ਲੁਕਦੇ ਤਾਰਿਆਂ ਵਿਚ ਚੰਨ
ਨਾ ਤਾਰੇ ਚੰਨ ‘ਚ ਲੁਕਦੇ ਨੇ ।

ਕਿਸਮਤ

ਅੱਜ ਕਿਸਮਤ ਮੇਰੇ ਗੀਤਾਂ ਦੀਹੈ ਕਿਸ ਮੰਜ਼ਿਲ 'ਤੇ ਆਣ ਖੜੀਜਦ ਗੀਤਾਂ ਦੇ ਘਰ ਨ੍ਹੇਰਾ ਹੈਤੇ ਬਾਹਰ ਮੇਰੀ ਧੁੱਪ ਚੜ੍ਹੀ।ਇਸ ਸ਼ਹਿਰ 'ਚ ਮੇਰੇ ਗੀਤਾਂ ਦਾਕੋਈ ਇਕ ਚਿਹਰਾ ਵੀ ਵਾਕਫ਼ ਨਹੀਂਪਰ ਫਿਰ ਵੀ ਮੇਰੇ ਗੀਤਾਂ ਨੂੰਆਵਾਜ਼ਾਂ ਦੇਵੇ ਗਲੀ ਗਲੀ।ਮੈਨੂੰ ਲੋਕ ਕਹਿਣ ਮੇਰੇ ਗੀਤਾਂ ਨੇਮਹਿਕਾਂ ਦੀ ਜੂਨ ਹੰਢਾਈ ਹੈਪਰ ਲੋਕ ਵਿਚਾਰੇ ਕੀ ਜਾਨਣਗੀਤਾਂ ਦੀ ਵਿਥਿਆ ਦਰਦ ਭਰੀ।ਮੈਂ ਹੰਝੂ ਹੰਝੂ ਰੋ ਰੋ ਕੇਆਪਣੀ ਤਾਂ ਅਉਧ ਹੰਢਾ ਬੈਠਾਂਕਿੰਜ ਅਉਧ ਹੰਢਾਵਾਂ ਗੀਤਾਂ ਦੀਜਿਨ੍ਹਾਂ ਗੀਤਾਂ ਦੀ ਤਕਦੀਰ ਸੜੀ।ਬਦਕਿਸਮਤ ਮੇਰੇ ਗੀਤਾਂ ਨੂੰਕਿਸ ਵੇਲੇ ਨੀਂਦਰ ਆਈ ਹੈਜਦ ਦਿਲ...

ਹਾਦਸਾ

ਗੀਤ ਦਾ ਤੁਰਦਾ ਕਾਫ਼ਲਾਮੁੜ ਹੋ ਗਿਆ ਬੇਆਸਰਾਮੱਥੇ 'ਤੇ ਹੋਣੀ ਲਿਖ ਗਈਇਕ ਖ਼ੂਬਸੂਰਤ ਹਾਦਸਾ ।ਇਕ ਨਾਗ ਚਿੱਟੇ ਦਿਵਸ ਦਾਇਕ ਨਾਗ ਕਾਲੀ ਰਾਤ ਦਾਇਕ ਵਰਕ ਨੀਲਾ ਕਰ ਗਏਕਿਸੇ ਗੀਤ ਦੇ ਇਤਿਹਾਸ ਦਾ ।ਸ਼ਬਦਾਂ ਦੇ ਕਾਲੇ ਥਲਾਂ ਵਿਚਮੇਰਾ ਗੀਤ ਸੀ ਜਦ ਮਰ ਰਿਹਾਉਹ ਗੀਤ ਤੇਰੀ ਪੈੜ ਨੂੰਮੁੜ ਮੁੜ ਪਿਆ ਸੀ ਝਾਕਦਾ ।ਅੰਬਰ ਦੀ ਥਾਲੀ ਤਿੜਕ ਗਈਸੁਣ ਜ਼ਿਕਰ ਮੋਏ ਗੀਤ ਦਾਧਰਤੀ ਦਾ ਛੰਨਾ ਕੰਬਿਆਭਰਿਆ ਹੋਇਆ ਵਿਸ਼ਵਾਸ ਦਾ ।ਜ਼ਖ਼ਮੀ ਹੈ ਪਿੰਡਾ ਸੋਚ ਦਾਜ਼ਖ਼ਮੀ ਹੈ ਪਿੰਡਾ ਆਸ ਦਾਅੱਜ ਫੇਰ ਮੇਰੇ ਗੀਤ ਲਈਕਫ਼ਨ ਨਾ ਮੈਥੋਂ ਪਾਟਦਾ...

ਜਾਚ ਮੈਨੂੰ ਆ ਗਈ

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ।ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ ।ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ ।ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਓ,ਧਰਤ ਵੀ ਵਿਕਦੀ ਹੈ ਮੁੱਲ ਸ਼ਮਸ਼ਾਨ ਦੀ ।ਨਾ ਦਿਓ ਮੈਨੂੰ ਸਾਹ ਉਧਾਰੇ ਦੋਸਤੋ,ਲੈ ਕੇ ਮੁੜ ਹਿੰਮਤ ਨਹੀਂ ਪਰਤਾਣ ਦੀ ।ਨਾ ਕਰੋ 'ਸ਼ਿਵ' ਦੀ ਉਦਾਸੀ ਦਾ ਇਲਾਜ,ਰੋਣ ਦੀ ਮਰਜ਼ੀ ਹੈ ਅੱਜ ਬੇਈਮਾਨ ਦੀ ।