13.1 C
Los Angeles
Thursday, March 13, 2025

ਕਿਸਮਤ

ਅੱਜ ਕਿਸਮਤ ਮੇਰੇ ਗੀਤਾਂ ਦੀ
ਹੈ ਕਿਸ ਮੰਜ਼ਿਲ ‘ਤੇ ਆਣ ਖੜੀ
ਜਦ ਗੀਤਾਂ ਦੇ ਘਰ ਨ੍ਹੇਰਾ ਹੈ
ਤੇ ਬਾਹਰ ਮੇਰੀ ਧੁੱਪ ਚੜ੍ਹੀ।

ਇਸ ਸ਼ਹਿਰ ‘ਚ ਮੇਰੇ ਗੀਤਾਂ ਦਾ
ਕੋਈ ਇਕ ਚਿਹਰਾ ਵੀ ਵਾਕਫ਼ ਨਹੀਂ
ਪਰ ਫਿਰ ਵੀ ਮੇਰੇ ਗੀਤਾਂ ਨੂੰ
ਆਵਾਜ਼ਾਂ ਦੇਵੇ ਗਲੀ ਗਲੀ।

ਮੈਨੂੰ ਲੋਕ ਕਹਿਣ ਮੇਰੇ ਗੀਤਾਂ ਨੇ
ਮਹਿਕਾਂ ਦੀ ਜੂਨ ਹੰਢਾਈ ਹੈ
ਪਰ ਲੋਕ ਵਿਚਾਰੇ ਕੀ ਜਾਨਣ
ਗੀਤਾਂ ਦੀ ਵਿਥਿਆ ਦਰਦ ਭਰੀ।

ਮੈਂ ਹੰਝੂ ਹੰਝੂ ਰੋ ਰੋ ਕੇ
ਆਪਣੀ ਤਾਂ ਅਉਧ ਹੰਢਾ ਬੈਠਾਂ
ਕਿੰਜ ਅਉਧ ਹੰਢਾਵਾਂ ਗੀਤਾਂ ਦੀ
ਜਿਨ੍ਹਾਂ ਗੀਤਾਂ ਦੀ ਤਕਦੀਰ ਸੜੀ।

ਬਦਕਿਸਮਤ ਮੇਰੇ ਗੀਤਾਂ ਨੂੰ
ਕਿਸ ਵੇਲੇ ਨੀਂਦਰ ਆਈ ਹੈ
ਜਦ ਦਿਲ ਦੇ ਵਿਹੜੇ ਪੀੜਾਂ ਦੀ
ਹੈ ਗੋਡੇ ਗੋਡੇ ਧੁੱਪ ਚੜ੍ਹੀ।

ਇਕ ਸੂਰਜ ਨੇ ਮੇਰੇ ਗੀਤਾਂ ਨੂੰ
ਕਿਰਨਾਂ ਦੀ ਦਾਅਵਤ ਜਦ ਆਖੀ
ਇਕ ਬੁਰਕੀ ਮਿੱਸੇ ਚਾਨਣ ਦੀ
ਗੀਤਾਂ ਦੇ ਸੰਘ ਵਿਚ ਆਣ ਅੜੀ।

ਮੇਰੇ ਗੀਤਾਂ ਭਰੀ ਕਹਾਣੀ ਦਾ
ਕਿਆ ਅੰਤ ਗ਼ਜ਼ਬ ਦਾ ਹੋਇਆ ਹੈ
ਜਦ ਆਈ ਜਵਾਨੀ ਗੀਤਾਂ ‘ਤੇ
ਗੀਤਾਂ ਦੀ ਅਰਥੀ ਉੱਠ ਚੱਲੀ।

ਲੂਣਾ (1965): ਪਹਿਲਾ ਅੰਕ

ਲੂਣਾ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਹਕਾਰ ਰਚਨਾ ਹੈ। 1965 ਵਿੱਚ ਛਪੇ ਪੂਰਨ ਭਗਤ ਦੀ ਪ੍ਰਾਚੀਨ ਕਥਾ ਦੇ ਅਧਾਰ ਤੇ, ਇਸ ਮਹਾਂਕਾਵਿ ਨੂੰ ਸਾਹਿਤ ਅਕਾਦਮੀ ਹਾਸਲ ਕਰ ਕੇ ਬਟਾਲਵੀ ਸਭ ਤੋਂ ਘੱਟ ਉਮਰ ਵਿੱਚ ਇਹ ਅਵਾਰਡ ਹਾਸਲ ਕਰਨ ਵਾਲਾ ਆਧੁਨਿਕ ਪੰਜਾਬੀ ਕਵੀ ਬਣਿਆ।ਲੂਣਾ ਮਹਾਂਕਾਵਿ ਪੂਰਨ ਭਗਤ ਦੀ ਪੁਰਾਤਨ ਕਥਾ 'ਤੇ ਅਧਾਰਤ ਹੈ। ਪੂਰਨ ਇਕ ਰਾਜਕੁਮਾਰ ਹੈ ਜਿਸਦਾ ਪਿਤਾ ਲੂਣਾ ਨਾਮ ਦੀ ਕੁੜੀ ਨਾਲ ਵਿਆਹ ਕਰਵਾਉਂਦਾ ਹੈ, ਜੋ ਆਪਣੀ ਉਮਰ ਤੋਂ ਬਹੁਤ ਛੋਟੀ ਹੈ। ਪੂਰਨ ਦੀ ਮਤਰੇਈ ਮਾਂ ਲੂਣਾ...

ਡਾਚੀ ਸਹਿਕਦੀ

ਜੇ ਡਾਚੀ ਸਹਿਕਦੀ ਸੱਸੀ ਨੂੰਪੁਨੂੰ ਥੀਂ ਮਿਲਾ ਦੇਂਦੀ ।ਤਾਂ ਤੱਤੀ ਮਾਣ ਸੱਸੀ ਦਾਉਹ ਮਿੱਟੀ ਵਿਚ ਰੁਲਾ ਦੇਂਦੀ ।ਭਲੀ ਹੋਈ ਕਿ ਸਾਰਾ ਸਾਉਣ ਹੀਬਰਸਾਤ ਨਾ ਹੋਈ,ਪਤਾ ਕੀ ਆਲ੍ਹਣੇ ਦੇ ਟੋਟਰੂਬਿਜਲੀ ਜਲਾ ਦੇਂਦੀ ।ਮੈਂ ਅਕਸਰ ਵੇਖਿਐ-ਕਿ ਤੇਲ ਹੁੰਦਿਆਂ ਸੁੰਦਿਆਂ ਦੀਵੇ,ਹਵਾ ਕਈ ਵਾਰ ਦਿਲ ਦੀਮੌਜ ਖ਼ਾਤਰ ਹੈ ਬੁਝਾ ਦੇਂਦੀ ।ਭੁਲੇਖਾ ਹੈ ਕਿ ਜ਼ਿੰਦਗੀਪਲ ਦੋ ਪਲ ਲਈ ਘੂਕ ਸੌਂ ਜਾਂਦੀ,ਜੇ ਪੰਛੀ ਗ਼ਮ ਦਾ ਦਿਲ ਦੀਸੰਘਣੀ ਜੂਹ 'ਚੋਂ ਉਡਾ ਦੇਂਦੀ ।ਹਕਕੀਤ ਇਸ਼ਕ ਦੀਜੇ ਮਹਿਜ ਹੁੰਦੀ ਖੇਡ ਜਿਸਮਾਂ ਦੀ,ਤਾਂ ਦੁਨੀਆਂ ਅੱਜ ਤੀਕਣਨਾਂ ਤੇਰਾ ਮੇਰਾ ਭੁਲਾ...

ਜਦ ਵੀ ਤੇਰਾ

ਜਦ ਵੀ ਤੇਰਾ ਦੀਦਾਰ ਹੋਵੇਗਾਝੱਲ ਦਿਲ ਦਾ ਬੀਮਾਰ ਹੋਵੇਗਾਕਿਸੇ ਵੀ ਜਨਮ ਆ ਕੇ ਵੇਖ ਲਵੀਂਤੇਰਾ ਹੀ ਇੰਤਜ਼ਾਰ ਹੋਵੇਗਾਜਿਥੇ ਭੱਜਿਆ ਵੀ ਨਾ ਮਿਲੂ ਦੀਵਾਸੋਈਉ ਮੇਰਾ ਮਜ਼ਾਰ ਹੋਵੇਗਾਕਿਸ ਨੇ ਮੈਨੂੰ ਆਵਾਜ਼ ਮਾਰੀ ਹੈਕੋਈ ਦਿਲ ਦਾ ਬੀਮਾਰ ਹੋਵੇਗਾਇੰਞ ਲੱਗਦਾ ਹੈ 'ਸ਼ਿਵ' ਦੇ ਸ਼ਿਅਰਾਂ 'ਚੋਂਕੋਈ ਧੁਖ਼ਦਾ ਅੰਗਾਰ ਹੋਵੇਗਾ