11.9 C
Los Angeles
Thursday, December 26, 2024

ਮੈਂ ਨਾਸਤਿਕ ਕਿਉਂ ਹਾਂ?

ਸ਼ਹੀਦ ਭਗਤ ਸਿੰਘ

ਨਵੀਂ ਸਮੱਸਿਆ ਹੋਰ ਖੜ੍ਹੀ ਹੋ ਗਈ ਹੈ। ਕੀ ਸਰਵ ਸ਼ਕਤੀਮਾਨ, ਸਰਵ ਵਿਆਪਕ ਤੇ ਸਰਵ ਹਿੱਤਕਾਰੀ ਰੱਬ ਦੀ ਹੋਂਦ ਵਿੱਚ ਮੇਰਾ ਅਵਿਸ਼ਵਾਸ ਮੇਰੇ ਅਹੰਕਾਰ ਕਰਕੇ ਹੈ? ਮੈਨੂੰ ਕਦੇ ਚਿੱਤ ਚੇਤਾ ਵੀ ਨਹੀਂ ਸੀ ਕਿ ਮੈਨੂੰ ਕਿਸੇ ਵੇਲੇ ਇਹੋ ਜਿਹੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਆਪਣੇ ਕੁੱਝ ਦੋਸਤਾਂ ਨਾਲ ਗੱਲਬਾਤ ਕਰਨ ਤੋਂ ਪਤਾ ਲੱਗਾ ਹੈ ਕਿ ਮੇਰੇ ਕੁਝ ਦੋਸਤਾਂ (ਜੇ ਦੋਸਤੀ ਦਾ ਇਹ ਦਾਅਵਾ ਗ਼ਲਤ ਨਾ ਹੋਵੇ) ਨੇ ਮੇਰੇ ਨਾਲ ਥੋੜ੍ਹੇ ਜਿਹੇ ਮੇਲ ਜੋਲ ਮਗਰੋਂ (ਭਾਈ ਰਣਧੀਰ ਸਿੰਘ ਵੱਲ ਇਸ਼ਾਰਾ) ਹੀ ਇਹ ਸਿੱਟਾ ਕੱਢ ਲਿਆ ਕਿ ਮੇਰਾ ਰੱਬ ਦੀ ਹੋਂਦ ਤੋਂ ਮੁਨਕਰ ਹੋਣਾ ਮੇਰੀ ਹਿਮਾਕਤ ਹੈ ਅਤੇ ਇਹ ਵੀ ਕਿ ਮੇਰਾ ਅਹੰਕਾਰ ਹੀ ਮੇਰੇ ਅਵਿਸ਼ਵਾਸ ਦਾ ਕਾਰਨ ਹੈ। ਫਿਰ ਵੀ ਸਮੱਸਿਆ ਤਾਂ ਗੰਭੀਰ ਹੀ ਹੈ। ਇਨ੍ਹਾਂ ਇਨਸਾਨੀ ਵਤੀਰਿਆਂ ਤੋਂ ਉੱਪਰ ਹੋਣ ਦਾ ਮੈਂ ਦਾਅਵਾ ਨਹੀਂ ਕਰਦਾ। ਮੈਂ ਵੀ ਆਖ਼ਰ ਇਨਸਾਨ ਹਾਂ, ਇਸ ਤੋਂ ਵੱਧ ਕੁੱਝ ਨਹੀਂ ਤੇ ਨਾ ਹੀ ਕੋਈ ਇਸ ਤੋਂ ਵੱਧ ਹੋਣ ਦਾ ਦਾਅਵਾ ਕਰ ਸਕਦਾ ਹੈ। ਮੇਰੇ ਵਿੱਚ ਵੀ ਇੱਕ ਕਮਜ਼ੋਰੀ ਹੈ। ਅਹੰਕਾਰ ਮੇਰੇ ਸੁਭਾਅ ਦਾ ਵੀ ਇਕ ਅੰਗ ਹੈ। ਮੈਂ ਆਪਣੇ ਸਾਥੀਆਂ ਵਿੱਚ ਤਾਨਾਸ਼ਾਹ ਕਰਕੇ ਜਾਣਿਆ ਜਾਂਦਾ ਸਾਂ। ਇੱਥੋਂ ਤੱਕ ਕਿ ਮੇਰਾ ਦੋਸਤ ਬੀ.ਕੇ.ਦੱਤ ਕਦੀ-ਕਦੀ ਮੈਨੂੰ ਤਾਨਾਸ਼ਾਹ ਕਹਿੰਦਾ ਹੁੰਦਾ ਸੀ। ਕਈ ਮੌਕਿਆਂ ਉੱਤੇ ਮੈਨੂੰ ਹੈਂਕੜਬਾਜ਼ ਵੀ ਕਿਹਾ ਗਿਆ। ਕੁੱਝ ਦੋਸਤ ਪੂਰੀ ਗੰਭੀਰਤਾ ਨਾਲ ਦੋਸ਼ ਲਾਉਂਦੇ ਰਹੇ ਕਿ ਮੈਂ ਦੂਜਿਆਂ ‘ਤੇ ਆਪਣੀ ਰਾਇ ਮੜ੍ਹਦਾ ਹਾਂ ਅਤੇ ਆਪਣੀ ਗੱਲ ਮੰਨਵਾ ਲੈਂਦਾ ਹਾਂ। ਮੈਂ ਇਨਕਾਰ ਨਹੀਂ ਕਰਦਾ ਕਿ ਇਹ ਗੱਲ ਕਿਸੇ ਹੱਦ ਤੱਕ ਸਹੀ ਹੈ। ਇਸ ਨੂੰ ਅਹੰਵਾਦ ਵੀ ਕਿਹਾ ਜਾ ਸਕਦਾ ਹੈ। ਜਿੱਥੋਂ ਤੱਕ ਸਮਾਜ ਦੀਆਂ ਰੂੜੀਵਾਦੀ ਰਵਾਇਤਾਂ ਦੇ ਵਿਰੋਧ ਦਾ ਸਵਾਲ ਹੈ, ਮੈਂ ਅਹੰਕਾਰੀ ਹਾਂ, ਪਰ ਇਹ ਜ਼ਾਤੀ ਗੱਲ ਨਹੀਂ। ਇਹ ਆਪਣੇ ਵਿਚਾਰਾਂ ‘ਤੇ ਮਾਣ ਵਾਲੀ ਗੱਲ ਹੈ, ਇਸਨੂੰ ਅਹੰਕਾਰ ਨਹੀਂ ਕਿਹਾ ਜਾ ਸਕਦਾ। ਅਭਿਮਾਨ ਜਾਂ ਕਹਿ ਲਓ ਅਹੰਕਾਰ ਕਿਸੇ ਮਨੁੱਖ ਵਿੱਚ ਲੋੜੋਂ ਵੱਧ ਆਪਣੇ ਆਪ ਦਾ ਪ੍ਰਗਟਾਵਾ ਹੁੰਦਾ ਹੈ। ਕੀ ਮੈਂ ਬੇਲੋੜੇ ਮਾਣ ਕਰਕੇ ਨਾਸਤਿਕ ਬਣਿਆ ਹਾਂ ਜਾਂ ਇਸ ਵਿਸ਼ੇ ‘ਤੇ ਡੂੰਘਾ ਮੁਤਾਲਿਆ ਕਰਨ ਮਗਰੋਂ ਅਤੇ ਗੰਭੀਰ ਸੋਚ ਵਿਚਾਰ ਮਗਰੋਂ ਨਾਸਤਿਕ ਬਣਿਆ ਹਾਂ? ਇਹ ਸਵਾਲ ਹੈ, ਜਿਸ ਬਾਰੇ ਮੈਂ ਇੱਥੇ ਚਰਚਾ ਕਰਨਾ ਚਾਹੁੰਦਾ ਹਾਂ, ਸਭ ਤੋਂ ਪਹਿਲੇ ਇਹ ਨਬੇੜਾ ਕਰ ਲਈਏ ਕਿ ਅਭਿਮਾਨ ਤੇ ਅਹੰਕਾਰ ਦੋ ਅਲੱਗ-ਅਲੱਗ ਗੱਲਾਂ ਹੁੰਦੀਆਂ ਹਨ। ⁠ਮੈਨੂੰ ਇਸ ਗੱਲ ਦੀ ਹੁਣ ਤੱਕ ਸਮਝ ਨਹੀਂ ਆਈ ਕਿ ਬੇਲੋੜਾ ਮਾਣ ਜਾਂ ਫੋਕਾ ਅਭਿਮਾਨ ਮਨੁੱਖ ਲਈ ਆਸਤਿਕਤਾ ਦੇ ਰਾਹ ਦਾ ਰੋੜਾ ਕਿਵੇਂ ਬਣ ਸਕਦੇ ਹਨ। ਮੈਂ ਕਿਸੇ ਸੱਚੀ-ਮੁੱਚੀ ਦੇ ਮਹਾਨ ਵਿਅਕਤੀ ਦੀ ਮਹਾਨਤਾ ਤੋਂ ਮੁਨਕਰ ਹੋ ਸਕਦਾ ਹਾਂ, ਬਸ਼ਰਤੇ ਕਿ ਮੈਨੂੰ ਐਵੇਂ ਰਾਹ ਜਾਂਦੇ ਹੀ ਸ਼ੁਹਰਤ ਹੱਥ ਲੱਗੀ ਹੋਵੇ ਜਾਂ ਮਹਾਨ ਹੋਣ ਲਈ ਸੱਚੀਮੁੱਚੀ ਲੋੜੀਂਦੇ ਗੁਣ ਹੀ ਮੇਰੇ ਵਿੱਚ ਨਾ ਹੋਣ। ਇਹ ਗੱਲ ਸਮਝ ਪੈਂਦੀ ਹੈ, ਪਰ ਇਹ ਕਿਵੇਂ ਹੋ ਸਕਦਾ ਹੈ ਕਿ ਕੋਈ ਆਸਤਿਕ ਆਪਣੇ ਅਹੰਕਾਰ ਕਰਕੇ ਨਾਸਤਿਕ ਹੋ ਜਾਵੇ। ਸਿਰਫ਼ ਦੋ ਗੱਲਾਂ ਹੋ ਸਕਦੀਆਂ ਹਨ: ਜਾਂ ਤਾਂ ਮਨੁੱਖ ਖ਼ੁਦ ਨੂੰ ਖ਼ੁਦਾ ਦਾ ਰਕੀਬ ਸਮਝਣਾ ਸ਼ੁਰੂ ਕਰ ਦੇਵੇ ਜਾਂ ਫੇਰ ਖ਼ੁਦ ਹੀ ਖ਼ੁਦਾ ਬਣ ਬੈਠੇ। ਦੋਹਾਂ ਹਾਲਤਾਂ ਵਿੱਚ ਉਹ ਸਹੀ ਨਾਸਤਿਕ ਨਹੀਂ ਹੋ ਸਕਦਾ। ਪਹਿਲੀ ਸੂਰਤ ਵਿੱਚ ਉਹ ਰਕੀਬ ਦੀ ਹਾਲਤ ਤੋਂ ਮੁਨਕਰ ਨਹੀਂ ਹੁੰਦਾ। ਦੂਸਰੀ ਹਾਲਤ ਵਿੱਚ ਉਹ ਸੁਚੇਤ ਸੱਤ੍ਹਾ ਦੀ ਹੋਂਦ ਨੂੰ ਮੰਨਦਾ ਹੈ, ਜੋ ਪਰਦੇ ਪਿੱਛਿਉਂ ਸਾਰੀ ਪ੍ਰਕਿਰਤੀ ਨੂੰ ਚਲਾ ਰਹੀ ਹੈ। ਇਸਦੀ ਸਾਡੇ ਲਈ ਕੋਈ ਅਹਿਮੀਅਤ ਨਹੀਂ ਕਿ ਉਹ ਖ਼ੁਦ ਨੂੰ ਖ਼ੁਦਾ ਸਮਝਦਾ ਹੈ ਜਾਂ ਖ਼ੁਦਾ ਨੂੰ ਖ਼ੁਦ ਤੋਂ ਅਲੱਗ ਕੋਈ ਪਰਮ ਸੱਤ੍ਹਾ ਮੰਨਦਾ ਹੈ। ਅਸਲ ਨੁਕਤਾ ਇਹ ਹੈ। ਦੋਹਾਂ ਹਾਲਤਾਂ ਵਿੱਚ ਉਸਦਾ ਰੱਬ ਵਿੱਚ ਵਿਸ਼ਵਾਸ ਕਾਇਮ ਰਹਿੰਦਾ ਹੈ। ਉਹ ਕਿਸੇ ਵੀ ਤਰ੍ਹਾਂ ਨਾਸਤਿਕ ਨਹੀਂ। ਇਹੋ ਮੈਂ ਆਖਣਾ ਚਾਹੁੰਦਾ ਹੈ। ਮੈਂ ਉਪਰਲੀਆਂ ਦੋਹਾਂ ਕਿਸਮਾਂ ਵਿੱਚ ਨਹੀਂ ਆਉਂਦਾ। ਮੈਂ ਤਾਂ ਕਿਸੇ ਵੀ ਸਰਵ ਸ਼ਕਤੀਮਾਨ ਜਾਂ ਸਰਵੋਪਰੀ ਸੱਤ੍ਹਾ ਦੀ ਹੋਂਦ ਤੋਂ ਮੂਲੋਂ ਹੀ ਇਨਕਾਰੀ ਹਾਂ। ਇੰਝ ਕਿਉਂ ਹੈ, ਮੈਂ ਇਹਦੇ ਬਾਰੇ ਅੱਗੇ ਚੱਲ ਕੇ ਵਿਚਾਰ-ਚਰਚਾ ਕਰਾਂਗਾ। ਇੱਥੇ ਮੈਂ ਇਹ ਗੱਲ ਸਪੱਸ਼ਟ ਕਰ ਦੇਣੀ ਚਾਹੁੰਦਾ ਹਾਂ ਕਿ ਮੈਂ ਅਹੰਕਾਰ ਕਰਕੇ ਨਾਸਤਿਕਤਾ ਦੇ ਸਿਧਾਂਤ ਦਾ ਧਾਰਨੀ ਨਹੀਂ ਹੋਇਆ। ਨਾ ਤਾਂ ਮੈਂ ਖ਼ੁਦਾ ਦਾ ਰਕੀਬ ਹਾਂ, ਨਾ ਕੋਈ ਰੱਬੀ ਅਵਤਾਰ ਤੇ ਨਾ ਹੀ ਆਪ ਪ੍ਰਮਾਤਮਾ ਹਾਂ। ਇੱਕ ਗੱਲ ਤਾਂ ਪੱਕੀ ਹੈ ਕਿ ਅਹੰਕਾਰ ਕਾਰਨ ਮੈਂ ਇਹ ਸੋਚਣੀ ਨਹੀਂ ਅਪਣਾਈ। ਇਸ ਇਲਜ਼ਾਮ ਦਾ ਜਵਾਬ ਦੇਣ ਲਈ ਮੈਂ ਤੱਥ ਬਿਆਨ ਕਰਦਾ ਹਾਂ। ਮੇਰੇ ਦੋਸਤ ਕਹਿੰਦੇ ਹਨ ਕਿ ਦਿੱਲੀ ਬੰਬ ਤੇ ਲਾਹੌਰ ਸਾਜ਼ਿਸ਼ ਕੇਸਾਂ ਦੌਰਾਨ ਮੈਨੂੰ ਬੜੀ ਬੇਲੋੜੀ ਸ਼ੁਹਰਤ ਮਿਲੀ, ਉਸ ਕਾਰਨ ਮੇਰੇ ਵਿੱਚ ਫੋਕੀ ਸ਼ਾਨ ਆ ਗਈ। ਆਓ, ਆਪਾਂ ਦੇਖੀਏ ਕਿ ਉਨ੍ਹਾਂ ਦੇ ਕਥਨ ਕਿੱਥੋਂ ਤੱਕ ਠੀਕ ਹਨ। ਪਿੱਛੋਂ ਜਿਹੇ ਵਾਪਰੀਆਂ ਘਟਨਾਵਾਂ ਕਾਰਨ ਮੈਂ ਨਾਸਤਿਕ ਨਹੀਂ ਹੋਇਆ, ਮੈਂ ਤਾਂ ਉਦੋਂ ਹੀ ਰੱਬ ਨੂੰ ਮੰਨਣੋਂ ਹਟ ਗਿਆ ਸੀ, ਜਦ ਮੈਂ ਨਾਮਾਲੂਮ ਨੌਜਵਾਨ ਸੀ, ਜਦ ਮੇਰੇ ਉਪਰੋਕਤ ਦੋਸਤ ਰੱਬ ਦੀ ਹੋਂਦ ਤੋਂ ਸੁਚੇਤ ਵੀ ਨਹੀਂ ਸਨ। ਘੱਟੋ-ਘੱਟ ਕਾਲਜ ਦਾ ਕੋਈ ਵਿਦਿਆਰਥੀ ਏਨਾ ਅਭਿਮਾਨੀ ਨਹੀਂ ਹੋ ਸਕਦਾ ਕਿ ਉਹ ਨਾਸਤਿਕ ਹੋ ਜਾਵੇ। ਭਾਵੇਂ ਕੁਝ ਪ੍ਰੋਫ਼ੈਸਰ ਮੈਨੂੰ ਪਸੰਦ ਕਰਦੇ ਸਨ ਤੇ ਕੁਝ ਨਾ ਪਸੰਦ, ਪਰ ਮੈਂ ਕਦੇ ਵੀ ਮਿਹਨਤੀ ਮੁੰਡਾ ਨਹੀਂ ਸੀ। ਅਹੰਕਾਰ ਵਰਗੇ ਵਿਚਾਰ ਰੱਖਣ ਦਾ ਮੈਨੂੰ ਕੋਈ ਮੌਕਾ ਨਹੀਂ ਮਿਲਿਆ ਸੀ। ਮੈਂ ਬਹੁਤ ਸੰਗਾਊ ਸੁਭਾਅ ਵਾਲਾ ਤੇ ਭਵਿੱਖ ਬਾਰੇ ਉਲਝਿਆ ਰਹਿਣ ਵਾਲਾ ਮੁੰਡਾ ਸੀ ਤੇ ਉਹਨਾਂ ਦਿਨਾਂ ਵਿੱਚ ਮੈਂ ਪੂਰਾ ਨਾਸਤਿਕ ਨਹੀਂ ਸੀ। ਮੈਂ ਆਪਣੇ ਬਾਬਾ ਜੀ ਦੇ ਅਸਰ ਹੇਠ ਵੱਡਾ ਹੋਇਆ ਸੀ ਤੇ ਮੈਂ ਅਰਾਜਕਤਾਵਾਦੀ ਆਗੂ ਬਾਕੂਨਿਨ ਨੂੰ ਪੜ੍ਹਿਆ। ਸਮਾਜਵਾਦ ਦੇ ਪਿਤਾਮਾ ਮਾਰਕਸ ਦੀਆਂ ਕੁਝ ਲਿਖਤਾਂ ਪੜ੍ਹੀਆਂ ਅਤੇ ਲੈਨਿਨ, ਟਰਾਟਸਕੀ ਤੇ ਆਪਣੇ ਦੇਸ਼ਾਂ ਵਿੱਚ ਸਫ਼ਲ ਇਨਕਲਾਬ ਲਿਆਉਣ ਵਾਲੇ ਹੋਰ ਵਿਅਕਤੀਆਂ ਨੂੰ ਪੜ੍ਹਿਆ। ਇਹ ਸਾਰੇ ਨਾਸਤਕ ਸਨ। ਬਾਕੂਨਿਨ ਦੀ ਕਿਤਾਬ “ਗੌਡ ਐਂਡ ਸਟੇਟ” (ਰੱਬ ਤੇ ਰਿਆਸਤ) ਭਾਵੇਂ ਅਧੂਰੀ ਜਿਹੀ ਹੈ, ਪਰ ਇਹ ਇਸ ਵਿਸ਼ੇ ਦਾ ਦਿਲਚਸਪ ਅਧਿਐਨ ਹੈ। ਇਸ ਤੋਂ ਮਗਰੋਂ ਮੈਨੂੰ ਨਿਰਲੰਬ ਸਵਾਮੀ ਦੀ ਲਿਖੀ ਕਿਤਾਬ “ਕਾਮਨ ਸੈਂਸ” (ਸਾਧਾਰਨ ਵਿਗਿਆਨ) ਹੱਥ ਲੱਗੀ। ਇਸ ਕਿਤਾਬ ਵਿੱਚ ਅਧਿਆਤਮਕ ਨਾਸਤਿਕਵਾਦ ਸੀ। ਇਸ ਵਿਸ਼ੇ ਵਿੱਚ ਮੇਰੀ ਦਿਲਚਸਪੀ ਹੋ ਗਈ। 1926 ਦੇ ਅਖੀਰ ਤੱਕ ਮੇਰਾ ਇਹ ਵਿਸ਼ਵਾਸ ਪੱਕਾ ਹੋ ਚੁੱਕਾ ਸੀ। ਨਾਸਤਿਕ ਹੋਣ ਦਾ ਕਾਰਨ ਮੈਂ ਹੇਠਾਂ ਬਿਆਨ ਕਰਦਾ ਹਾਂ।

⁠ਮਈ 1927 ਵਿੱਚ ਮੈਂ ਲਾਹੌਰ ਵਿੱਚ ਗ੍ਰਿਫਤਾਰ ਹੋਇਆ। ਮੇਰੀ ਗ੍ਰਿਫਤਾਰੀ ਮੇਰੇ ਲਈ ਬੜੀ ਹੈਰਾਨੀ ਵਾਲੀ ਗੱਲ ਸੀ। ਮੈਨੂੰ ਅਸਲੋਂ ਹੀ ਕੋਈ ਸਾਰ ਨਹੀਂ ਸੀ ਕਿ ਪੁਲਿਸ ਮੇਰੇ ਪਿੱਛੇ ਲੱਗੀ ਹੋਈ ਸੀ। ਜਦ ਮੈਂ ਕਿਸੇ ਬਾਗ ਵਿੱਚੋਂ ਦੀ ਲੰਘ ਰਿਹਾ ਸੀ ਤਾਂ ਅਚਾਨਕ ਮੈਂ ਦੇਖਿਆ ਕਿ ਪੁਲਿਸ ਮੈਨੂੰ ਘੇਰਿਆ ਹੋਇਆ ਸੀ। ਮੈਨੂੰ ਆਪ ਹੈਰਾਨੀ ਹੁੰਦਾ ਹੈ। ਮੈਂ ਉਦੋਂ ਤਹੱਮਲ ਨਾਲ ਪੇਸ਼ ਆਇਆ ਸੀ। ਮੈਨੂੰ ਕੋਈ ਘਬਰਾਹਟ ਨਾ ਹੋਈ ਤੇ ਨਾ ਹੀ ਮੈਂ ਉਤੇਜਿਤ ਹੋਇਆ। ਮੈਨੂੰ ਪੁਲਿਸ ਹਿਰਾਸਤ ਵਿੱਚ ਵਿੱਚ ਲਿਆ ਗਿਆ। ਅਗਲੇ ਦਿਨ ਉਹ ਮੈਨੂੰ ਰੇਲਵੇ ਪੁਲਿਸ ਜੇਲ੍ਹ ਵਿੱਚ ਲੈ ਗਏ ਜਿੱਥੇ ਮੈਂ ਪੂਰਾ ਮਹੀਨਾ ਕੱਟਿਆ। ਪੁਲਿਸ ਅਫਸਰਾਂ ਦੀ ਕਿੰਨੇ ਦਿਨਾਂ ਦੀ ਗੱਲਬਾਤ ਤੋਂ ਮਗਰੋਂ ਮੈਂ ਅੰਦਾਜ਼ਾ ਲਾਇਆ ਕਿ ਉਨ੍ਹਾਂ ਨੂੰ ਕਾਕੋਰੀ ਪਾਰਟੀ ਨਾਲ ਮੇਰੇ ਸਬੰਧਾਂ ਬਾਰੇ ਤੇ ਇਨਕਲਾਬੀ ਲਹਿਰ ਨਾਲ ਸਬੰਧਤ ਮੇਰੀਆਂ ਕੁੱਝ ਹੋਰ ਸਰਗਰਮੀਆਂ ਬਾਰੇ ਜਾਣਕਾਰੀ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਕਿ (ਕਾਕੋਰੀ) ਮੁਕੱਦਮੇ ਦੀ ਸਮਾਇਤ ਦੌਰਾਨ ਮੈਂ ਲਖਨਊ ਵਿੱਚ ਸੀ ਕਿ ਉਨ੍ਹਾਂ ਦੀ ਮਨਜ਼ੂਰੀ ਮਿਲਣ ਮਗਰੋਂ ਅਸੀਂ ਕੁੱਝ ਬੰਬ ਇਕੱਠੇ ਕੀਤੇ ਸਨ ਅਤੇ ਇਹ ਕਿ ਅਜ਼ਮਾਇਸ਼ ਵਾਸਤੇ ਉਨ੍ਹਾਂ (ਕਾਕੋਰੀ ਮੁਲਜ਼ਮਾਂ) ਉਨ੍ਹਾਂ ਨੂੰ ਫਰਾਰ ਕਰਨ ਦੀ ਕੋਈ ਵਿਉਂਤ ਬਣਾਈ ਸੀ ਅਤੇ ਉਨ੍ਹਾਂ ਦੀ ਮਨਜ਼ੂਰੀ ਮਿਲਣ ਮਗਰੋਂ ਅਸੀਂ ਕੁੁੱਝ ਬੰਬ ਇਕੱਠੇ ਕੀਤੇ ਸਨ ਅਤੇ ਇਹ ਕਿ ਅਜ਼ਮਾਇਸ਼ ਵਾਸਤੇ ਉਨ੍ਹਾਂ ਵਿੱਚੋਂ ਇੱਕ ਬੰਬ 1926 ਦੇ ਦੁਸਹਿਰੇ ਦੇ ਮੌਕੇ ਉੱਤੇ ਭੀੜ ਵਿੱਚ ਸੁੱਟਿਆ ਸੀ। ਉਨ੍ਹਾਂ ਨੇ ਮੇਰੇ ਹਿੱਤ ਵਾਸਤੇ ਮੈਨੂੰ ਇਹ ਵੀ ਦੱਸਿਆ ਕਿ ਜੇ ਮੈਂ ਇਨਕਾਲਬੀ ਪਾਰਟੀ ਦੀਆਂ ਸਰਗਰਮੀਆਂ ਬਾਰੇ ਕੋਈ ਬਿਆਨ ਦੇਵਾਂ ਤਾਂ ਮੈਨੂੰ ਕੈਦ ਨਹੀਂ ਹੋਏਗੀ। ਸਗੋਂ ਉਹ ਮੈਨੂੰ ਰਿਹਾਅ ਕਰ ਦੇਣਗੇ ਤੇ ਮੈਨੂੰ ਅਦਾਲਤ ਵਿੱਚ ਵਾਅਦਾ ਮੁਆਫ ਵਜੋਂ ਪੇਸ਼ ਨਹੀਂ ਕਰਨਗੇ। ਮੈਂ ਉਨ੍ਹਾਂ ਦੀ ਇਹ ਤਜਵੀਜ਼ ਉੱਤੇ ਹੱਸ ਛੱਡਿਆ। ਇਹ ਸਰਾਸਰ ਧੋਖਾ ਸੀ। ਸਾਡੇ ਵਿਚਾਰਾਂ ਵਾਲੇ ਲੋਕ ਕਦੇ ਵੀ ਆਪਣੇ ਮਾਸੂਮ ਲੋਕਾਂ ਉੱਤੇ ਬੰਬ ਨਹੀਂ ਸੁੱਟਦੇ। ਇੱਕ ਦਿਨ ਸਵੇਰੇ ਮਿਸਟਰ ਨਿਊਮੈਨ ਮੇਰੇ ਕੋਲ ਉਹ ਪੱਕੇ ਆਰੀਆ ਸਮਾਜੀ ਸਨ। ਕੋਈ ਆਰੀਆ ਸਮਾਜੀ ਹੋਰ ਤਾਂ ਸਭ ਕੁੱਝ ਹੋ ਸਕਦਾ ਹੈ, ਪਰ ਨਾਸਤਿਕ ਨਹੀਂ। ਮੈਂ ਆਪਣੀ ਪ੍ਰਾਇਮਰੀ ਦੀ ਪੜ੍ਹਾਈ ਮੁਕਾ ਕੇ ਲਾਹੌਰ ਦੇ ਡੀ.ਏ.ਵੀ. ਸਕੂਲ ਵਿੱਚ ਦਾਖ਼ਲ ਹੋ ਗਿਆ ਤੇ ਇਹਦੇ ਬੋਰਡਿੰਗ ਹਾਊਸ ਵਿੱਚ ਪੂਰਾ ਇੱਕ ਸਾਲ ਰਿਹਾ। ਉੱਥੇ ਸਵੇਰ ਅਤੇ ਤ੍ਰਿਕਾਲ ਸੰਧਿਆ ਦੀਆਂ ਪ੍ਰਾਰਥਨਾਵਾਂ ਤੋਂ ਛੁੱਟ ਮੈਂ ਘੰਟਿਆਂ-ਬੱਧੀ ਗਾਇਤ੍ਰੀ ਮੰਤਰ ਦਾ ਜਾਪ ਕਰਦਾ ਸੀ। ਮੈਂ ਉਨ੍ਹਾਂ ਦਿਨਾਂ ਵਿੱਚ ਪੱਕਾ ਸ਼ਰਧਾਲੂ ਸੀ। ਫੇਰ ਮੈਂ ਆਪਣੇ ਪਿਤਾ ਜੀ ਨਾਲ਼ ਰਹਿਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਧਾਰਮਿਕ ਦ੍ਰਿਸ਼ਟੀਕੋਣ ਉਦਾਰ ਸੀ। ਉਨ੍ਹਾਂ ਦੀਆਂ ਸਿੱਖਿਆਵਾਂ ਸਦਕਾ ਹੀ ਮੈਂ ਆਪਣੀ ਜ਼ਿੰਦਗੀ ਅਜ਼ਾਦੀ ਦੇ ਆਦਰਸ਼ ਨੂੰ ਅਰਪੀ। ਪਰ ਉਹ ਨਾਸਤਿਕ ਨਹੀਂ ਸਨ। ਉਨ੍ਹਾਂ ਦਾ ਰੱਬ ਇੱਕ ਪੱਕਾ ਅਕੀਦਾ ਸੀ, ਮੈਨੂੰ ਉਹ ਹਰ ਰੋਜ਼ ਪ੍ਰਾਰਥਨਾ ਕਰਨ ਲਈ ਕਹਿੰਦੇ ਹੁੰਦੇ ਸਨ। ਸੋ ਮੇਰੀ ਪਰਵਰਸ਼ ਇਸ ਢੰਗ ਨਾਲ ਹੋਈ। ਨਾ ਮਿਲਵਰਤਨ ਦੇ ਦਿਨਾਂ ਵਿੱਚ ਮੈਂ ਨੈਸ਼ਨਲ ਕਾਲਜ ਵਿੱਚ ਦਾਖ਼ਲ ਹੋ ਗਿਆ। ਉੱਥੇ ਹੀ ਮੈਂ ਸਾਰੀਆਂ ਧਾਰਮਿਕ ਸਮੱਸਿਆਵਾਂ ਬਾਰੇ, ਇੱਥੋਂ ਤੱਕ ਕਿ ਰੱਬ ਬਾਰੇ ਵੀ ਖੁੱਲ੍ਹੇ ਤੌਰ ‘ਤੇ ਸੋਚਣਾ ਤੇ ਇਨ੍ਹਾਂ ਬਾਰੇ ਵਿਚਾਰ-ਚਰਚਾ ਕਰਨੀ ਸ਼ੁਰੂ ਕਰ ਦਿੱਤੀ। ਪਰ ਮੇਰਾ ਉਦੋਂ ਵੀ ਰੱਬ ਵਿੱਚ ਪੱਕਾ ਵਿਸ਼ਵਾਸ ਸੀ। ਉਦੋਂ ਮੈਂ ਦਾੜ੍ਹੀ-ਕੇਸ ਰੱਖ ਲਏ ਸੀ, ਪਰ ਤਾਂ ਵੀ ਮੈਂ ਸਿੱਖੀ ਦੇ ਮਿਥਿਹਾਸ ਜਾਂ ਸਿਧਾਂਤ ਜਾਂ ਕਿਸੇ ਹੋਰ ਧਰਮ ਵਿੱਚ ਵਿਸ਼ਵਾਸ ਨਾ ਕਰ ਸਕਿਆ ਪਰ ਰੱਬ ਦੀ ਹੋਂਦ ਵਿੱਚ ਮੇਰਾ ਪੱਕਾ ਵਿਸ਼ਵਾਸ ਸੀ।

⁠ਫੇਰ ਮੈਂ ਇਨਕਲਾਬੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ। ਮੈਂ ਜਿਸ ਪਹਿਲੇ ਆਗੂ ਨੂੰ ਮਿਲਿਆ, ਉਹ ਰੱਬ ਦੀ ਹੋਂਦ ਤੋਂ ਇਨਕਾਰੀ ਹੋਣ ਦਾ ਹੌਂਸਲਾ ਤੱਕ ਨਹੀਂ ਕਰ ਸਕਦਾ ਸੀ, ਭਾਵੇਂ ਉਹ ਇਹਦੇ ਬਾਰੇ ਪੂਰੀ ਤਰ੍ਹਾਂ ਸੁਚੇਤ ਨਹੀਂ ਸੀ। ਮੈਂ ਉਹਦੇ ਕੋਲੋਂ ਰੱਬ ਬਾਰੇ ਪੁੱਛਣਾ ਤਾਂ ਉਹਨੇ ਆਖ ਛੱਡਣਾਂ : “ਜਦ ਤੇਰਾ ਦਿਲ ਕਰੇ, ਰੱਬ ਨੂੰ ਧਿਆ ਲਿਆ ਕਰ।” ਨਾਸਤਿਕਤਾ ਦੇ ਸਿਧਾਂਤ ਨੂੰ ਮੰਨਣ ਲਈ ਜੋ ਹੌਂਸਲਾ ਚਾਹੀਦਾ ਹੈ, ਇਹ ਉਹ ਹੌਂਸਲੇ ਤੋਂ ਬਿਨਾਂ ਨਾਸਤਿਕਤਾ ਹੈ। ਮੈਂ ਜਿਸ ਦੂਜੇ ਆਗੂ ਨੂੰ ਮਿਲਿਆ, ਉਹਦਾ ਰੱਬ ਵਿੱਚ ਪੱਕਾ ਵਿਸ਼ਵਾਸ ਸੀ। ਮੈਂ ਤੁਹਾਨੂੰ ਉਹਦਾ ਨਾਂ ਦੱਸਦਾਂ-ਮਾਨਯੋਗ ਕਾਮਰੇਡ ਸਚੀਂਦਰ ਨਾਥ ਸਾਨਿਆਲ, ਜੋ ਹੁਣ ਕਰਾਚੀ ਸਾਜ਼ਿਸ਼ ਕੇਸ ਦੇ ਸੰਬੰਧ ਵਿੱਚ ਉਮਰ ਕੈਦ ਭੁਗਤ ਰਹੇ ਹਨ। ਉਨ੍ਹਾਂ ਦੀ ਇੱਕੋ-ਇੱਕ ਤੇ ਪ੍ਰਸਿੱਧ ਕਿਤਾਬ ‘ਬੰਦੀ ਜੀਵਨ’ ਵਿੱਚ ਪਹਿਲੇ ਸਫ਼ੇ ਤੋਂ ਹੀ ਰੱਬ ਦੀ ਸ਼ਾਨ ਦੀ ਜ਼ੋਰਦਾਰ ਮਹਿਮਾ ਗਾਈ ਗਈ ਹੈ। ਇਸ ਖ਼ੂਬਸੂਰਤ ਕਿਤਾਬ ਦੇ ਦੂਜੇ ਭਾਗ ਦੇ ਆਖ਼ਰੀ ਸਫ਼ੇ ਵਿੱਚ ਉਹਨਾਂ ਦੇ ਵੇਦਾਂਤਵਾਦ ਕਾਰਨ ਰੱਬ ਦੀ ਅਧਿਆਤਮਕ ਮਹਿਮਾ ਉਨ੍ਹਾਂ ਦੇ ਵਿਚਾਰਾਂ ਦਾ ਸਾਰ ਹੈ। ਇਸਤਗਾਸੇ ਦੀ ਕਹਾਣੀ ਮੁਤਾਬਕ ਜੋ ਇਨਕਲਾਬੀ ਪਰਚਾ 28 ਜਨਵਰੀ 1925 ਨੂੰ ਹਿੰਦੋਸਤਾਨ ਵਿੱਚ ਵੰਡਿਆ ਗਿਆ ਸੀ, ਉਹ ਇਨ੍ਹਾਂ ਦੇ ਦਿਮਾਗ਼ ਦਾ ਸਿੱਟਾ ਸੀ। ਜਿਵੇਂ ਹੁੰਦਾ ਹੀ ਹੈ ਕਿ ਗੁਪਤ ਸਰਗਰਮੀ ਵਿੱਚ ਕੋਈ ਉੱਘਾ ਆਗੂ ਵਿਚਾਰ ਪ੍ਰਗਟਾਉਂਦਾ ਹੈ, ਜੋ ਕਿ ਉਹਨੂੰ ਬੜੇ ਪਿਆਰੇ ਹੁੰਦੇ ਹਨ ਅਤੇ ਦੂਜੇ ਕਾਰਕੁੰਨਾਂ ਨੂੰ ਮਤਭੇਦਾਂ ਦੇ ਬਾਵਜੂਦ ਉਨ੍ਹਾਂ ਵਿਚਾਰਾਂ ਨਾਲ਼ ਸਹਿਮਤੀ ਪ੍ਰਗਟਾਉਣੀ ਪੈਂਦੀ ਹੈ।

⁠ਉਸ ਪਰਚੇ ਵਿੱਚ ਇੱਕ ਪੂਰਾ ਪੈਰ੍ਹਾ ਪ੍ਰਮੇਸ਼ਵਰ ਤੇ ਉਹਦੀਆਂ ਲੀਲਾਵਾਂ ਬਾਰੇ ਸੀ। ਇਹ ਰਹੱਸਵਾਦ ਹੈ। ਮੈਂ ਆਪਣਾ ਇਹ ਚਾਹੁੰਦਾ ਹਾਂ ਕਿ ਉਦੋਂ ਇਨਕਲਾਬੀ ਪਾਰਟੀ ਵਿੱਚ ਰੱਬ ਦੀ ਹੋਂਦ ਤੋਂ ਇਨਕਾਰੀ ਹੋਣ ਦਾ ਵਿਚਾਰ ਪੈਦਾ ਵੀ ਨਹੀਂ ਹੋਇਆ ਸੀ। ਕਾਕੋਰੀ ਦੇ ਉੱਘੇ ਚਾਰ ਸ਼ਹੀਦਾਂ ਨੇ ਆਪਣਾ ਅੰਤਿਮ ਦਿਨ ਪ੍ਰਾਰਥਨਾ/ਦੁਆ ਕਰਦਿਆਂ ਲੰਘਾਇਆ ਸੀ। ਰਾਮ ਪ੍ਰਸ਼ਾਦ ਬਿਸਮਿਲ ਪੱਕੇ ਆਰੀਆ ਸਮਾਜੀ ਸਨ। ਸਮਾਜਵਾਦ ਤੇ ਸਾਮਵਾਦ ਦੇ ਖੇਤਰ ਵਿੱਚ ਆਪਣੇ ਡੂੰਘੇ ਅਧਿਐਨ ਦੇ ਬਾਵਜੂਦ ਰਾਜਨ ਲਾਹੜੀ ਕੋਲੋਂ ਉਪਨਿਸ਼ਦਾਂ ਦੇ ਮੰਤਰ ਉਚਾਰਨ ਤੇ ਗੀਤਾਂ ਦਾ ਪਾਠ ਕਰਨ ਤੋਂ ਰਿਹਾ ਨਾ ਗਿਆ। ਉਹਨਾਂ ਸਾਰਿਆਂ ਵਿੱਚ ਮੈਂ ਇੱਕੋ ਬੰਦਾ ਦੇਖਿਆ ਸੀ ਜਿਨ੍ਹੇ ਕਦੇ ਵੀ ਪ੍ਰਾਰਥਨਾ ਨਹੀਂ ਕੀਤੀ ਸੀ ਤੇ ਉਹ ਕਿਹਾ ਕਰਦਾ ਸੀ, “ਧਾਰਮਕ ਫ਼ਲਸਫ਼ਾ ਮਨੁੱਖੀ ਕਮਜ਼ੋਰੀ ਜਾਂ ਸੀਮਤ ਗਿਆਨ ਦਾ ਸਿੱਟਾ ਹੈ।” ਇਹ ਬੰਦਾ ਵੀ ਉਮਰ ਕੈਦ ਭੁਗਤ ਰਿਹਾ ਹੈ ਪਰ ਇਹਨੂੰ ਵੀ ਕਦੇ ਆਖਣ ਦੀ ਹਿੰਮਤ ਨਹੀਂ ਪਈ ਕਿ ਰੱਬ ਨਹੀਂ ਹੈ।

⁠ਉਸ ਅਰਸੇ ਤਕ ਮੈਂ ਸਿਰਫ਼ ਰੋਮਾਂਟਕ ਵਿਚਾਰਵਾਦੀ ਇਨਕਲਾਬੀ ਸੀ। ਉਦੋਂ ਤੱਕ ਤਾਂ ਅਸੀਂ ਸਿਰਫ਼ ਅਨੁਆਈ ਹੀ ਸਾਂ। ਫੇਰ ਸਾਰੀ ਜ਼ਿੰਮੇਵਾਰੀ ਆਪਣੇ ਮੋਢਿਆਂ ਉੱਤੇ ਲੈਣ ਦਾ ਵੇਲ਼ਾ ਆਇਆ। ਕੁੱਝ ਚਿਰ ਪਾਰਟੀ ਦੀ ਅਟੱਲ ਵਿਰੋਧਤਾ ਕਾਰਨ ਇਹਦੀ ਹੋਂਦ ਹੀ ਖ਼ਤਰੇ ਵਿੱਚ ਸੀ। ਜੋਸ਼ ਨਾਲ਼ ਭਰੇ ਕਾਮਰੇਡ ਹੀ ਨਹੀਂ ਸਗੋਂ ਆਗੂ ਵੀ ਮਜ਼ਾਕ ਉਡਾਉਣ ਲੱਗੇ। ਕੁੱਝ ਚਿਰ ਮੈਨੂੰ ਵੀ ਸੰਸਾ ਰਿਹਾ ਕਿ ਕਿਸੇ ਦਿਨ ਮੈਨੂੰ ਵੀ ਆਪਣੀ ਪਾਰਟੀ ਦੀ ਨਿਸਫ਼ਲਤਾ ਦਾ ਯਕੀਨ ਹੋ ਜਾਏਗਾ। ਇਹ ਮੇਰੇ ਇਨਕਲਾਬੀ-ਜੀਵਨ ਵਿੱਚ ਆਇਆ ਵੱਡਾ ਮੋੜ ਸੀ। “ਅਧਿਐਨ ਕਰਨ” ਦੇ ਅਹਿਸਾਸ ਦੀਆਂ ਤਰੰਗਾਂ ਮੇਰੇ ਮਨ ਵਿੱਚ ਉੱਭਰਦੀਆਂ ਰਹੀਆਂ। ਅਧਿਐਨ ਕਰ, ਤਾਂ ਕਿ ਤੂੰ ਆਪਣੇ ਵਿਰੋਧੀਆਂ ਦੀਆਂ ਦਲੀਲਾਂ ਦਾ ਜਵਾਬ ਦੇ ਸਕਣ ਦੇ ਯੋਗ ਹੋ ਜਾਏਂ। ਆਪਣੇ ਸਿਧਾਂਤ ਦੀ ਹਮਾਇਤ ਵਿੱਚ ਦਲੀਲਾਂ ਨਾਲ ਆਪਣੇ ਆਪ ਨੂੰ ਲੈਸ ਕਰਨ ਲਈ ਅਧਿਐਨ ਕਰ। ਮੈਂ ਅਧਿਐਨ ਕਰਨਾ ਸ਼ੁਰੂ ਕਰ ਦਿੱਤਾ। ਮੇਰੇ ਪਹਿਲੇ ਅਕੀਦੇ ਤੇ ਵਿਸ਼ਵਾਸਾਂ ਵਿੱਚ ਵੱਡੀ ਤਬਦੀਲੀ ਆ ਗਈ। ਸਾਡੇ ਤੋਂ ਪਹਿਲਾਂ ਦੇ ਇਨਕਲਾਬੀਆਂ ਵਿੱਚ ਸਿਰਫ਼ ਤਸ਼ੱਦਦ ਦੇ ਤੌਰ ਤਰੀਕਿਆਂ ਦਾ ਰੋਮਾਂਸ ਏਨਾ ਭਾਰੂ ਸੀ, ਹੁਣ ਉਹਦੀ ਥਾਂ ਗੰਭੀਰ ਵਿਚਾਰਾਂ ਨੇ ਲੈ ਲਈ। ਹੁਣ ਰਹੱਸਵਾਦ ਵਾਸਤੇ ਅੰਧ-ਵਿਸ਼ਵਾਸ ਵਾਸਤੇ ਕੋਈ ਥਾਂ ਨਾ ਰਹੀ। ਯਥਾਰਥਵਾਦ ਸਾਡਾ ਸਿਧਾਂਤ ਹੋ ਗਿਆ। ਸਖ਼ਤ ਲੋੜ ਵੇਲ਼ੇ ਤਾਕਤ ਦੀ ਵਰਤੋਂ ਜਾਇਜ਼ ਹੈ ਪਰ ਅਹਿੰਸਾ ਸਾਰੀਆਂ ਜਨਤਕ ਲਹਿਰਾਂ ਦੀ ਅਟੁੱਟ ਨੀਤੀ। ਮੈਂ ਤੌਰ-ਤਰੀਕਿਆਂ ਬਾਰੇ ਕਾਫ਼ੀ ਆਖ ਚੁੱਕਾ ਹਾਂ। ਸਭ ਤੋਂ ਅਹਿਮ ਗੱਲ ਇਹ ਸੀ ਕਿ ਜਿਸ ਆਦਰਸ਼ ਵਾਸਤੇ ਅਸੀਂ ਜੂਝਣਾ ਹੈ, ਉਹਦਾ ਸਪੱਸ਼ਟ ਸੰਕਲਪ ਸਾਡੇ ਸਾਹਮਣੇ ਹੋਵੇ। ਕਿਉਂਕਿ ਐਕਸ਼ਨ ਵਜੋਂ ਕੋਈ ਖ਼ਾਸ ਸਰਗਰਮੀਆਂ ਨਹੀਂ ਹੋ ਰਹੀਆਂ ਸਨ, ਇਸ ਲਈ ਮੈਨੂੰ ਸੰਸਾਰ ਇਨਕਲਾਬ ਦੇ ਵੱਖ-ਵੱਖ ਆਦਰਸ਼ਾਂ ਦੇ ਅਧਿਐਨ ਵਾਸਤੇ ਕਾਫ਼ੀ ਮੌਕਾ ਮਿਲ ਗਿਆ। ਆਇਆ, ਜੋ ਉਨ੍ਹੀਂ ਦਿਨੀਂ ਸੀ.ਆਈ.ਡੀ. ਦਾ ਸੀਨੀਅਰ ਸੁਪਰਡੈਂਟ ਹੁੰਦਾ ਸੀ। ਉਹਨੇ ਮੇਰੇ ਨਾਲ਼ ਲੰਮੀ-ਚੌੜੀ ਹਮਦਰਦ ਗੱਲਬਾਤ ਮਗਰੋਂ ਆਪਣੇ ਚਿੱਤੋਂ ਮੈਨੂੰ ਬੜੀ ਮਾੜੀ ਖ਼ਬਰ ਦਿੱਤੀ ਕਿ ਜੇ ਮੈਂ ਉਨ੍ਹਾਂ ਦੀ ਮਰਜ਼ੀ ਮੁਤਾਬਕ ਕੋਈ ਬਿਆਨ ਨਾ ਦਿੱਤਾ, ਤਾਂ ਉਹ ਮੇਰੇ ਉੱਤੇ ਕਾਕੋਰੀ ਮੁਕੱਦਮੇ ਦੇ ਸਬੰਧ ਵਿੱਚ ਜੰਗ ਛੇੜਨ ਦੀ ਸਾਜ਼ਸ਼ ਅਤੇ ਦੁਸਹਿਰਾ ਬੰਬ ਸਾਕੇ ਦੇ ਵਹਿਸ਼ੀ ਕਤਲਾਂ ਦਾ ਮੁਕੱਦਮਾ ਚਲਾਉਣ ਲਈ ਮਜ਼ਬੂਰ ਹੋਣਗੇ। ਫੇਰ ਉਹ ਮੈਨੂੰ ਆਖਣ ਲੱਗਾ ਕਿ ਮੈਨੂੰ ਸਜ਼ਾ ਦਿਵਾਉਣ ’ਤੇ ਫਾਹੇ ਲਾਉਣ ਲਈ ਉਹਨਾਂ ਕੋਲ ਗਵਾਹੀ ਮੌਜੂਦ ਹੈ। ਉਨੀਂ ਦਿਨੀਂ ਮੇਰਾ ਵਿਸ਼ਵਾਸ ਸੀ-ਭਾਵੇਂ ਮੈਂ ਬਿਲਕੁੱਲ ਮਾਸੂਮ ਸੀ- ਕਿ ਪੁਲਿਸ ਜੋ ਦਾਅਵੇ ਕਰ ਸਕਦੀ ਹੈ, ਉਹ ਕਰ ਵੀ ਸਕਦੀ ਹੈ। ਉਸੇ ਦਿਨ ਕੁੱਝ ਪੁਲਿਸ ਅਫ਼ਸਰ ਦੋਵੇਂ ਵੇਲੇ ਰੱਬ ਦਾ ਨਾਂ ਲੈਣ ਲਈ ਮੈਨੂੰ ਪ੍ਰੇਰਨ ਲੱਗ ਪਏ। ਮੈਂ ਨਾਸਤਿਕ ਸੀ। ਮੈਂ ਆਪਣੇ ਆਪ ਨਾਲ਼ ਫ਼ੈਸਲਾ ਕਰਨਾ ਚਾਹੁੰਦਾ ਸਾਂ ਕਿ ਕੀ ਮੈਂ ਅਮਨ ਚੈਨ ਤੇ ਖ਼ੁਸ਼ੀ ਦੇ ਦਿਨਾਂ ਵਿੱਚ ਨਾਸਤਿਕ ਹੋਣ ਦੀ ਫੜ ਮਾਰ ਸਕਦਾ ਹਾਂ ਜਾਂ ਇਹੋ ਜਿਹੀ ਔਖੀ ਘੜੀ ਵਿੱਚ ਮੈਂ ਆਪਣੇ ਅਸੂਲਾਂ ਉੱਤੇ ਸਾਬਤ ਕਦਮ ਰਹਿ ਸਕਦਾ ਹਾਂ ਜਾਂ ਨਹੀਂ, ਬੜੀ ਸੋਚ-ਵਿਚਾਰ ਮਗਰੋਂ ਮੈਂ ਫ਼ੈਸਲਾ ਕੀਤਾ ਕਿ ਮੈਂ ਰੱਬ ਵਿੱਚ ਯਕੀਨ ਨਹੀਂ ਕਰ ਸਕਦਾ ਤੇ ਨਾ ਹੀ ਅਰਦਾਸ ਕਰ ਸਕਦਾ ਹਾਂ। ਮੈਂ ਕਦੇ ਵੀ ਅਰਦਾਸ ਨਾ ਕੀਤੀ। ਇਹ ਪਰਖ ਦੀ ਘੜੀ ਸੀ ਤੇ ਮੈਂ ਇਸ ਪਰਖ ਵਿੱਚੋਂ ਕਾਮਯਾਬ ਰਿਹਾ। ਮੈਂ ਕਦੇ ਇੱਕ ਪਲ ਵੀ ਕਿਸੇ ਵੀ ਕੀਮਤ ’ਤੇ ਆਪਣੀ ਜਾਨ ਬਚਾਉਣ ਬਾਰੇ ਨਹੀਂ ਸੋਚਿਆ ਸੀ। ਸੋ ਮੈਂ ਪੱਕਾ ਨਾਸਤਿਕ ਸੀ ਤੇ ਉਦੋਂ ਤੋਂ ਲੈ ਕੇ ਹੁਣ ਤੱਕ ਹਾਂ। ਉਸ ਅਜ਼ਮਾਇਸ਼ ਵਿੱਚ ਪੂਰਾ ਉਤਰਨਾ ਕੋਈ ਸੌਖੀ ਗੱਲ ਨਹੀਂ ਸੀ। ‘ਵਿਸ਼ਵਾਸ’ ਮੁਸ਼ਕਿਲਾਂ ਨੂੰ ਘੱਟ ਕਰ ਦੇਂਦਾ ਹੈ, ਇੱਥੋਂ ਤੱਕ ਕਿ ਉਹਨਾਂ ਨੂੰ ਖ਼ੁਸ਼ਗਵਾਰ ਬਣਾ ਦਿੰਦਾ ਹੈ। ਬੰਦਾ ਰੱਬ ਵਿੱਚ ਧਰਵਾਸ ਅਤੇ ਆਸਰੇ ਦਾ ਬਹੁਤ ਜ਼ੋਰਦਾਰ ਅਹਿਸਾਸ ਲੱਭ ਸਕਦਾ ਹੈ। ‘ਉਹਦੇ’ ਤੋਂ ਬਿਨਾਂ ਮਨੁੱਖ ਨੂੰ ਆਪਣੇ ਆਪ ਉੱਤੇ ਨਿਰਭਰ ਹੋਣਾ ਪੈਂਦਾ ਹੈ। ਝੱਖੜ-ਝਾਂਜਿਆਂ ਤੇ ਤੂਫਾਨਾਂ ਵਿੱਚ ਸਾਬਤ-ਕਦਮ ਰਹਿਣਾ ਬੱਚਿਆਂ ਦੀ ਖੇਡ ਨਹੀਂ। ਇਹੋ ਜਿਹੀਆਂ ਅਜ਼ਮਾਇਸ਼ੀ ਘੜੀਆਂ ਵਿੱਚ ਕਿਸੇ ਵਿੱਚ ਕੋਈ ਹਾਉਮੇ ਬਚੀ ਹੋਵੇ ਤਾਂ ਉਹ ਕਾਫ਼ੂਰ ਹੋ ਜਾਂਦੀ ਹੈ ਅਤੇ ਮਨੁੱਖ ਆਮ ਵਿਸ਼ਵਾਸਾਂ ਨੂੰ ਉਲੰਘਣ ਦੀ ਹਿੰਮਤ ਤੱਕ ਨਹੀਂ ਕਰ ਸਕਦਾ। ਜੇ ਉਹ ਹਿੰਮਤ ਕਰਦਾ ਹੈ ਤਾਂ ਸਾਨੂੰ ਇਹ ਕਹਿਣਾ ਪਵੇਗਾ ਕਿ ਉਸ ਵਿੱਚ ਨਿੱਜੀ ਹਾਉਮੇ ਨਾਲੋਂ ਹੋਰ ਕੋਈ ਤਾਕਤ ਵੀ ਹੁੰਦੀ ਹੋਣੀ ਹੈ। ਹੁਣ ਬਿਲਕੁੱਲ ਇਹੀ ਹਾਲਤ ਹੈ। ਪਹਿਲਾਂ ਹੀ ਚੰਗੀ ਤਰ੍ਹਾਂ ਪਤਾ ਹੈ ਕਿ (ਸਾਡੇ ਮੁਕੱਦਮੇ ਦਾ) ਕੀ ਫ਼ੈਸਲਾ ਹੋਏਗਾ। ਹਫ਼ਤੇ ਦੇ ਵਿੱਚ ਵਿਚ ਫ਼ੈਸਲਾ ਸੁਣਾ ਦਿੱਤਾ ਜਾਏਗਾ। ਮੈਂ ਆਪਣੀ ਜ਼ਿੰਦਗੀ ਆਦਰਸ਼ ਖ਼ਾਤਰ ਕੁਰਬਾਨ ਕਰ ਦੇਣੀ ਹੈ, ਇਸ ਵਿਚਾਰ ਤੋਂ ਬਿਨਾਂ ਮੇਰਾ ਹੋਰ ਕਿਹੜਾ ਧਰਵਾਸ ਹੈ ? ਕਿਸੇ ਆਸਤਿਕ ਹਿੰਦੂ ਨੂੰ ਤਾਂ ਦੂਜੇ ਜਨਮ ਵਿੱਚ ਬਾਦਸ਼ਾਹ ਬਣਨ ਦੀ ਆਸ ਹੋ ਸਕਦੀ ਹੈ, ਕੋਈ ਮੁਸਲਮਾਨ ਜਾਂ ਈਸਾਈ ਤਾਂ ਆਪਣੀਆਂ ਮੁਸ਼ਕਲਾਂ ਤੇ ਕੁਰਬਾਨੀਆਂ ਬਦਲੇ ਸਵਰਗ ਦੀਆਂ ਐਸ਼ੋ-ਇਸ਼ਰਤਾਂ ਦੀ ਕਲਪਨਾ ਕਰ ਸਕਦਾ ਹੈ। ਪਰ ਮੈਂ ਕਿਸ ਗੱਲ ਦੀ ਆਸ ਰੱਖਾਂ ? ਮੈਨੂੰ ਪਤਾ ਹੈ ਕਿ ਜਿਸ ਪਲ ਮੇਰੇ ਗਲ ਵਿੱਚ ਫਾਂਸੀ ਦਾ ਫ਼ੰਦਾ ਪਾ ਦਿੱਤਾ ਜਾਏਗਾ ਤੇ ਮੇਰੇ ਪੈਰਾਂ ਹੇਠੋਂ ਤਖ਼ਤੇ ਖੋਲ੍ਹ ਦਿੱਤੇ ਗਏ ਤਾਂ ਉਹ ਮੇਰਾ ਆਖ਼ਰੀ ਪਲ ਹੋਏਗਾ। ਮੇਰਾ ਜਾਂ ਮਿਥਿਹਾਸਿਕ ਸ਼ਬਦਾਵਲੀ ਵਿੱਚ ਆਖੀਏ ਤਾਂ ਮੇਰੀ ਆਤਮਾ ਦਾ ਬਿਲਕੁੱਲ ਖ਼ਾਤਮਾ ਹੋ ਜਾਏਗਾ। ਇਸ ਪਲ ਮਗਰੋਂ ਕੁੱਝ ਵੀ ਨਹੀਂ ਹੋਏਗਾ। ਜੇ ਮੈਂ ਇਨਾਮ ਦੇ ਦ੍ਰਿਸ਼ਟੀਕੋਣ ਤੋਂ ਦੇਖਣ ਦੀ ਹਿੰਮਤ ਕਰਾਂ ਤਾਂ ਸ਼ਾਨਦਾਰ ਅੰਤ ਤੋਂ ਵਾਂਝੀ ਜੱਦੋ-ਜਹਿਦ ਭਰੀ ਮੁਖ਼ਤਸਰ ਜ਼ਿੰਦਗੀ ਹੀ ਆਪਣੇ ਆਪ ਵਿੱਚ (ਮੇਰਾ) ਇਨਾਮ ਹੋਏਗਾ। ਇਸ ਤੋਂ ਵੱਧ ਕੁੱਝ ਨਹੀਂ ਹੁਣ ਜਾਂ ਕਦੇ ਵੀ ਕੁੱਝ ਹਾਸਲ ਕਰ ਸਕਣ ਦੀ ਕਿਸੇ ਵੀ ਖ਼ੁਦਗਰਜ਼ੀ ਤੋਂ ਬਿਨਾਂ ਮੈਂ ਕਾਫ਼ੀ ਬੇਲਾਗ ਹੋ ਕੇ ਆਪਣੀ ਜ਼ਿੰਦਗੀ ਅਜ਼ਾਦੀ ਦੇ ਲੇਖੇ ਲਾਈ ਹੈ, ਕਿਉਂਕਿ ਮੇਰੇ ਕੋਲ ਇਸ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਸੀ। ਜਿਸ ਦਿਨ ਮਨੁੱਖਤਾ ਦੀ ਸੇਵਾ ਤੇ ਦੁੱਖ ਝਾਗ ਰਹੀ ਮਨੁੱਖਤਾ ਦੇ ਨਜ਼ਾਤ ਦੀ ਭਾਵਨਾ ਨਾਲ ਪ੍ਰੇਰਿਤ ਬਹੁਤ ਸਾਰੇ ਮਰਦ-ਔਰਤਾਂ ਅੱਗੇ ਆ ਗਏ, ਜਿਹੜੇ ਇਸ ਬਗੈਰ ਹੋਰ ਕਿਸੇ ਚੀਜ਼ ’ਤੇ ਜੀਵਨ ਨਹੀਂ ਲਗਾ ਸਕਦੇ। ਉਸ ਦਿਨ ਤੋਂ ਮੁਕਤੀ ਦਾ ਯੁੱਗ ਸ਼ੁਰੂ ਹੋਵੇਗਾ। ਉਹ ਦਮਨਕਾਰੀਆਂ, ਲੋਟੂਆਂ ਤੇ ਜ਼ਾਲਮਾਂ ਨੂੰ ਏਸ ਗੱਲੋਂ ਨਹੀਂ ਵੰਗਾਰਨਗੇ ਕਿ ਉਹ ਇਸ ਜਾਂ ਅਗਲੇ ਜਨਮ ਵਿੱਚ ਜਾਂ ਮੌਤ ਮਗਰੋਂ ਬਹਿਸ਼ਤ ਵਿੱਚ ਬਾਦਸ਼ਾਹ ਬਣ ਜਾਣਗੇ ਜਾਂ ਉਹਨਾਂ ਨੂੰ ਕੋਈ ਇਨਾਮ ਮਿਲ ਜਾਵੇਗਾ, ਸਗੋਂ ਮਨੁੱਖਤਾ ਦੀ ਧੌਣ ਤੋਂ ਗੁਲਾਮੀ ਦਾ ਜੂਲਾ ਲਾਹੁਣ ਲਈ ਅਤੇ ਆਜ਼ਾਦੀ ਤੇ ਅਮਨ ਕਾਇਮ ਕਰਨ ਲਈ ਹੀ ਉਹ ਇਸ ਬਿਖੜੇ ਪਰ ਇੱਕੋ-ਇੱਕ ਸ਼ਾਨਦਾਰ ਮਾਰਗ ਉੱਤੇ ਚੱਲਣਗੇ। ਕੀ ਆਪਣੇ ਸੱਚੇ ਆਦਰਸ਼ ਵਿੱਚ ਉਨ੍ਹਾਂ ਦੇ ਮਾਣ ਨੂੰ ਅਹੰਕਾਰ ਕਿਹਾ ਜਾ ਸਕਦਾ ਹੈ ? ਇਹੋ ਜਿਹੀ ਘ੍ਰਿਣਤ ਬਿਆਨੀ ਕਰਨ ਦੀ ਕੌਣ ਜੁਅੱਰਤ ਕਰ ਸਕਦਾ ਹੈ ? ਇਹੋ ਜਿਹੇ ਬੰਦੇ ਨੂੰ ਮੈਂ ਮੂਰਖ ਜਾਂ ਪਾਖੰਡੀ ਆਖਾਂਗਾ। ਚਲੋ ਆਪਾਂ ਇਸ ਨੂੰ ਮੁਆਫ਼ ਕਰ ਦਿੰਦੇ ਹਾਂ, ਕਿਉਂਕਿ ਉਹ ਸੁੱਚੇ ਆਦਰਸ਼ ਵਾਲ਼ੇ ਦਿਲ ਦੇ ਜਜ਼ਬੇ, ਭਾਵਨਾ ਤੇ ਅਹਿਸਾਸ ਨੂੰ ਜਾਣ ਨਹੀਂ ਸਕਦਾ। ਉਹਦਾ ਦਿਲ ਮਾਸ ਦਾ ਬੇਜਾਨ ਲੋਥੜਾ ਹੈ। ਉਹਦੀ ਦ੍ਰਿਸ਼ਟੀ ਕਮਜ਼ੋਰ ਹੈ, ਕਿਉਂਕਿ ਹੋਰ ਗਰਜ਼ਾਂ ਦੀਆਂ ਬੁਰਾਈਆਂ ਦਾ ਉਨ੍ਹਾਂ ਉੱਤੇ ਪਰਦਾ ਪਿਆ ਹੋਇਆ ਹੈ। ਸਵੈ-ਵਿਸ਼ਵਾਸ ਨੂੰ ਅਹੰਕਾਰ ਸਮਝਿਆ ਜਾ ਸਕਦਾ ਹੈ ਇਹ ਅਫ਼ਸੋਸਨਾਕ ਤੇ ਤਰਸਯੋਗ ਗੱਲ ਹੈ, ਪਰ ਇਹਦਾ ਕੋਈ ਚਾਰਾ ਨਹੀਂ।

⁠ਤੁਸੀਂ ਪ੍ਰਚਲਿਤ ਵਿਸ਼ਵਾਸ ਦਾ ਵਿਰੋਧ ਕਰਕੇ ਦੇਖ ਲਓ, ਤੁਸੀਂ ਨਿਹਕਲੰਕ ਅਵਤਾਰ ਸਮਝੇ ਜਾਂਦੇ ਕਿਸੇ ਨਾਇਕ, ਕਿਸੇ ਮਹਾਨ ਪੁਰਖ ਦੀ ਨੁਕਤਾਚੀਨੀ ਕਰਕੇ ਦੇਖ ਲਓ ਤਾਂ ਤੁਹਾਡੀ ਦਲੀਲ ਦਾ ਜਵਾਬ ਤੁਹਾਨੂੰ ਘੁਮੰਡੀ ਜਾਂ ਅਹੰਕਾਰੀ ਆਖ ਕੇ ਦਿੱਤਾ ਜਾਵੇਗਾ। ਇਹਦਾ ਕਾਰਨ ਮਾਨਸਿਕ ਖ਼ੜ੍ਹੋਤ ਹੈ। ਆਲੋਚਨਾ ਤੇ ਸੁਤੰਤਰ ਸੋਚਣੀ ਇਨਕਲਾਬੀ ਦੇ ਦੋ ਲਾਜ਼ਮੀ ਗੁਣ ਹੁੰਦੇ ਹਨ। ਕਿਉਂਕਿ ਮਹਾਤਮਾ ਜੀ ਮਹਾਨ ਹਨ, ਇਸ ਲਈ ਕੋਈ ਉਹਨਾਂ ਦੀ ਆਲੋਚਨਾ ਨਾ ਕਰੇ, ਕਿਉਂਕਿ ਉਹ ਉੱਪਰ ਉੱਠ ਚੁੱਕੇ ਹਨ। ਇਸ ਲਈ ਉਹ ਰਾਜਨੀਤੀ ਜਾਂ ਧਰਮ, ਆਰਥਿਕਤਾ ਜਾਂ ਸਦਾਚਾਰ ਬਾਰੇ ਕੁੱਝ ਵੀ ਕਹਿੰਦੇ ਹਨ ਤਾਂ ਸਹੀ ਹੁੰਦਾ ਹੈ। ਤੁਸੀਂ ਮੰਨਦੇ ਹੋ ਭਾਵੇਂ ਨਹੀਂ ਮੰਨਦੇ, ਤੁਹਾਨੂੰ ਇਹ ਜ਼ਰੂਰ ਕਹਿਣਾ ਪਵੇਗਾ “ਹਾਂ ਇਹ ਗੱਲ ਠੀਕ ਹੈ।” ਇਹ ਮਾਨਸਿਕਤਾ ਸਾਨੂੰ ਪ੍ਰਗਤੀ ਵੱਲ ਨਹੀਂ ਲਿਜਾਂਦੀ ਸਗੋਂ ਇਹ ਸਪੱਸ਼ਟ ਤੌਰ ‘ਤੇ ਪ੍ਰਤੀਗਾਮੀ (ਮਾਨਸਿਕਤਾ) ਹੈ। ਜਿੱਥੋਂ ਤੱਕ ਪਹਿਲੇ ਸਵਾਲ ਦਾ ਸਬੰਧ ਹੈ, ਮੇਰਾ ਵਿਚਾਰ ਹੈ ਕਿ ਮੈਂ ਸਪੱਸ਼ਟ ਕਰ ਦਿੱਤਾ ਹੈ ਕਿ ਮੈਂ ਅਹੰਕਾਰ ਕਾਰਨ ਨਾਸਤਿਕ ਨਹੀਂ ਬਣਿਆ। ਇਹ ਫ਼ੈਸਲਾ ਮੈਂ ਨਹੀਂ ਸਗੋਂ ਮੇਰੇ ਪਾਠਕਾਂ ਨੇ ਕਰਨਾ ਹੈ ਕਿ ਮੇਰੀਆਂ ਦਲੀਲਾਂ ਖੁੱਭਵੀਆਂ ਸਾਬਤ ਹੋਈਆਂ ਹਨ ਜਾਂ ਨਹੀਂ। ਮੈਨੂੰ ਪਤਾ ਹੈ ਕਿ ਹੁਣ ਦੀਆਂ ਹਾਲਤਾਂ ਵਿੱਚ ਜੇ ਮੈਂ ਆਸਤਿਕ ਹੁੰਦਾ ਤਾਂ ਮੇਰੀ ਜ਼ਿੰਦਗੀ ਹੁਣ ਨਾਲੋਂ ਆਸਾਨ ਹੋਣੀ ਸੀ ਅਤੇ ਮੇਰਾ ਬੋਝ ਹੁਣ ਨਾਲ਼ੋਂ ਘੱਟ ਹੋਣਾ ਸੀ ਅਤੇ ਮੇਰੇ ਰੱਬ ਦੀ ਹੋਂਦ ਤੋਂ ਇਨਕਾਰੀ ਹੋਣ ਕਰਕੇ ਹਾਲਾਤ ਬਹੁਤ ਹੀ ਅਣਸੁਖਾਵੇਂ ਹੋ ਗਏ ਹਨ ਤੇ ਹਾਲਤ ਇਸ ਤੋਂ ਵੀ ਭੈੜੀ ਹੋ ਸਕਦੀ ਹੈ। ਥੋੜ੍ਹਾ ਜਿੰਨਾ ਰਹੱਸਵਾਦ ਇਸ ਹਾਲਤ ਨੂੰ ਸ਼ਾਇਰਾਨਾ ਬਣਾ ਸਕਦਾ ਹੈ। ਪਰ ਮੈਨੂੰ ਆਪਣੇ ਅੰਤ ਵਾਸਤੇ ਕਿਸੇ ਨਸ਼ੇ ਦੀ ਮਦਦ ਦੀ ਲੋੜ ਨਹੀਂ ਹੈ। ਮੈਂ ਯਥਾਰਥਵਾਦੀ ਹਾਂ। ਮੈਂ ਤਰਕ ਦੀ ਮੱਦਦ ਨਾਲ ਇਸ ਰੁਝਾਨ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦਾ ਰਿਹਾ ਹਾਂ। ਮੈਂ ਇਸ ਕੋਸ਼ਿਸ਼ ਵਿੱਚ ਹਮੇਸ਼ਾਂ ਹੀ ਸਫ਼ਲ ਨਹੀਂ ਹੁੰਦਾ। ਪਰ ਬੰਦੇ ਦਾ ਫ਼ਰਜ਼ ਤਾਂ ਕੋਸ਼ਿਸ਼ ਕਰੀ ਜਾਣਾ ਹੁੰਦਾ ਹੈ। ਕਾਮਯਾਬੀ ਮੌਕੇ ’ਤੇ ਹਾਲਾਤ ਉੱਤੇ ਨਿਰਭਰ ਹੁੰਦੀ ਹੈ।

⁠ਦੂਜਾ ਸਵਾਲ ਇਹ ਹੈ ਕਿ ਜੇ ਅਹੰਕਾਰ ਨਹੀਂ ਤਾਂ ਰੱਬ ਦੀ ਹੋਂਦ ਦੀ ਪੁਰਾਣੀ ਤੇ ਪ੍ਰਚੱਲਤ ਧਾਰਨਾ ਨੂੰ ਨਾ ਮੰਨਣ ਦਾ ਕੋਈ ਕਾਰਨ ਹੋਵੇਗਾ। ਹਾਂ, ਮੈਂ ਇਸ ਸਵਾਲ ਵੱਲ ਆਉਂਦਾ ਹਾਂ। ਇਹਦਾ ਕਾਰਨ ਹੈ। ਮੇਰੇ ਵਿਚਾਰ ਅਨੁਸਾਰ ਜਿਸ ਵਿਅਕਤੀ ਕੋਲ ਥੋੜ੍ਹੀ-ਬਹੁਤ ਸ਼ਕਤੀ ਹੈ, ਉਹ ਹਮੇਸ਼ਾਂ ਆਪਣੇ ਆਲ਼ੇ-ਦੁਆਲ਼ੇ ਨੂੰ ਤਰਕ ਦੀ ਕਸਵੱਟੀ ਉੱਤੇ ਪਰਖਦਾ ਹੈ। ਜਿੱਥੇ ਸਿੱਧੇ ਸਬੂਤ ਨਹੀਂ ਮਿਲਦੇ, ਉੱਥੇ ਫ਼ਲਸਫ਼ੇ ਦਾ ਅਹਿਮ ਥਾਂ ਹੁੰਦਾ ਹੈ। ਜਿਵੇਂ ਮੈਂ ਪਹਿਲਾਂ ਹੀ ਆਖ ਚੁੱਕਾ ਹਾਂ, ਮੇਰਾ ਕੋਈ ਇਨਕਲਾਬੀ ਦੋਸਤ ਕਿਹਾ ਕਰਦਾ ਸੀ ਕਿ ‘ਫ਼ਲਸਫ਼ਾ ਮਨੁੱਖੀ ਕਮਜ਼ੋਰੀ ਦੀ ਪੈਦਾਵਾਰ ਹੈ।’ ਜਦ ਸਾਡੇ ਵੱਡੇ-ਵਡੇਰਿਆਂ ਕੋਲ ਇਸ ਜਗਤ-ਤਮਾਸ਼ੇ ਨੂੰ ਜਾਨਣ ਦੀ ਕਾਫ਼ੀ ਫ਼ੁਰਸਤ ਮਿਲੀ ਤੇ ਜਦ ਉਹਨਾਂ ਨੂੰ ਜਗਤ ਦੇ ਅਤੀਤ ਵਰਤਮਾਨ ਤੇ ਭਵਿੱਖ ਤੇ ਹੋਰ ਬਹੁਤ ਸਾਰੇ ਸਵਾਲਾਂ ਦੇ ਸਿੱਧੇ ਸਬੂਤ ਨਾ ਮਿਲੇ ਤਾਂ ਹਰ ਕਿਸੇ ਨੇ ਇਸ ਸਮੱਸਿਆ ਨੂੰ ਆਪਣੇ ਤਰੀਕੇ ਨਾਲ਼ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਇਸੇ ਕਰਕੇ ਵੱਖ-ਵੱਖ ਧਰਮਾਂ ਦੇ ਬੁਨਿਆਦੀ ਸਿਧਾਂਤਾਂ ਵਿੱਚ ਵੱਡੇ- ਵੱਡੇ ਮੱਤਭੇਦ ਮਿਲਦੇ ਹਨ, ਜਿਹੜੇ ਕਦੇ-ਕਦੇ ਬਹੁਤ ਵਿਰੋਧੀ ਰੂਪ ਅਖ਼ਤਿਆਰ ਕਰ ਜਾਂਦੇ ਹਨ। ਜਿੱਥੇ ਏਸ਼ੀਆਈ ਅਤੇ ਯੂਰਪੀ ਫ਼ਿਲਾਸਫ਼ੀਆਂ ਵਿੱਚ ਵਖਰੇਵਾਂ ਹੈ, ਇੱਥੋਂ ਤੱਕ ਕਿ ਹਰ ਮਹਾਂ ਖੇਤਰ ਦੀਆਂ ਵੱਖ-ਵੱਖ ਵਿਚਾਰ-ਪ੍ਰਣਾਲੀਆਂ ਵਿੱਚ ਮਤਭੇਦ ਮਿਲਦਾ ਹੈ। ਏਸ਼ੀਆਈ ਧਰਮਾਂ ਵਿੱਚ ਮੁਸਲਮ ਧਰਮ ਦੀ ਹਿੰਦੂ ਧਰਮ ਨਾਲ ਕੋਈ ਸਾਂਝ ਨਹੀਂ। ਸਿਰਫ਼ ਹਿੰਦੋਸਤਾਨ ਵਿੱਚ ਹੀ ਬੁੱਧ ਧਰਮ ਅਤੇ ਜੈਨ ਧਰਮ ਬ੍ਰਾਹਮਣਵਾਦ ਤੋਂ ਕਾਫ਼ੀ ਵੱਖਰੇ ਹਨ ਤੇ ਬ੍ਰਾਹਮਣਵਾਦ ਵਿੱਚ ਵੀ ਅਗਾਂਹ ਆਰੀਆ ਸਮਾਜ ਤੇ ਸਨਾਤਨ ਧਰਮ ਵਰਗੇ ਵਿਰੋਧੀ ਮੱਤ ਹਨ ਚਾਰਵਾਕ ਪੁਰਤਾਨ ਕਾਲ ਦਾ ਸੁਤੰਤਰ ਚਿੰਤਕ ਸੀ। ਇਹਨੇ ਰੱਬ ਦੀ ਪ੍ਰਭੂ ਸੱਤ੍ਹਾ ਨੂੰ ਵੰਗਾਰਿਆ ਸੀ। ਇਹਨਾਂ ਸਾਰੇ ਮੱਤਾਂ ਵਿੱਚ ਬੁਨਿਆਦੀ ਸਵਾਲ ਬਾਰੇ ਮੱਤਭੇਦ ਹਨ ਅਤੇ ਹਰ ਕੋਈ ਆਪਣੇ ਆਪ ਨੂੰ ਦਰੁੱਸਤ ਮੰਨਦਾ ਹੈ। ਇਹੋ ਸਾਰੀ ਬੁਰਾਈ ਹੈ ਪੁਰਾਣੇ ਵਿਦਵਾਨਾਂ ਦੇ ਵਿਚਾਰਾਂ ਅਤੇ ਤਜ਼ਰਬਿਆਂ ਨੂੰ ਅਗਿਆਨਤਾ ਵਿਰੁੱਧ ਸਾਡੀ ਆਉਣ ਵਾਲੀ ਜੱਦੋ-ਜਹਿਦ ਦਾ ਆਧਾਰ ਬਣਾਉਣ ਤੇ ਇਸ ਭੇਦ ਭਰੀ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨ ਦੀ ਥਾਂ ਅਸੀਂ ਸੁਸਤ, ਨਿਕੰਮੇ, ਕੱਟੜ ਧਰਮ ਦੀ ਹਾਲ ਦੁਹਾਈ ਪਾਉਣ ਲੱਗ ਜਾਂਦੇ ਹਾਂ ਅਤੇ ਇੰਜ ਮਨੁੱਖੀ ਜਾਗ੍ਰਤੀ ਵਿੱਚ ਆਈ ਖੜ੍ਹੋਤ ਦੇ ਕਸੂਰਵਾਰ ਹਾਂ।

⁠ਜਿਹੜਾ ਵੀ ਮਨੁੱਖ ਪ੍ਰਗਤੀ ਦਾ ਹਾਮੀ ਹੈ, ਉਸਨੂੰ ਲਾਜ਼ਮੀ ਤੌਰ ਉੱਤੇ ਪੁਰਾਣੇ ਵਿਸ਼ਵਾਸ ਦੀ ਹਰ ਗੱਲ ਦੀ ਆਲੋਚਨਾ ਕਰਨੀ ਪਏਗੀ, ਇਹਦੇ ਵਿੱਚ ਅਵਿਸ਼ਵਾਸ ਪ੍ਰਗਟ ਕਰਨਾ ਪਏਗਾ ਅਤੇ ਇਹਦੇ ਹਰ ਪਹਿਲੂ ਨੂੰ ਵੰਗਾਰਨਾ ਪਏਗਾ, ਪ੍ਰਚੱਲਿਤ ਵਿਸ਼ਵਾਸ ਦੀ ਇਕੱਲੀ-ਇਕੱਲੀ ਗੱਲ ਦੀ ਬਾਦਲੀਲ ਪੁਣਛਾਣ ਕਰਨੀ ਹੋਵੇਗੀ। ਜੇ ਕੋਈ ਦਲੀਲ ਨਾਲ ਕਿਸੇ ਸਿਧਾਂਤ ਜਾਂ ਫ਼ਲਸਫ਼ੇ ਵਿੱਚ ਵਿਸ਼ਵਾਸ ਕਰਨ ਲੱਗਦਾ ਹੈ ਤਾਂ ਉਹ ਵਿਸ਼ਵਾਸ ਸਰਾਹੁਣਯੋਗ ਹੈ। ਉਹਦੀ ਦਲੀਲ ਗ਼ਲਤ ਜਾਂ ਉੱਕਾ ਹੀ ਬੇਬੁਨਿਆਦ ਹੋ ਸਕਦੀ ਹੈ। ਪਰ ਉਹਨੂੰ ਦਰੁੱਸਤ ਰਾਹ ਉੱਤੇ ਲਿਆਂਦਾ ਜਾ ਸਕਦਾ ਹੈ, ਕਿਉਂਕਿ ਤਰਕਸ਼ੀਲਤਾ ਉਹਦੀ ਜ਼ਿੰਦਗੀ ਦਾ ਧਰੂ-ਤਾਰਾ ਹੁੰਦੀ ਹੈ। ਪਰ ਨਿਰਾ ਵਿਸ਼ਵਾਸ ਅਤੇ ਅੰਨ੍ਹਾਂ ਵਿਸ਼ਵਾਸ ਖ਼ਤਰਨਾਕ ਹੁੰਦਾ ਹੈ। ਇਹ ਦਿਮਾਗ਼ ਨੂੰ ਕੁੰਦ ਬਣਾਉਂਦਾ ਹੈ ਤੇ ਬੰਦੇ ਨੂੰ ਪ੍ਰਤੀਗਾਮੀ (ਪਿਛਾਂਹ-ਖਿੱਚੂ) ਬਣਾ ਦਿੰਦਾ ਹੈ। ਜਿਹੜਾ ਵੀ ਬੰਦਾ ਯਥਾਰਥਵਾਦੀ ਹੋਣ ਦਾ ਦਾਅਵਾ ਕਰਦਾ ਹੈ, ਉਹਨੂੰ ਸਮੁੱਚੇ ਪੁਰਾਤਨ ਵਿਸ਼ਵਾਸ ਨੂੰ ਚੈਲੰਜ ਕਰਨਾ ਪਏਗਾ। ਜੇ ਇਹ ਵਿਸ਼ਵਾਸ ਦਲੀਲ ਅੱਗੇ ਨਾ ਖੜ੍ਹ ਸਕੇ ਤਾਂ ਇਹ ਢਹਿ-ਢੇਰੀ ਹੋ ਜਾਣਗੇ। ਫਿਰ ਉਸ ਬੰਦੇ ਦਾ ਪਹਿਲਾ ਕੰਮ ਸਾਰੇ ਪੁਰਾਤਨ ਵਿਸ਼ਵਾਸ ਨੂੰ ਤਬਾਹ ਕਰਕੇ ਨਵੇਂ ਫ਼ਲਸਫ਼ੇ ਲਈ ਜ਼ਮੀਨ ਤਿਆਰ ਕਰਨਾ ਹੋਵੇਗਾ। ਇਹ ਨਕਾਰਾਤਮਕ ਪੱਖ ਹੈ। ਇਸ ਤੋਂ ਮਗਰੋਂ ਸਕਾਰਾਤਮਕ ਕੰਮ ਸ਼ੁਰੂ ਹੁੰਦਾ ਹੈ, ਜਿਸ ਵਿੱਚ ਕਈ ਪੁਰਾਣੇ ਵਿਸ਼ਵਾਸ ਦੀ ਕੁੱਝ ਸਮੱਗਰੀ ਮੁੜ ਉਸਾਰੀ ਲਈ ਵਰਤੀ ਜਾ ਸਕਦੀ ਹੈ। ਜਿੱਥੋਂ ਤੱਕ ਮੇਰਾ ਸਬੰਧ ਹੈ, ਮੈਂ ਇਹ ਤਸਲੀਮ ਕਰਦਾ ਹਾਂ ਕਿ ਇਸ ਬਾਰੇ ਬਹੁਤਾ ਅਧਿਐਨ ਨਹੀਂ ਕਰ ਸਕਿਆ। ਏਸ਼ੀਆਈ ਫ਼ਲਸਫ਼ੇ ਨੂੰ ਪੜ੍ਹਨ ਦੀ ਮੇਰੀ ਵੱਡੀ ਰੀਝ ਸੀ, ਪਰ ਮੈਨੂੰ ਇਸ ਦਾ ਵਕਤ ਜਾਂ ਮੌਕਾ ਨਹੀਂ ਮਿਲ ਸਕਿਆ। ਪਰ ਜਿੱਥੋਂ ਤੱਕ ਨਕਾਰਾਤਮਕ ਪੱਖ ਦਾ ਸਬੰਧ ਹੈ ਮੈਨੂੰ ਇੱਥੋਂ ਤੱਕ ਯਕੀਨ ਹੈ ਕਿ ਮੈਂ ਪੁਰਾਤਨ ਵਿਸ਼ਵਾਸ ਦੀ ਪੁਖ਼ਤਗੀ ਉੱਤੇ ਕਿੰਤੂ ਕਰ ਸਕਦਾ ਹਾਂ। (ਮੈਨੂੰ ਪੱਕਾ ਯਕੀਨ ਹੈ ਕਿ ਕੁਦਰਤ ਨੂੰ ਚਲਾਉਣ ਵਾਲਾ ਕੋਈ ਪਰਮਾਤਮਾ ਜਾਂ ਸੁਚੇਤ-ਸੱਤ੍ਹਾ ਨਹੀਂ ਹੈ ਸਾਡਾ ਕੁਦਰਤ ਵਿੱਚ ਯਕੀਨ ਹੈ ਤੇ ਸਮੁੱਚੀ ਤਰੱਕੀ ਦਾ ਨਿਸ਼ਾਨਾ ਮਨੁੱਖ ਦਾ ਕੁਦਰਤ ਉੱਤੇ ਆਪਣੀ ਸੇਵਾ ਵਾਸਤੇ ਗ਼ਲਬਾ ਪਾਉਣਾ ਹੈ, ਇਹਦੇ ਪਿੱਛੋਂ ਕੋਈ ਸੁਚੇਤ ਚਾਲਕ ਸ਼ਕਤੀ ਨਹੀਂ ਹੈ। ਇਹ ਸਾਡਾ ਫ਼ਲਸਫ਼ਾ ਹੈ।

⁠ਨਕਾਰਾਤਮਕ ਪੱਖ ਤੋਂ ਅਸੀਂ ਆਸਤਿਕਾਂ ਤੋਂ ਕੁੱਝ ਸਵਾਲ ਪੁੱਛਦੇ ਹਾਂ : ⁠(1) ਤੁਹਾਡੇ ਵਿਸ਼ਵਾਸ ਅਨੁਸਾਰ ਜੇ ਕੋਈ ਸਰਵ ਸ਼ਕਤੀਮਾਨ, ਸਰਵ ਵਿਆਪਕ ਤੇ ਸਰਵ ਗਿਆਤਾ ਰੱਬ ਹੈ-ਤਾਂ ਦੁਨੀਆਂ ਜਾਂ ਧਰਤੀ ਨੂੰ ਜਿਸਨੇ ਸਾਜਿਆ ਸੀ, ਮੈਨੂੰ ਇਹ ਦੱਸਣ ਦੀ ਮਿਹਰਬਾਨੀ ਕਰੋ ਕਿ ਉਸਨੇ ਧਰਤੀ ਸਾਜੀ ਹੀ ਕਿਉਂ ? ਉਹ ਧਰਤੀ ਜੋ ਦੁੱਖਾਂ, ਆਫ਼ਤਾਂ, ਅਣਗਿਣਤ ਅਨੰਤ ਦੁਖਾਂਤਾਂ ਨਾਲ ਭਰੀ ਪਈ ਹੈ। ਜਿੱਥੇ ਇੱਕ ਵੀ ਜੀਅ ਪੂਰੀ ਤਰ੍ਹਾਂ ਸੁਖੀ ਨਹੀਂ ਹੈ।

⁠ਮਿਹਰਬਾਨੀ ਕਰਕੇ ਇਹ ਨਾ ਆਖੋ ਕਿ ਇਹ ਉਸਦਾ ਨੇਮ ਹੈ: ਜੇ ਉਹ ਕਿਸੇ ਨੇਮ ਦੇ ਵੱਸ ਹੈ, ਤਾਂ ਉਹ ਸਰਵ ਸ਼ਕਤੀਮਾਨ ਨਹੀਂ। ਤਾਂ ਫੇਰ ਉਹ ਵੀ ਸਾਡੇ ਵਰਗਾ ਗ਼ੁਲਾਮ ਹੈ। ਮਿਹਰਬਾਨੀ ਕਰਕੇ ਇਹ ਵੀ ਨਾ ਆਖੋ ਕਿ ਉਸਦਾ ਸ਼ੁਗਲ ਹੈ। ਨੀਰੋ ਨੇ ਤਾਂ ਇਕੋ ਰੋਮ ਸਾੜ ਕੇ ਸਵਾਹ ਕੀਤਾ ਸੀ। ਉਸ ਨੇ ਗਿਣਤੀ ਦੇ ਬੰਦੇ ਜਾਨੋ ਮਾਰੇ ਸਨ। ਉਸਦੇ ਹੱਥੋਂ ਬਹੁਤ ਘੱਟ ਦੁਖਾਂਤ ਵਾਪਰੇ। ਇਹ ਸਭ ਉਸ ਨੇ ਆਪਣੇ ਮਜ਼ੇ ਲਈ ਕੀਤਾ ਤੇ ਇਤਿਹਾਸ ਵਿੱਚ ਉਸ ਨੂੰ ਕਿਹੜੀ ਥਾਂ ਹਾਸਲ ਹੈ ? ਇਤਿਹਾਸਕਾਰ ਉਸਦਾ ਜ਼ਿਕਰ ਕਿਹੜੇ ਨਾਵਾਂ ਨਾਲ਼ ਕਰਦੇ ਹਨ ? ਸਾਰੇ ਵਿਹੁਲੇ ਵਿਸ਼ੇਸ਼ਣ ਉਸਦੇ ਲਈ ਵਰਤੇ ਜਾਂਦੇ ਹਨ। ਜ਼ਾਲਮ, ਬੇਰਹਿਮ, ਸ਼ੈਤਾਨ ਨੀਰੋ ਦੀ ਨਿਖੇਧੀ ਕਰਨ ਲਈ ਲਾਹਨਤਾਂ ਨਾਲ਼ ਸਫ਼ਿਆਂ ਦੇ ਸਫ਼ੇ ਕਾਲੇ ਕੀਤੇ ਪਏ ਹਨ। ਇੱਕ ਚੰਗੇਜ਼ ਖ਼ਾਨ ਨੇ ਮਜ਼ਾ ਲੈਣ ਲਈ ਕੁੱਝ ਹਜ਼ਾਰ ਲੋਕਾਂ ਦੀ ਜਾਨ ਲਈ ਸੀ ਅਤੇ ਅੱਜ ਅਸੀਂ ਉਸਦੇ ਨਾਂ ਤੱਕ ਨੂੰ ਨਫ਼ਰਤ ਕਰਦੇ ਹਾਂ। ਤਾਂ ਫੇਰ ਤੁਸੀਂ ਆਪਣੇ ਸਰਵ ਸ਼ਕਤੀਮਾਨ ਅਨੰਤ ਨੀਰੋ ਨੂੰ ਕਿਵੇਂ ਵਾਜਬ ਠਹਿਰਾਓਗੇ; ਜੋ ਅਜੇ ਵੀ ਹਰ ਦਿਨ, ਹਰ ਘੜੀ ਤੇ ਹਰ ਪਲ ਅਣਗਿਣਤ ਕਤਲ ਕਰੀ ਜਾ ਰਿਹਾ ਹੈ ? ਤੁਸੀਂ ਉਸ ਦੀਆਂ ਉਹਨਾਂ ਕਰਤੂਤਾਂ ਦੀ ਹਮਾਇਤ, ਕਿਵੇਂ ਕਰੋਗੇ, ਜਿਹੜੀਆਂ ਪਲੋ-ਪਲੀ ਚੰਗੇਜ਼ ਦੀਆਂ ਕਰਤੂਤਾਂ ਨੂੰ ਵੀ ਮਾਤ ਪਾਈ ਜਾਂਦੀਆਂ ਹਨ ? ਮੈਂ ਪੁੱਛਦਾ ਹਾਂ ਕਿ ਇਹ ਦੁਨੀਆਂ ਬਣਾਈ ਹੀ ਕਿਉਂ ਸੀ-ਦੁਨੀਆਂ ਜਿਹੜੀ ਸੱਚਮੁੱਚੀ ਦਾ ਨਰਕ ਹੈ, ਅਨੰਤ ਤੇ ਤਲਖ਼ ਬੇਚੈਨੀ ਦਾ ਘਰ ਹੈ ? ਸਰਬ ਸ਼ਕਤੀਮਾਨ ਨੇ ਮਨੁੱਖ ਕਿਉਂ ਸਾਜਿਆ, ਜਦ ਕਿ ਉਸ ਦੇ ਕੋਲ ਮਨੁੱਖ ਨੂੰ ਸਾਜਣ ਦੀ ਤਾਕਤ ਸੀ ? ਇਨ੍ਹਾਂ ਸਾਰੀਆਂ ਗੱਲਾਂ ਦਾ ਤੁਹਾਡੇ ਕੋਲ ਕੀ ਜਵਾਬ ਹੈ ? ਤੁਸੀਂ ਇਹ ਆਖੋਗੇ ਕਿ ਅਗਲੇ ਜਨਮ ਵਿੱਚ ਮਾਸੂਮ ਪੀੜਤਾਂ ਨੂੰ ਨਿਵਾਜਣ ਲਈ ਅਤੇ ਕੁਕਰਮੀਆਂ ਨੂੰ ਸਜ਼ਾ ਦੇਣ ਲਈ ਉਸਨੇ ਇੰਜ ਕੀਤਾ ? ਅੱਛਾ ਤਾਂ ਫੇਰ, ਤੁਸੀਂ ਉਸ ਬੰਦੇ ਨੂੰ ਕਿਵੇਂ ਹੱਕੀ ਠਹਿਰਾਉਗੇ, ਜੋ ਤੁਹਾਡੇ ਸਰੀਰ ਨੂੰ ਇਸ ਵਾਸਤੇ ਜ਼ਖ਼ਮੀ ਕਰਦਾ ਹੈ ਕਿ ਮਗਰੋਂ ਬੜੇ ਪਿਆਰ ਨਾਲ ਟਕੋਰਾਂ ਕਰੇਗਾ ? ਗਲੈਡੀਏਟਰ ਸੰਸਥਾ ਦੇ ਹਮਾਇਤੀਆਂ ਤੇ ਪ੍ਰਬੰਧਕਾਂ ਦਾ ਇਹ ਕਾਰਾ ਕਿੱਥੋਂ ਤਾਈਂ ਸਹੀ ਹੁੰਦਾ ਸੀ, ਦੂਜੇ ਉਹ ਭੁੱਖੇ ਕਰੋਪੀ ਸ਼ੇਰਾਂ ਅੱਗੇ ਬੰਦਿਆਂ ਨੂੰ ਇਸ ਲਈ ਸੁੱਟ ਦਿੰਦੇ ਸੀ ਕਿ, ਜੇ ਉਹ ਸ਼ੇਰਾਂ ਦੇ ਹੱਥੋਂ ਬਚ ਗਏ ਤਾਂ ਉਹਨਾਂ ਦੀ ਬਹੁਤ ਖ਼ਾਤਰ-ਤਵੱਜੋ ਹੋਏਗੀ ? ਇਸੇ ਕਰਕੇ ਮੈਂ ਪੁੱਛਦਾ ਹਾਂ: “ਸੁਚੇਤ ਸਰਵ ਉੱਚ ਸੱਤ੍ਹਾ ਨੇ ਇਹ ਦੁਨੀਆਂ ਤੇ ਮਨੁੱਖ ਕਿਉਂ ਸਾਜਿਆ ? ਮਜ਼ਾ ਲੈਣ ਲਈ। ਫੇਰ ਉਹਦੇ ਵਿੱਚ ਤੇ ਨੀਰੋ ਵਿੱਚ ਕੀ ਫ਼ਰਕ ਹੈ।

⁠ਮੁਸਲਮਾਨੋ ਤੇ ਈਸਾਈਓ : ਹਿੰਦੂ ਦਰਸ਼ਨ ਕੋਲ ਤਾਂ ਹੋਰ ਵੀ ਦਲੀਲ ਹੋਏਗੀ ਮੈਂ ਤੁਹਾਡੇ ਕੋਲੋਂ ਉਪਰਲੇ ਸਵਾਲਾਂ ਦੇ ਜਵਾਬ ਪੁੱਛਦਾ ਹਾਂ। ਪੂਰਬਲੇ ਜਨਮ ਵਿੱਚ ਤੁਹਾਡਾ ਯਕੀਨ ਨਹੀਂ ਹੈ। ਤੁਸੀਂ ਹਿੰਦੂਆਂ ਵਾਂਗ ਮਾਸੂਮ ਪੀੜਤਾਂ ਦੇ ਪਹਿਲੇ ਕੀਤੇ ਮੰਦੇ ਕਰਮਾਂ ਵਾਲੀ ਦਲੀਲ ਨਹੀਂ ਵਰਤ ਸਕਦੇ। ਮੈਂ ਤੁਹਾਥੋਂ ਪੁੱਛਦਾ ਹਾਂ ਕਿ ਸਰਵ ਸ਼ਕਤੀਮਾਨ ਨੇ ਇਹ ਦੁਨੀਆਂ ਸਾਜਣ ਲਈ ਛੇ ਦਿਨ ਕਿਉਂ ਮਿਹਨਤ ਕੀਤੀ ? ਉਸ ਨੇ ਕਿਉਂ ਕਿਹਾ ਸੀ ਕਿ ਸਭ ਅੱਛਾ ਹੈ ? ਉਸ ਨੂੰ ਅੱਜ ਹੀ ਸੱਦੋ। ਉਸਨੂੰ ਪਿਛਲਾ ਇਤਿਹਾਸ ਦਿਖਾਓ। ਉਸ ਨੂੰ ਮੌਜੂਦਾ ਹਾਲਾਤ ਬਾਰੇ ਜਾਣਨ ਦਿਓ। ਫੇਰ ਦੇਖਾਂਗੇ ਕਿ ਉਹ ਇਹ ਕਹਿਣ ਦੀ ਜੁਔਰਤ ਕਰਦਾ ਹੈ : ਸਭ ਅੱਛਾ ਹੈ।

⁠ਜੇਲ੍ਹਖ਼ਾਨਿਆਂ ਦੀਆਂ ਕਾਲਕੋਠੜੀਆਂ ਤੋਂ ਗੰਦੀਆਂ ਬਸਤੀਆਂ ਤੇ ਝੌਂਪੜੀਆਂ ਵਿੱਚ ਭੁੱਖ-ਮਰੀ ਦੇ ਹੱਥੋਂ ਮਰ ਰਹੇ ਲੱਖਾਂ ਹੀ ਲੋਕਾਂ ਨੂੰ ਦੇਖ ਕੇ ਪੂੰਜੀਵਾਦੀ ਲੋਕਾਂ ਕੋਲੋਂ ਚੁੱਪ-ਚਾਪ ਜਾਂ ਕਹਿ ਲਓ, ਬੇਵਾਸਤਗੀ ਨਾਲ ਆਪਣਾ ਲਹੂ ਪਿਲਾ ਰਹੇ ਲੁਟੀਂਦੇ ਮਜ਼ਦੂਰਾਂ ਨੂੰ ਦੇਖ ਕੇ, ਇਨਸਾਨੀ ਤਾਕਤ ਦੀ ਬਰਬਾਦੀ ਜਿਸ ਨੂੰ ਦੇਖ ਕੇ ਅੱਤ ਸਧਾਰਨ ਬੁੱਧੀ ਵਾਲਾ ਵਿਅਕਤੀ ਵੀ ਡਰ ਨਾਲ ਕੰਬਣ ਲੱਗ ਜਾਏ ਅਤੇ ਲੋੜਵੰਦ ਉਤਪਾਦਨਾਂ ਨੂੰ ਵੰਡਣ ਦੀ ਥਾਂ ਵਾਧੂ ਪੈਦਾਵਾਰ ਸਮੁੰਦਰਾਂ ਵਿੱਚ ਸੁੱਟੀ ਜਾਂਦੀ ਦੇਖ ਕੇ, ਇਨਸਾਨਾਂ ਦੀਆਂ ਹੱਡੀਆਂ ਨਾਲ਼ ਚਿਣੀਆਂ ਨੀਹਾਂ ਉੱਤੇ ਉਸਰੇ ਬਾਦਸ਼ਾਹਾਂ ਦੇ ਮਹਿਲਾਂ ਨੂੰ ਦੇਖ ਕੇ ਉਹ ਰਤਾ ਆਖੇ ਤਾਂ ਸਹੀ: ਸਭ ਅੱਛਾ ਹੈ। ਕਿਉਂ ਤੇ ਕਿਸ ਕਾਰਨ ? ਇਹ ਮੇਰਾ ਸਵਾਲ ਹੈ। ਤੁਸੀਂ ਚੁੱਪ ਹੋ ਠੀਕ ਹੈ, ਮੈਂ ਆਪਣੀ ਗੱਲ ਅੱਗੇ ਤੋਰਦਾ ਹਾਂ।

⁠ਤੁਸੀਂ ਹਿੰਦੂ ਇਹ ਆਖਦੇ ਹੋ ਕਿ ਅੱਜ ਜਿਹੜਾ ਵੀ ਦੁੱਖ ਝੱਲ ਰਿਹਾ ਹੈ, ਉਹ ਪੂਰਬਲੇ ਜਨਮ ਦੇ ਮੰਦੇ ਕਰਮਾਂ ਕਰਕੇ ਹੈ। ਠੀਕ ਤੁਸੀਂ ਇਹ ਵੀ ਕਹਿੰਦੇ ਹੋ ਕਿ ਜਿਹੜੇ ਅੱਜ ਲੋਕਾਂ ਨੂੰ ਦਬਾ ਰਹੇ ਹਨ, ਉਹ ਪੂਰਬਲੇ ਜਨਮਾਂ ਵਿੱਚ ਧਰਮਾਤਮਾ ਲੋਕ ਸਨ। ਇਸ ਕਰਕੇ ਉਨ੍ਹਾਂ ਦੇ ਹੱਥ ਤਾਕਤ ਹੈ। ਮੈਂ ਤਾਂ ਮੰਨਦਾ ਹਾਂ ਕਿ ਤੁਹਾਡੇ ਵੱਡੇ-ਵਡੇਰੇ, ਬੜੇ ਸ਼ਾਤਰ ਲੋਕ ਸਨ, ਉਹ ਐਸੇ ਸਿਧਾਂਤ ਲੱਭਣ ਵਿੱਚ ਲੱਗੇ ਰਹੇ, ਜਿਨ੍ਹਾਂ ਨਾਲ ਤਰਕ ਤੇ ਅਵਿਸ਼ਵਾਸ ਨੂੰ ਖ਼ਤਮ ਕੀਤਾ ਜਾ ਸਕੇ। ਪਰ ਆਪਾਂ ਦੇਖਦੇ ਹਾਂ ਕਿ ਇਸ ਦਲੀਲ ਵਿੱਚ ਕਿੰਨਾ ਕੁ ਵਜ਼ਨ ਹੈ।

⁠ਬਹੁਤ ਉੱਘੇ ਨਿਆਂ ਸ਼ਾਸਤਰੀਆਂ ਦਾ ਇਹ ਵਿਚਾਰ ਹੈ ਕਿ ਕਸੂਰਵਾਰ ਨੂੰ ਜੋ ਸਜ਼ਾ ਦਿੱਤੀ ਜਾਂਦੀ ਹੈ, ਉਸਦੇ ਤਿੰਨ ਜਾਂ ਚਾਰ ਮਕਸਦ ਹੋ ਸਕਦੇ ਹਨ ਤੇ ਇਸੇ ਆਧਾਰ ਉੱਤੇ ਸਜ਼ਾ ਨੂੰ ਵਾਜਬ ਕਰਾਰ ਦਿੱਤਾ ਜਾ ਸਕਦਾ ਹੈ। ਇਹ ਮਕਸਦ ਹਨ: ਬਦਲਾ, ਸੁਧਾਰ ਤੇ ਵਰਜਣ ਲਈ ਡਰ। ਹੁਣ ਸਾਰੇ ਸਿਆਣੇ ਚਿੰਤਕ ਬਦਲੇ ਹੋਏ ਸਿਧਾਂਤ ਦੀ ਨਿਖੇਧੀ ਕਰਦੇ ਹਨ। ਵਰਜਣ ਵਾਲੇ ਸਿਧਾਂਤ ਦੀ ਵੀ ਨੁਕਤਾਚੀਨੀ ਹੋ ਰਹੀ ਹੈ। ਸੁਧਾਰਕ ਸਿਧਾਂਤ ਹੀ ਜ਼ਰੂਰੀ ਹੈ ਅਤੇ ਇਨਸਾਨੀ ਤਰੱਕੀ ਦਾ ਅਟੁੱਟ ਅੰਗ ਹੈ। ਇਸ ਸਿਧਾਂਤ ਦਾ ਮੰਤਵ ਇਹ ਹੈ ਕਿ ਕਸੂਰਵਾਰ ਸਭ ਤੋਂ ਵੱਧ ਕਾਬਲ ਤੇ ਅਮਨ ਪਸੰਦ ਸ਼ਹਿਰੀ ਬਣ ਕੇ ਸਮਾਜ ਵਿੱਚ ਵਾਪਸ ਆ ਜਾਵੇ। ਪਰ ਜੇ ਅਸੀਂ ਇਹ ਮੰਨ ਵੀ ਲਈਏ ਕਿ ਬੰਦਿਆਂ ਨੇ (ਪੂਰਬਲੇ ਜਨਮ ਵਿੱਚ) ਪਾਪ ਕੀਤੇ ਹੋਣਗੇ, ਤਾਂ ਰੱਬ ਜਿਹੜੀ ਉਨ੍ਹਾਂ ਨੂੰ ਸਜ਼ਾ ਦਿੰਦਾ ਹੈ, ਉਹ ਕਿਹੋ ਜਿਹੀ ਹੈ ? ਤੁਸੀਂ ਆਖਦੇ ਹੋ ਕਿ ਉਹ ਉਹਨਾਂ ਨੂੰ ਗਾਂ, ਬਿੱਲੀ, ਦਰੱਖ਼ਤ, ਜੜ੍ਹੀ ਬੂਟੀ ਜਾਂ ਜਾਨਵਰ ਦੇ ਰੂਪ ਵਿੱਚ ਜਨਮ ਲੈਣ ਲਈ ਭੇਜਦਾ ਹੈ। ਤੁਸੀਂ ਇਨ੍ਹਾਂ ਸਜ਼ਾਵਾਂ ਦੀ ਗਿਣਤੀ 84 ਲੱਖ ਦੱਸਦੇ ਹੋ। ਮੈਨੂੰ ਇਹ ਦੱਸੋ ਕਿ ਇਸ ਦਾ ਮਨੁੱਖ ਉੱਤੇ ਕੋਈ ਸੁਧਾਰਕ ਅਸਰ ਪੈਂਦਾ ਹੈ ? ਤੁਸੀਂ ਐਸੇ ਕਿੰਨੇ ਕੁ ਜਣਿਆਂ ਨੂੰ ਮਿਲੇ ਹੋ, ਕਿ ਉਹ ਪਾਪ ਕਰਨ ਕਾਰਨ ਪਿਛਲੇ ਜਨਮ ਵਿੱਚ ਗਧੇ ਦੀ ਜੂਨ ਪਏ ਸਨ ? ਕੋਈ ਨਹੀਂ ਮਿਲਿਆ ਹੋਣਾ। ਆਪਣੇ ਪੁਰਾਣਾ ਦੇ ਬਿਰਤਾਂਤ ਦੀ ਲੋੜ ਨਹੀਂ। ਮੈਂ ਤੁਹਾਡੀਆਂ ਮਿਥਿਹਾਸਿਕ ਕਹਾਣੀਆਂ ਦਾ ਜ਼ਿਕਰ ਤੱਕ ਨਹੀਂ ਛੂਹਣਾ ਚਾਹੁੰਦਾ। ਇਸ ਤੋਂ ਬਿਨਾਂ ਤੁਹਾਨੂੰ ਇਸ ਗੱਲ ਦਾ ਪਤਾ ਹੈ ਕਿ ਦੁਨੀਆਂ ਵਿੱਚ ਸਭ ਤੋਂ ਵੱਡਾ ਪਾਪ ਗ਼ਰੀਬ ਹੋਣਾ ਹੈ। ਗ਼ਰੀਬੀ ਪਾਪ ਹੈ, ਸਜ਼ਾ ਹੈ। ਤੁਸੀਂ ਇਹੋ ਜਿਹੀਆਂ ਸਜ਼ਾਵਾਂ ਤਜਵੀਜ਼ ਕਰਨ ਵਾਲੇ ਕਿਸੇ ਅਪਰਾਧ-ਵਿਗਿਆਨੀ, ਕਿਸੇ ਕਾਨੂੰਨਦਾਨ ਜਾਂ ਕਾਨੂੰਨਸਾਜ਼ ਦੀ ਕਿੰਨੀ ਕੁ ਸਿਫ਼ਤ-ਸਲਾਹੀ ਕਰੋਗੇ, ਜਿਸ ਨਾਲ਼ ਮਨੁੱਖ ਹੋਰ ਵਧੇਰੇ ਗੁਨਾਹ ਕਰਨ ਲਈ ਮਜ਼ਬੂਰ ਹੁੰਦਾ ਹੈ ? ਕੀ ਤੁਹਾਡੇ ਰੱਬ ਨੇ ਇਸ ਗੱਲ ਬਾਰੇ ਪਹਿਲਾਂ ਨਹੀਂ ਸੋਚਿਆ ਸੀ ਜਾਂ ਉਹ ਵੀ ਇਹ ਗੱਲਾਂ ਮਨੁੱਖਤਾਂ ਦੀਆਂ ਅਕਹਿ ਦੁੱਖ-ਤਕਲੀਫ਼ਾਂ ਦੀ ਕੀਮਤ ਉੱਤੇ ਤਜ਼ਰਬਿਆਂ ਰਾਹੀਂ ਸਿੱਖਦਾ ਹੈ। ਤੁਹਾਡੀ ਜਾਚੇ ਕਿਸੇ ਚਮਾਰ ਜਾਂ ਭੰਗੀ ਦੇ ਅਨਪੜ੍ਹ ਪਰਿਵਾਰ ਵਿੱਚ ਜੰਮੇ ਬੰਦੇ ਦੀ ਕੀ ਹੋਣੀ ਹੋਏਗੀ ? ਉਹ ਗ਼ਰੀਬ ਹੈ, ਇਸ ਲਈ ਉਹ ਪੜ੍ਹਾਈ ਨਹੀਂ ਕਰ ਸਕਦਾ। ਖ਼ੁਦ ਨੂੰ ਚੰਗੇ ਸਮਝਣ ਵਾਲੇ ਦੂਜੇ ਇਨਸਾਨ ਉਸਨੂੰ ਨਫ਼ਰਤ ਕਰਦੇ ਹਨ ਤੇ ਧੱਰਕਾਰਦੇ ਹਨ, ਕਿਉਂਕਿ ਉਹ ਉਚੇਰੀ ਜਾਤ ਵਿੱਚ ਪੈਦਾ ਹੋਏ ਸਨ। ਉਸਦੀ ਅਗਿਆਨਤਾ ਉਸਦੀ ਗ਼ਰੀਬੀ ਤੇ ਜਿਹੜਾ ਸਲੂਕ ਉਸਦੇ ਨਾਲ਼ ਹੁੰਦਾ ਹੈ, ਇਨ੍ਹਾਂ ਸਾਰੀਆਂ ਗੱਲਾਂ ਕਾਰਨ ਸਮਾਜ ਤਾਈਂ ਉਸਦਾ ਦਿਲ ਸਖ਼ਤ ਹੋ ਜਾਏਗਾ। ਫ਼ਰਜ ਕਰੋ ਕਿ ਉਹ ਕੋਈ ਪਾਪ ਕਰਦਾ ਹੈ, ਤਾਂ ਇਸਦਾ ਖ਼ਮਿਆਜ਼ਾ ਕੌਣ ਭੁਗਤੇਗਾ ? ਰੱਬ ਜਾਂ ਪਾਪ ਕਰਨ ਵਾਲਾ ਜਾਂ ਸਮਾਜ ਦੇ ਗੁਣੀ ਗਿਆਨੀ ਬੰਦੇ ? ਉਨ੍ਹਾਂ ਲੋਕਾਂ ਨੂੰ ਮਿਲੀਆਂ ਸਜ਼ਾਵਾਂ ਬਾਰੇ ਤੁਸੀਂ ਕੀ ਆਖੋਗੇ ਜਿਨ੍ਹਾਂ ਨੂੰ ਹਿਰਸੀ ਤੇ ਹੰਕਾਰੀ ਬ੍ਰਾਹਮਣਾਂ ਨੇ ਜਾਣ ਬੁਝ ਕੇ ਅਗਿਆਨਤਾ ਦੀਆਂ ਗ਼ਾਰਾਂ ਵਿੱਚ ਸੁੱਟਿਆ ਸੀ। ਉਨ੍ਹਾਂ ਦਾ ਕਸੂਰ ਇਹੋ ਸੀ ਕਿ ਉਨ੍ਹਾਂ ਪਾਪੀਆਂ ਨੇ ਤੁਹਾਡੇ ਗਿਆਨ ਦੀਆਂ ਪੋਥੀਆਂ ਵੇਦਾਂ ਦੀਆਂ ਕੁੱਝ ਸਤਰਾਂ ਆਪਣੇ ਕੰਨੀਂ ਸੁਣ ਲਈਆਂ ਸਨ ਅਤੇ ਤੁਸੀਂ ਉਹਨਾਂ ਦੇ ਕੰਨਾਂ ਵਿੱਚ ਸਿੱਕਾ ਢਾਲ ਕੇ ਪਾ ਦਿੱਤਾ ਸੀ, ਜੇ ਉਨ੍ਹਾਂ ਨੇ ਕੋਈ ਕਸੂਰ ਕੀਤਾ ਸੀ ਤਾਂ ਇਸਦਾ ਜ਼ਿੰਮੇਵਾਰ ਕੌਣ ਸੀ ਤੇ ਬਿਪਤਾ ਕਿਸ ਦੇ ਸਿਰ ਪੈਣੀ ਸੀ ? ਮੇਰੇ ਪਿਆਰੇ ਦਸਤੋ: ਇਹ ਸਾਰੇ ਸਿਧਾਂਤ ਖ਼ਾਸ ਅਧਿਕਾਰਾਂ ਦੇ ਮਾਲਕਾਂ ਦੀਆਂ ਕਾਢਾਂ ਹੀ ਹਨ, ਇਨ੍ਹਾਂ ਸਿਧਾਂਤਾਂ ਸਦਕਾ ਹੀ ਉਹ ਆਪਣੀ ਲੁੱਟੀ ਹੋਈ ਤਾਕਤ ਦੌਲਤ ਤੇ ਉੱਤਮਤਾ ਨੂੰ ਵਾਜਬ ਠਹਿਰਾਉਂਦੇ ਹਨ। ਹਾਂ ਸ਼ਾਇਦ ਅਪਟਨ ਸਿਨਕਲੇਅਰ ਨੇ ਕਿਸੇ ਥਾਂ ਲਿਖਿਆ ਸੀ ਕਿ ਬੰਦੇ ਨੂੰ (ਆਤਮਾ ਦੀ) ਅਮਰਤਾ ਵਿੱਚ ਯਕੀਨ ਕਰਨ ਲਾ ਦਿਓ ਅਤੇ ਫੇਰ ਉਸਦੇ ਕੋਲ ਜੋ ਕੁੱਝ ਵੀ ਹੈ, ਉਹ ਲੁੱਟ ਲਓ। ਉਹ ਸਗੋਂ ਹੱਸ ਕੇ ਤੁਹਾਡੀ ਮਦਦ ਕਰੇਗਾ। ਧਾਰਮਿਕ ਉਪਦੇਸ਼ਕਾਂ ਤੇ ਹੁਕਮਰਾਨਾਂ ਨੇ ਮਿਲੀ ਭੁਗਤ ਕਰਕੇ ਜੇਲ੍ਹਾਂ, ਫਾਹੀਆਂ, ਕੋਰੜੇ ਤੇ ਇਨ੍ਹਾਂ ਸਿਧਾਂਤਾਂ ਦੀ ਕਾਢ ਕੱਢੀ ਸੀ।

⁠ਮੈਨੂੰ ਇਹ ਦੱਸੋ ਕਿ ਤੁਹਾਡਾ ਸਰਬ ਸ਼ਕਤੀਮਾਨ ਰੱਬ ਹਰ ਕਿਸੇ ਬੰਦੇ ਨੂੰ ਕਸੂਰ ਜਾਂ ਪਾਪ ਕਰਨੋਂ ਵਰਜਦਾ ਕਿਉਂ ਨਹੀਂ ? ਉਸਦੇ ਲਈ ਤਾਂ ਇਹ ਕੰਮ ਬਹੁਤ ਸੌਖਾ ਹੈ। ਉਸਨੇ ਜੰਗਬਾਜ਼ਾਂ ਨੂੰ ਕਿਉਂ ਨਾ ਜਾਨੋਂ ਮਾਰਿਆ ਜਾਂ ਉਨ੍ਹਾਂ ਦੇ ਜੰਗੀ ਪਾਗ਼ਲਪਣ ਨੂੰ ਮਾਰ ਕੇ ਵੱਡੀ ਜੰਗ ਨਾਲ ਮਨੁੱਖਤਾ ਉੱਤੇ ਆਈ ਪਰਲੋ ਨੂੰ ਕਿਉਂ ਨਾ ਰੋਕਿਆ ? ਉਹ ਅੰਗਰੇਜ਼ ਲੋਕਾਂ ਦੇ ਮਨਾਂ ਵਿੱਚ ਕੋਈ ਅਜਿਹਾ ਜਜ਼ਬਾ ਕਿਉਂ ਨਹੀਂ ਭਰ ਦਿੰਦਾ ਕਿ ਉਹ ਹਿੰਦੋਸਤਾਨ ਛੱਡ ਕੇ ਚਲੇ ਜਾਣ ? ਉਹ ਸਾਰੇ ਸਰਮਾਏਦਾਰਾਂ ਦੇ ਮਨਾਂ ਵਿੱਚ ਇਹ ਜਜ਼ਬਾ ਕਿਉਂ ਨਹੀਂ ਭਰ ਦਿੰਦਾ ਕਿ ਉਹ ਪੈਦਾਵਾਰੀ ਸਾਧਨਾਂ ਦੀ ਸਾਰੀ ਜਾਇਦਾਦ ਨੂੰ ਛੱਡ ਦੇਣ ਤੇ ਸਾਰੇ ਮਿਹਨਤਕਸ਼ ਤਬਕੇ ਨੂੰ ਹੀ ਨਹੀਂ ਸਗੋਂ ਸਾਰੇ ਮਨੁੱਖੀ ਸਮਾਜ ਨੂੰ ਪੂੰਜੀਵਾਦ ਦੇ ਬੰਧਨ ਤੋਂ ਛੁਟਕਾਰਾ ਪਾ ਦੇਣ। ਤੁਸੀਂ ਬਹਿਸ ਕਰਨਾ ਚਾਹੋਗੇ ਕੀ ਸਮਾਜਵਾਦੀ ਸਿਧਾਂਤ ਲਾਗੂ ਹੋ ਸਕਦਾ ਹੈ ਜਾਂ ਨਹੀਂ, ਮੈਂ ਇਸ ਨੂੰ ਲਾਗੂ ਕਰਨ ਦਾ ਜ਼ਿੰਮਾਂ ਤੁਹਾਡੇ ਪਰਵਰਦਿਗਾਰ ਉੱਤੇ ਸੁੱਟਦਾ ਹਾਂ। ਜਿੱਥੋਂ ਤਕ ਆਮ ਲੋਕ ਭਲਾਈ ਦਾ ਸਬੰਧ ਹੈ, ਲੋਕਾਂ ਨੂੰ ਸਮਾਜਵਾਦ ਦੇ ਗੁਣਾਂ ਦਾ ਪਤਾ ਹੈ। ਉਹ ਇਸ ਦਾ ਵਿਰੋਧ ਇਸ ਨੁਕਤੇ ਤੋਂ ਕਰਦੇ ਹਨ ਕਿ ਇਹ ਲਾਗੂ ਨਹੀਂ ਹੋ ਸਕਦਾ। ਚਲੋ, ਤੁਹਾਡਾ ਰੱਬ ਆਵੇ ਤੇ ਸਭ ਕੁੱਝ ਬਾਕਾਇਦਾ ਤਰੀਕੇ ਨਾਲ ਕਰ ਦੇਵੇ। ਹੁਣ ਤੁਸੀਂ ਦਲੀਲ ਵਿੱਚੋਂ ਦਲੀਲ ਕੱਢਣ ਦੀ ਕੋਸ਼ਿਸ਼ ਨਾ ਕਰਨੀ। ਮੈਂ ਤੁਹਾਨੂੰ ਦੱਸਦਾ ਹਾਂ: ਹਿੰਦੋਸਤਾਨ ਉੱਤੇ ਜੇ ਬਰਤਾਨਵੀਂ ਹਕੂਮਤ ਹੈ ਤਾਂ ਇਹ ਰੱਬ ਦੀ ਮਰਜ਼ੀ ਕਾਰਨ ਨਹੀਂ ਹੈ, ਸਗੋਂ ਇਸ ਕਾਰਨ ਹੈ ਕਿ ਸਾਡੇ ਵਿੱਚ ਇਸ ਦਾ ਵਿਰੋਧ ਕਰਨ ਦੀ ਹਿੰਮਤ ਨਹੀਂ ਹੈ। ਉਹ ਰੱਬ ਦੀ ਮਦਦ ਨਾਲ ਸਾਨੂੰ ਗ਼ੁਲਾਮ ਨਹੀਂ ਰੱਖ ਰਹੇ ਸਗੋਂ ਉਹਨਾਂ ਨੇ ਬੰਦੂਕਾਂ, ਤੋਪਾਂ, ਬੰਬਾਂ, ਗੋਲੀਆਂ, ਪੁਲਿਸ, ਫ਼ੌਜ ਦੀ ਮਦਦ ਨਾਲ ਸਾਨੂੰ ਗ਼ੁਲਾਮ ਬਣਾਇਆ ਹੋਇਆ ਹੈ ਅਤੇ ਸਾਡਾ ਕਸੂਰ ਕੀ ਹੈ ਕਿ ਉਹ (ਮਨੁੱਖੀ) ਸਮਾਜ ਵਿਰੁੱਧ ਸਭ ਤੋਂ ਵੱਧ ਘਿਨਾਉਣਾ ਗ਼ੁਨਾਹ ਇਹ ਕਰ ਰਹੇ ਹਨ ਕਿ ਇੱਕ ਕੌਮ ਹੱਥੋਂ ਦੂਜੀ ਕੌਮ ਲੁੱਟੀ ਜਾ ਰਹੀ ਹੈ। ਕਿੱਥੇ ਹੈ ਰੱਬ ? ਉਹ ਕੀ ਕਰ ਰਿਹਾ ਹੈ ? ਕੀ ਉਹ ਮਨੁੱਖਤਾ ਦੀਆਂ ਇਨ੍ਹਾਂ ਸਾਰੀਆਂ ਦੁੱਖ ਤਕਲੀਫ਼ਾਂ ਦਾ ਮਜ਼ਾ ਲੈ ਰਿਹਾ ਹੈ ? ਉਹ ਨੀਰੋ ਹੈ, ਉਹ ਚੰਗੇਜ਼ ਖਾਂ ਹੈ। ਰੱਬ ਮੁਰਦਾਬਾਦ!

⁠ਤੁਸੀਂ ਮੈਨੂੰ ਇਹ ਪੁੱਛੋਗੇ ਕਿ ਇਸ ਦੁਨੀਆਂ ਦਾ ਤੇ ਮਨੁੱਖ ਦਾ ਆਰੰਭ ਕਿਵੇਂ ਹੋਇਆ ਸੀ। ਚਾਰਲਸ ਡਾਰਵਿਨ ਨੇ ਇਸ ਵਿਸ਼ੇ ਬਾਰੇ ਚਾਨਣਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਦਾ ਮੁਤਾਲਿਆ ਕਰੋ। ਸੋਹੰਮ ਸਵਾਮੀ ਦੀ ਕਿਤਾਬ “ਕਾਮਨਸੈਂਸ” (ਸਾਧਾਰਨ ਗਿਆਨ) ਪੜ੍ਹੋ। ਤੁਹਾਨੂੰ ਇਸ ਸਵਾਲ ਦਾ ਕੁੱਝ ਹੱਦ ਤੱਕ ਜਵਾਬ ਮਿਲ ਜਾਏਗਾ ਇਹ ਕੁਦਰਤ ਦਾ ਵਿਸ਼ਾ ਹੈ। ਵੱਖ-ਵੱਖ ਪਦਾਰਥਾਂ ਦੇ ਇਤਫ਼ਾਕੀਆ ਮੇਲ ਨਾਲ ਧਰਤੀ ਤੇ ਬੂਲੇ ਦੇ ਰੂਪ ਵਿੱਚ ਪੈਦਾ ਹੋਈ ਸੀ। ਕਦੋਂ ? ਇਹ ਜਾਣਨ ਲਈ ਇਤਿਹਾਸ ਪੜ੍ਹੋ। ਇਸ ਅਮਲ ਵਿੱਚ ਜਾਨਵਰ ਤੇ ਫੇਰ ਅਖ਼ੀਰ ਵਿੱਚ ਮਨੁੱਖ ਪੈਦਾ ਹੋਇਆ ਸੀ। ਤੁਸੀਂ ਡਾਰਵਿਨ ਦੀ ਕਿਤਾਬ “ਓਰਿਜਨ ਆਫ਼ ਸਪੀਸੀਜ਼’ ਪੜ੍ਹੋ ਅਤੇ ਉਸਤੋਂ ਮਗਰੋਂ ਜੋ ਵੀ ਉੱਨਤੀ ਹੋਈ, ਉਹ ਮਨੁੱਖ ਦੀ ਕੁਦਰਤ ਨਾਲ ਲਗਾਤਾਰ ਟੱਕਰ ਤੇ ਮਨੁੱਖ ਵੱਲੋਂ ਕੁਦਰਤ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਵਜੋਂ ਹੋਈ ਸੀ। ਧਰਤੀ ਦੇ ਆਦਿ ਬਾਰੇ ਇਹ ਸਭ ਤੋਂ ਸੰਖੇਪ ਜਿਹਾ ਵੇਰਵਾ ਹੈ।

⁠ਤੁਹਾਡਾ ਅਗਲਾ ਸਵਾਲ ਇਹ ਹੋ ਸਕਦਾ ਹੈ ਕਿ ਪਿਛਲੇ ਜਨਮ ਵਿੱਚ ਮਾੜੇ ਕਰਮ ਨਾ ਕੀਤੇ ਹੋਣ ਤਾਂ ਬੱਚਾ ਅੰਨ੍ਹਾਂ ਜਾਂ ਲੰਗੜਾ ਕਿਉਂ ਜੰਮਦਾ ਹੈ ? ਜੀਵ-ਵਿਗਿਆਨੀਆਂ ਨੇ ਇਸ ਸਮੱਸਿਆ ਦਾ ਜ਼ਿਕਰ ਕੀਤਾ ਹੈ ਕਿ ਇਹ ਜੀਵ-ਵਿਗਿਆਨਕ ਵਿਸ਼ਾ ਹੈ। ਇਸ ਦੇ ਕਾਰਨ ਬੱਚੇ ਮਾਂ ਪਿਉ ਦੇ ਜੀਵ-ਇਤਿਹਾਸ ਵਿੱਚ ਹੀ ਹੁੰਦੇ ਹਨ।

⁠ਕੁਦਰਤਨ ਤੁਸੀਂ ਇੱਕ ਹੋਰ ਸਵਾਲ ਪੁੱਛ ਸਕਦੇ ਹੋ : ਭਾਵੇਂ ਕਿ ਇਹ ਨਿਰਾ ਬਚਕਾਨਾ ਸਵਾਲ ਹੀ ਹੈ। ਉਹ ਸਵਾਲ ਇਹ ਹੈ ਕਿ ਜੇ ਰੱਬ ਨਹੀਂ ਸੀ ਤਾਂ ਫੇਰ ਲੋਕ ਉਸਨੂੰ ਮੰਨਣ ਕਿਵੇਂ ਲੱਗੇ ? ਮੇਰਾ ਜਵਾਬ ਸਪੱਸ਼ਟ ਤੇ ਸੰਖੇਪ ਹੋਵੇਗਾ। ਜਿਵੇਂ ਲੋਕ ਭੂਤਾਂ ਪ੍ਰੇਤਾਂ ਨੂੰ ਮੰਨਣ ਲੱਗ ਪਏ ਸੀ, ਉਵੇਂ ਹੀ ਉਹ ਰੱਬ ਨੂੰ ਮੰਨਣ ਲੱਗ ਪਏ। ਫ਼ਰਕ ਸਿਰਫ਼ ਇੰਨਾ ਹੈ ਕਿ ਰੱਬ ਵਿੱਚ ਵਿਸ਼ਵਾਸ ਤਕਰੀਬਨ ਸਰਵ-ਵਿਆਪਕ ਹੈ ਤੇ ਇਸ ਦਾ ਦਰਸ਼ਨ ਕਾਫ਼ੀ ਵਿਕਸਿਤ ਹੈ। ਕੁੱਝ ਪਰਿਵਰਤਨਕਾਰੀਆਂ (ਰੈਡੀਕਲਜ਼) ਵਾਂਗ ਮੇਰਾ ਇਹ ਵਿਚਾਰ ਨਹੀਂ ਹੈ ਕਿ ਰੱਬ ਆਦਿ ਲੁੱਟ-ਖਸੁੱਟ ਕਰਨ ਵਾਲਿਆਂ ਦੀ ਕਰਤੂਤ ਸੀ, ਤਾਂ ਕਿ ਉਹ ਸਰਵ-ਉੱਚ ਸੱਤ੍ਹਾ ਦੀ ਹੋਂਦ ਦਾ ਪ੍ਰਚਾਰ ਕਰਕੇ ਆਪਣੀਆਂ ਗੱਦੀਆਂ ਕਾਇਮ ਰੱਖਣ ਲਈ ਲੋਕਾਂ ਨੂੰ ਗੁਲਾਮ ਰੱਖ ਸਕਣ। ਭਾਵੇਂ ਕਿ ਉਹਨਾਂ ਨਾਲ ਮੇਰਾ ਇਸ ਜ਼ਰੂਰੀ ਨੁਕਤੇ ਨਾਲ਼ ਕੋਈ ਮੱਤਭੇਦ ਨਹੀਂ ਹੈ ਕਿ ਸਾਰੇ ਧਾਰਮਿਕ ਮੱਤ, ਧਰਮ, ਸਿਧਾਂਤ ਤੇ ਹੋਰ ਇਹੋ ਜਿਹੀਆਂ ਸੰਸਥਾਵਾਂ ਆਖ਼ਰਕਾਰ ਜਾਬਰ, ਦਮਨਕਾਰੀ ਸੰਸਥਾਵਾਂ, ਵਿਅਕਤੀਆਂ ਦੀਆਂ ਜਮਾਤਾਂ ਦੀਆਂ ਹਮਾਇਤੀ ਹੋ ਹੀ ਨਿਬੜੀਆਂ ਹਨ। ਹਰ ਧਰਮ ਇਹ ਕਹਿੰਦਾ ਹੈ ਕਿ ਬਾਦਸ਼ਾਹ ਵਿਰੁੱਧ ਬਗ਼ਾਵਤ ਕਰਨਾ ਹਮੇਸ਼ਾ ਹੀ ਪਾਪ ਹੁੰਦਾ ਹੈ।

⁠ਰੱਬ ਦੇ ਆਦਿ ਬਾਰੇ ਮੇਰਾ ਆਪਣਾ ਵਿਚਾਰ ਇਹ ਹੈ ਕਿ ਜਦ ਮਨੁੱਖ ਨੂੰ ਆਪਣੀਆਂ ਸੀਮਾਵਾਂ ਕਮਜ਼ੋਰੀਆਂ ਤੇ ਕਮੀਆਂ ਦਾ ਅਹਿਸਾਸ ਹੋ ਗਿਆ ਤਾਂ ਉਸ ਨੇ ਰੱਬ ਦੀ ਕਾਲਪਨਿਕ ਹੋਂਦ ਬਣਾ ਲਈ, ਤਾਂ ਕਿ ਇਮਤਿਹਾਨੀ ਹਾਲਤ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ ਲਈ ਮਨੁੱਖ ਨੂੰ ਹੌਂਸਲਾ ਮਿਲੇ ਤਾਂ ਕਿ ਸਾਰੇ ਖ਼ਤਰਿਆਂ ਦਾ ਜਵਾਂ-ਮਰਦੀ ਨਾਲ ਮੁਕਾਬਲਾ ਕਰ ਸਕੇ ਅਤੇ ਖ਼ੁਸ਼ਹਾਲੀ ਤੇ ਅਮੀਰੀ ਦੀ ਹਾਲਤ ਵਿੱਚ ਆਪਣੀਆਂ ਇੱਛਾਵਾਂ ‘ਤੇ ਕਾਬੂ ਪਾ ਸਕੇ | ਮਨੁੱਖ ਨੇ ਰੱਬ ਨੂੰ ਇਹਦੇ ਨਿੱਜਪੂਰਕ ਨੇਮਾਂ ਤੇ ਪਾਲਣਹਾਰ ਗੁਣਾਂ ਦੇ ਰੂਪ ਵਿੱਚ ਚਿਤਵਿਆ ਸੀ ਤੇ ਚਿਤਰਿਆ ਸੀ। ਉਹਦੀ ਕਰੋਪੀ ਤੇ ਨਿੱਜਰੂਪਕ ਨੇਮਾਂ ਨੂੰ ਵਿਚਾਰਨ ਵੇਲੇ ਉਹ ਤਾੜਨਾ ਦਾ ਕੰਮ ਦਿੰਦਾ ਸੀ ਤਾਂ ਕਿ ਮਨੁੱਖ ਸਮਾਜ ਵਾਸਤੇ ਖ਼ਤਰਾ ਨਾ ਬਣ ਜਾਵੇ। ਉਹਦੇ ਪਾਲਣਹਾਰ ਗੁਣਾਂ ਵਿੱਚ ਉਹ ਮਾਂ, ਪਿਤਾ, ਭੈਣ, ਭਾਈ, ਦੋਸਤ ਤੇ ਮਦਦਗਾਰ ਸੀ ਤਾਂ ਕਿ ਉਸ ਹਾਲਤ ਵਿੱਚ ਜਦ ਬੰਦੇ ਨੂੰ ਔਖੇ ਵੇਲੇ ਹਰ ਕੋਈ ਛੱਡ ਜਾਵੇ ਤਾਂ ਉਸ ਘੜੀ ਵੀ ਬੰਦੇ ਨੂੰ ਇਹ ਧਰਵਾਸ ਰਹੇ ਕਿ ਉਹਦੀ ਮਦਦ ਕਰਨ ਲਈ ਉਹਨੂੰ ਢਾਰਸ ਦੇਣ ਲਈ ਸਦਾ ਸਲਾਮਤ ਰਹਿਣ ਵਾਲਾ ਸੱਚਾ ਮਿੱਤਰ ਰੱਬ ਹੈ। ਆਦਿ ਕਾਲ ਵਿੱਚ ਰੱਬ ਸੱਚੇ ਅਰਥਾਂ ਵਿੱਚ ਸਮਾਜ ਲਈ ਲਾਹੇਵੰਦ ਸੀ। ਔਖੀ ਘੜੀ ਵੇਲ਼ੇ ਰੱਬ ਦਾ ਵਿਚਾਰ ਬੰਦੇ ਲਈ ਮਦਦਗਾਰ ਹੁੰਦਾ ਹੈ।

⁠ਸਮਾਜ ਨੇ ਜਿਵੇਂ ਬੁੱਤ ਪੂਜਾ ਤੇ ਧਰਮ ਦੇ ਤੰਗਨਜ਼ਰ ਸੰਕਲਪ ਵਿਰੁੱਧ ਲੜਾਈ ਲੜੀ ਸੀ, ਉਸੇ ਤਰ੍ਹਾਂ ਸਮਾਜ ਨੂੰ ਰੱਬ ਦੇ ਵਿਸ਼ਵਾਸ ਵਿਰੁੱਧ ਲੜਨਾ ਪੈਣਾ ਹੈ। ਇਸੇ ਤਰ੍ਹਾਂ ਬੰਦਾ ਜਦ ਆਪਣੇ ਪੈਰੀਂ ਹੋਣ ਦੀ ਕੋਸ਼ਿਸ਼ ਕਰਨ ਲੱਗਾ ਤੇ ਯਥਾਰਥਵਾਦੀ ਹੋਣ ਲੱਗਾ ਤਾਂ ਉਹਨੂੰ ਰੱਬ ਦਾ ਵਿਸ਼ਵਾਸ ਲਾਂਭੇ ਸੁੱਟਣਾ ਪਏਗਾ ਅਤੇ ਹਰ ਮੁਸ਼ਕਲ, ਹਰ ਆਫ਼ਤ ਤੇ ਹਰ ਤਰ੍ਹਾਂ ਦੀ ਹਾਲਤ ਦਾ ਡਟ ਕੇ ਮੁਕਾਬਲਾ ਕਰਨਾ ਪਏਗਾ। ਇਸ ਵੇਲੇ ਮੇਰੀ ਹਾਲਤ ਬਿਲਕੁੱਲ ਇਹੀ ਹੈ। ਮੇਰੇ ਦੋਸਤੋ, ਮੇਰਾ ਇਹ ਕੋਈ ਅਹੰਕਾਰ ਨਹੀਂ ਹੈ। ਮੈਂ ਆਪਣੀ ਸੋਚਣ ਵਿਧੀ ਨਾਲ ਹੀ ਨਾਸਤਕ ਬਣਿਆ ਹਾਂ। ਮੇਰਾ ਖ਼ਿਆਲ ਨਹੀਂ ਕਿ ਰੱਬ ਵਿੱਚ ਵਿਸ਼ਵਾਸ ਕਰਨ ਨਾਲ ਤੇ ਹਰ ਰੋਜ਼ ਅਰਦਾਸ ਕਰਨ ਨਾਲ (ਜਿਹੜਾ ਕਿ ਮੈਂ ਮਨੁੱਖ ਦਾ ਸਭ ਤੋਂ ਵੱਧ ਖ਼ੁਦਗਰਜ਼ੀ ਕਰਨ ਵਾਲਾ ਤੇ ਘਟੀਆ ਕੰਮ ਸਮਝਦਾ ਹਾਂ) ਮੇਰਾ ਕੁੱਝ ਸੌਰ ਸਕਦਾ ਹੈ ਜਾਂ ਇਹਦੇ ਨਾਲ ਮੇਰੀ ਹਾਲਤ ਹੋਰ ਵੀ ਭੈੜੀ ਹੋ ਜਾਵੇਗੀ। ਮੈਂ ਉਨ੍ਹਾਂ ਨਾਸਤਿਕਾਂ ਬਾਰੇ ਪੜ੍ਹਿਆ ਹੈ, ਜਿਨ੍ਹਾਂ ਨੇ ਬਹੁਤ ਡਟ ਕੇ ਸਾਰੀਆਂ ਮੁਸ਼ਕਲਾਂ ਦਾ ਮੁਕਾਬਲਾ ਕੀਤਾ ਸੀ। ਇਸੇ ਲਈ ਮੈਂ ਅਖ਼ੀਰ ਤੱਕ ਫ਼ਾਂਸੀ ਦੇ ਤਖ਼ਤੇ ’ਤੇ ਵੀ, ਮਰਦ ਵਾਂਗ ਸਿਰ ਤਾਣ ਕੇ ਸਾਬਤ ਕਦਮ ਰਹਿਣ ਦੀ ਕੋਸ਼ਿਸ਼ ਕਰ ਰਿਹਾ ਹਾਂ।

⁠ਦੇਖੀਏ ਮੈਂ ਇਸ ਤੇ ਕਿੰਨਾ ਕੁ ਪੂਰਾ ਉੱਤਰਦਾ ਹਾਂ। ਮੇਰੇ ਕਿਸੇ ਦੋਸਤ ਨੇ ਮੈਨੂੰ ਅਰਦਾਸ ਕਰਨ ਲਈ ਕਿਹਾ ਸੀ। ਜਦ ਮੈਂ ਉਸਨੂੰ ਦੱਸਿਆ ਕਿ ਮੈਂ ਤਾਂ ਨਾਸਤਿਕ ਹਾਂ, ਤਾਂ ਉਹ ਕਹਿਣ ਲੱਗਿਆ : “ਦੇਖੀਂ ਆਪਣੇ ਅਖ਼ੀਰੀ ਦਿਨਾਂ ’ਚ ਰੱਬ ਨੂੰ ਮੰਨਣ ਲੱਗ ਜਾਏਂਗਾ।” ਮੈਂ ਅੱਗੋਂ ਕਿਹਾ, ਨਹੀਂ ਪਿਆਰੇ ਜਨਾਬ ਜੀ, ਇਸ ਤਰ੍ਹਾਂ ਹਰਗਿਜ਼ ਨਹੀਂ ਹੋਣ ਲੱਗਾ। ਇੰਜ ਕਰਨਾ ਮੇਰੇ ਲਈ ਬੜੀ ਘਟੀਆ ਤੇ ਪਸਤੀ ਵਾਲੀ ਗੱਲ ਹੋਵੇਗੀ। ਖ਼ੁਦਗਰਜ਼ੀ ਵਾਸਤੇ ਮੈਂ ਅਰਦਾਸ ਨਹੀਂ ਕਰਨੀ। ਪਾਠਕੋ ਤੇ ਦੋਸਤੋ, ਕੀ ਇਹ ਹਉਮੈਂ ਹੈ। ਜੇ ਇਹ ਹੈ ਤਾਂ ਮੈਂ ਇਸ ਲਈ ਦ੍ਰਿੜ੍ਹ ਹਾਂ।

Bowmaker / ਕਮਾਨਗਰ

Kitāb-i Tashrih al-aqvam (کتاب تشريح الاقوام) was published in 1825 by Colonel James Skinner. The book, illustrated by Ghulam Ali Khan and other artists from the Delhi area features 120 miniatures, including portraits that depict the origins and distinguishing marks of the different castes of India. This book was compiled at Hansi Cantonment, Hissar District and is now a part of the British Library. A Bowmaker (Source - The British Library) Caption: Kamdangar, a bowmaker. Shown bending the wood of a...

ਬੋਲੀਆਂ – 2

ਬਾਬਲ ਮੇਰੇ ਬਾਗ ਲਵਾਇਆਵਿਚ ਬਹਾਇਆ ਮਾਲੀਬੂਟੇ ਬੂਟੇ ਨੂੰ ਪਾਣੀ ਦੇਵੇਫ਼ਲ ਲਗਦਾ ਡਾਲੀ ਡਾਲੀਰੂਪ ਕੁਆਰੀ ਦਾਦਿਨ ਚੜਦੇ ਦੀ ਲਾਲੀਸੁਣ ਵੇ ਬਾਗ ਦਿਆ ਬਾਗ ਬਗੀਚਿਆਸੁਣ ਵੇ ਬਾਗ ਦਿਆ ਮਾਲੀਕਈਆਂ ਨੂੰ ਤਾਂ ਦੋ ਦੋ ਫੁੱਲ ਲੱਗੇਕਈਆਂ ਦੀ ਝੋਲੀ ਖਾਲੀਰੂਪ ਕੁਆਰੀ ਦਾਦਿਨ ਚੜਦੇ ਦੀ ਲਾਲੀਆਉਣ ਜਾਣ ਨੂੰ ਬੋਤੀ ਲੈ ਲੈਦੁੱਧ ਪੀਣ ਨੂੰ ਬੂਰੀਆਪਣੇ ਕਿਹੜੇ ਬਾਲਕ ਰੋਂਦੇਕੁੱਟ ਖਾਂਵਾਂਗੇ ਚੂਰੀਜੀਹਦਾ ਲੱਕ ਪਤਲਾਉਹ ਹੈ ਮਜਾਜਣ ਪੂਰੀਭੱਤਾ ਲੈ ਕੇ ਤੂੰ ਚੱਲੀ ਸੰਤੀਏਮੱਥੇ ਲੱਗ ਗਿਆ ਤਾਰਾਘੁੰਡ ਚੱਕ ਕੇ ਦੇਖਣ ਲੱਗੀਕਣਕਾਂ ਲੈਣ ਹੁਲਾਰਾਦਿਲ ਤਾਂ ਮੇਰਾ ਐਂ ਪਿਘਲ ਗਿਆਜਿਉਂ ਬੋਤਲ...