15.3 C
Los Angeles
Thursday, January 2, 2025

ਮਿਹਣੇ ਦੇਣ ਸਹੇਲੀਆਂ

ਉੱਚੜਾ ਬੁਰਜ਼ ਲਾਹੋਰ ਦਾ, ਵੇ ਚੀਰੇ ਵਾਲਿਆ !
ਹੇਠ ਵਗੇ ਦਰਿਆ, ਵੇ ਸੱਜਣ ਮੇਰਿਆ !

ਮਲ ਮਲ ਨ੍ਹਾਵਣ ਗੋਰੀਆਂ, ਵੇ ਚੀਰੇ ਵਾਲਿਆ !
ਲੈਣ ਰੱਬ ਦਾ ਨਾਂ, ਵੇ ਸੱਜਣ ਮੇਰਿਆ !

ਕੋਠੇ ਉੱਤੇ ਕੋਠੜੀ, ਵੇ ਚੀਰੇ ਵਾਲਿਆ !
ਕੋਠੇ ‘ਤੇ ਤਸਵੀਰ, ਵੇ ਸੱਜਣ ਮੇਰਿਆ !

ਮੈਂ ਦਰਿਆ ਦੀ ਮਛਲੀ, ਵੇ ਚੀਰੇ ਵਾਲਿਆ !
ਤੂੰ ਦਰਿਆ ਦਾ ਨੀਰ, ਵੇ ਸੱਜਣ ਮੇਰਿਆ !

ਕੋਠੇ ਉੱਤੇ ਕੋਠੜੀ, ਵੇ ਚੀਰੇ ਵਾਲਿਆ !
ਧੁਰ ਕੋਠੇ ‘ਤੇ ‘ਵਾ, ਵੇ ਜਾਨੀ ਮੇਰਿਆ !

ਸ਼ੱਕਰ ਹੋਵੇ ਤਾਂ ਵੰਡੀਏ, ਵੇ ਕੰਠੇ ਵਾਲਿਆ !
ਰੂਪ ਨਾ ਵੰਡਿਆ ਜਾ, ਵੇ ਜਾਨੀ ਮੇਰਿਆ !

ਧਾਗਾ ਹੋਵੇ ਤਾਂ ਤੋੜੀਏ ਵੇ ਕੰਠੇ ਵਾਲਿਆ !
ਪ੍ਰੀਤ ਨਾ ਤੋੜੀ ਜਾ, ਵੇ ਜਾਨੀ ਮੇਰਿਆ !

ਢਲ ‘ਗਏ ਤਰੰਗੜ ਖਿੱਤੀਆਂ, ਵੇ ਚੀਰੇ ਵਾਲਿਆ !
ਹੋ ਚੱਲੀ ਪ੍ਰਭਾਤ ਵੇ, ਵੇ ਜਾਨੀ ਮੇਰਿਆ !

ਮੈਨੂੰ ਮਿਹਣੇ ਦੇਣ ਸਹੇਲੀਆਂ,ਵੇ ਚੀਰੇ ਵਾਲਿਆ !
ਮੇਰੀ ਪਰਤ ਨਾ ਪੁੱਛੀ ਬਾਤ, ਵੇ ਜਾਨੀ ਮੇਰਿਆ !

ਟੱਪੇ

1ਕਾਲੇ ਖੰਭ ਨੇ ਕਾਵਾਂ ਦੇਧੀਆਂ ਪ੍ਰਦੇਸ ਗਈਆਂਧੰਨ ਜਿਗਰੇ ਮਾਵਾਂ ਦੇ ।2ਸੋਟੀ ਦੇ ਬੰਦ ਕਾਲੇਆਖੀਂ ਮੇਰੇ ਮਾਹੀਏ ਨੂੰਲੱਗੀ ਯਾਰੀ ਦੀ ਲੱਜ ਪਾਲੇ ।3ਪੈਸੇ ਦੀ ਚਾਹ ਪੀਤੀਲੱਖਾਂ ਦੀ ਜਿੰਦੜੀ ਮੈਂਤੇਰੇ ਪਿਆਰ 'ਚ ਤਬਾਹ ਕੀਤੀ ।4ਚਿੜੀਆਂ ਵੇ ਬਾਰ ਦੀਆਂਰੱਜ ਕੇ ਨਾ ਦੇਖੀਆਂ ਵੇਅੱਖਾਂ ਸਾਂਵਲੇ ਯਾਰ ਦੀਆਂ ।5ਇਹ ਕੀ ਖੇਡ ਹੈ ਨਸੀਬਾਂ ਦੀਧੱਕਾ ਵਿਚਕਾਰ ਦੇ ਗਿਉਂਕੁੜੀ ਤੱਕ ਕੇ ਗ਼ਰੀਬਾਂ ਦੀ ।6ਪਾਣੀ ਦੇ ਜਾ ਤਿਹਾਇਆਂ ਨੂੰਭੌਰੇ ਵਾਂਗ ਉੱਡ ਤੂੰ ਗਿਉਂਤੱਕ ਫੁੱਲ ਕੁਮਲਾਇਆਂ ਨੂੰ ।7ਕਟੋਰਾ ਕਾਂਸੀ ਦਾਤੇਰੀ ਵੇ ਜੁਦਾਈ ਸੱਜਣਾਜਿਵੇਂ ਝੂਟਾ ਫਾਂਸੀ ਦਾ ।8ਦੋ ਕਪੜੇ...

ਪਾਂਡੀ ਪਾਤਸ਼ਾਹ

ਵਿਧਾਤਾ ਸਿੰਘ ਤੀਰਕੋਈ ਰੋਕੇ ਬਲਾ ਕਿਵੇਂ, ਸਾਹਿਬ ਦੇ ਭਾਣੇ ਨੂੰ ।ਇਕ ਵੇਲਾ ਐਸਾ ਵੀ ਆਇਆ ਇਸ ਧਰਤੀ ਤੇ ।ਦਾਤਾ ਵੀ ਸਹਿਕ ਗਿਆ, ਜਦ ਇੱਕ ਇੱਕ ਦਾਣੇ ਨੂੰ ।ਰੁੱਖੇ ਬਘਿਆੜ ਜਿਉਂ, ਆ ਭੁੱਖਾ ਕਾਲ ਪਿਆ ।ਧਰਤ ਇਹ ਭਾਗ ਭਰੀ, ਪੰਜਾਂ ਦਰਿਆਵਾਂ ਦੀ ।ਮੂੰਹ ਆਈ ਆਫ਼ਤ ਦੇ, ਕੋਈ ਉਲਟਾ ਫਾਲ ਪਿਆ ।ਮੁਟਿਆਰਾਂ ਕੁੜੀਆਂ ਸਭ, ਪੂਣੀ ਰੰਗ ਹੋ ਗਈਆਂ ।ਪਿਤ ਪੇ ਗਏ ਭੋਖੋਂ ਦੇ, ਸਭ ਛੇਲ ਜਵਾਨਾਂ ਨੂੰ ।ਰੱਤਾਂ ਵਿੱਚ ਨਾੜਾਂ ਦੇ, ਸੁੱਕੀਆਂ ਤੇ ਖਲੋ ਗਈਆਂਬੁੱਢਿਆਂ ਦਾ ਹਾਲ ਬੁਰਾ, ਗਭਰੂ ਵੀ ਝੁਕ...

ਫੈਸ਼ਨਾਂ ਤੋਂ ਕੀ ਲੈਣਾ

ਇਸ ਲੋਕ-ਗੀਤ 'ਚ ਪੰਜਾਬੀ ਗਹਿਣਿਆਂ ਦੀ ਖ਼ਬਸੂਰਤ ਅੰਦਾਜ਼ 'ਚ ਚਰਚਾ ਕੀਤੀ ਗਈ ਹੈ ਤੇਰੀ ਗੁੱਤ 'ਤੇ ਕਚਿਹਰੀ ਲਗਦੀ, ਦੂਰੋਂ ਦੂਰੋਂ ਆਉਣ ਝਗੜੇ। ਸੱਗੀ-ਫੁੱਲ ਨੀ ਸ਼ਿਸ਼ਨ ਜੱਜ ਤੇਰੇ, ਕੈਂਠਾ ਤੇਰਾ ਮੁਹਤਮ ਹੈ। ਵਾਲੇ, ਡੰਡੀਆਂ ਕਮਿਸ਼ਨਰ ਡਿਪਟੀ, ਨੱਤੀਆਂ ਇਹ ਨੈਬ ਬਣੀਆਂ। ਜ਼ੈਲਦਾਰ ਨੀ ਮੁਰਕੀਆਂ ਤੇਰੀਆਂ, ਸਫੈਦ-ਪੋਸ਼ ਬਣੇ ਗੋਖੜੂ। ਨੱਥ, ਮਛਲੀ, ਮੇਖ਼ ਤੇ ਕੋਕਾ, ਇਹ ਨੇ ਸਾਰੇ ਛੋਟੇ ਮਹਿਕਮੇ। ਤੇਰਾ ਲੌਂਗ ਕਰੇ ਸਰਦਾਰੀ, ਥਾਣੇਦਾਰੀ ਨੁੱਕਰਾ ਕਰੇ। ਚੌਕੀਦਾਰਨੀ ਬਣੀ ਬਘਿਆੜੀ, ਤੀਲੀ ਬਣੀ ਟਹਿਲਦਾਰਨੀ। ਕੰਢੀ, ਹਸ ਦਾ ਪੈ ਗਿਆ ਝਗੜਾ, ਤਵੀਤ ਉਗਾਹੀ ਜਾਣਗੇ। ਬੁੰਦੇ ਬਣ ਗਏ ਵਕੀਲ ਵਲੈਤੀ, ਚੌਂਕ-ਚੰਦ ਨਿਆਂ ਕਰਦੇ। ਦਫ਼ਾ ਤਿੰਨ ਸੌ ਆਖਦੇ ਤੇਤੀ, ਕੰਠੀ ਨੂੰ ਸਜ਼ਾ ਬੋਲ ਗਈ। ਹਾਰ ਦੇ ਗਿਆ ਜ਼ਮਾਨਤ...