17.9 C
Los Angeles
Friday, May 9, 2025

ਗ਼ਮਾਂ ਦੀ ਰਾਤ

ਗ਼ਮਾਂ ਦੀ ਰਾਤ ਲੰਮੀ ਏ
ਜਾਂ ਮੇਰੇ ਗੀਤ ਲੰਮੇ ਨੇ ।
ਨਾ ਭੈੜੀ ਰਾਤ ਮੁੱਕਦੀ ਏ,
ਨਾ ਮੇਰੇ ਗੀਤ ਮੁੱਕਦੇ ਨੇ ।

ਇਹ ਸਰ ਕਿੰਨੇ ਕੁ ਡੂੰਘੇ ਨੇ
ਕਿਸੇ ਨੇ ਹਾਥ ਨਾ ਪਾਈ,
ਨਾ ਬਰਸਾਤਾਂ ‘ਚ ਚੜ੍ਹਦੇ ਨੇ
ਤੇ ਨਾ ਔੜਾਂ ‘ਚ ਸੁੱਕਦੇ ਨੇ ।

ਮੇਰੇ ਹੱਡ ਹੀ ਅਵੱਲੇ ਨੇ
ਜੋ ਅੱਗ ਲਾਇਆਂ ਨਹੀਂ ਸੜਦੇ
ਨਾ ਸੜਦੇ ਹਉਕਿਆਂ ਦੇ ਨਾਲ
ਹਾਵਾਂ ਨਾਲ ਧੁਖਦੇ ਨੇ ।

ਇਹ ਫੱਟ ਹਨ ਇਸ਼ਕ ਦੇ ਯਾਰੋ
ਇਹਨਾਂ ਦੀ ਕੀ ਦਵਾ ਹੋਵੇ
ਇਹ ਹੱਥ ਲਾਇਆਂ ਵੀ ਦੁਖਦੇ ਨੇ
ਮਲ੍ਹਮ ਲਾਇਆਂ ਵੀ ਦੁਖਦੇ ਨੇ ।

ਜੇ ਗੋਰੀ ਰਾਤ ਹੈ ਚੰਨ ਦੀ
ਤਾਂ ਕਾਲੀ ਰਾਤ ਹੈ ਕਿਸ ਦੀ ?
ਨਾ ਲੁਕਦੇ ਤਾਰਿਆਂ ਵਿਚ ਚੰਨ
ਨਾ ਤਾਰੇ ਚੰਨ ‘ਚ ਲੁਕਦੇ ਨੇ ।

ਲਾਜਵੰਤੀ (1961)

ਮੇਰੇ ਗੀਤਾਂ ਦੀ ਲਾਜਵੰਤੀ ਨੂੰ,ਤੇਰੇ ਬਿਰਹੇ ਨੇ ਹੱਥ ਲਾਇਐ ।ਮੇਰੇ ਬੋਲਾਂ ਦੇ ਜ਼ਰਦ ਪੱਤਿਆਂ ਨੇ,ਤੇਰੀ ਸਰਦਲ 'ਤੇ ਸਿਰ ਨਿਵਾਇਐ ।ਇਹ ਕੌਣ ਮਾਲੀ ਹੈ ਦਿਲ ਮੇਰੇ ਦਾਚਮਨ ਜੋ ਫੱਗਣ 'ਚ ਵੇਚ ਚੱਲਿਐ,ਇਹ ਕੌਣ ਭੌਰਾ ਹੈ ਜਿਸ ਨਿਖੱਤੇ ਨੇਮੇਰੇ ਗ਼ਮ ਦੀ ਕਲੀ ਨੂੰ ਤਾਇਐ ।ਉਹ ਕਿਹੜੀ ਕੰਜਕ ਸੀ ਪੀੜ ਮੇਰੀ ਦੀਜਿਸ ਨੇ ਦੁਨੀਆਂ ਦੇ ਪੈਰ ਧੋਤੇ,ਇਹ ਕਿਹੜੀ ਹਸਰਤ ਹੈ ਜਿਸ ਨੇ ਦਿਲ ਦੇਵੀਰਾਨ ਵਿਹੜੇ 'ਚ ਚੌਕ ਵਾਹਿਐ ?ਮੇਰੇ ਸਾਹਾਂ ਦੀ ਪੌਣ ਤੱਤੀ ਦਾਕਿਹੜਾ ਬੁੱਲਾ ਖਲਾ 'ਚ ਘੁਲਿਐ,ਇਹ ਕਿਹੜਾ ਹੰਝੂ ਹੈ ਮੇਰੇ...

ਕੌਣ ਮੇਰੇ ਸ਼ਹਿਰ ਆ ਕੇ

ਕੌਣ ਮੇਰੇ ਸ਼ਹਿਰ ਆ ਕੇ ਮੁੜ ਗਿਆਚੰਨ ਦਾ ਸਾਰਾ ਹੀ ਚਾਨਣ ਰੁੜ੍ਹ ਗਿਆਪੀੜ ਪਾ ਕੇ ਝਾਂਜਰਾਂ ਕਿਧਰ ਟੁਰੀਕਿਹੜੇ ਪੱਤਣੀਂ ਗ਼ਮ ਦਾ ਮੇਲਾ ਜੁੜ ਗਿਆਛੱਡ ਕੇ ਅਕਲਾਂ ਦਾ ਝਿੱਕਾ ਆਲ੍ਹਣਾਉੜ ਗਿਆ ਹਿਜਰਾਂ ਦਾ ਪੰਛੀ ਉੜ ਗਿਆਹੈ ਕੋਈ ਸੂਈ ਕੰਧੂਈ ਦੋਸਤੋਵਕਤ ਦੇ ਪੈਰਾਂ 'ਚ ਕੰਡਾ ਪੁੜ ਗਿਆਸ਼ੁਹਰਤਾਂ ਦੀ ਧੜ ਤੇ ਸੂਰਤ ਵੀ ਹੈਫਿਰ ਵੀ ਖੌਰੇ ਕੀ ਹੈ ਮੇਰਾ ਥੁੜ ਗਿਆ

ਲੂਣਾ (1965): ਪਹਿਲਾ ਅੰਕ

ਲੂਣਾ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਹਕਾਰ ਰਚਨਾ ਹੈ। 1965 ਵਿੱਚ ਛਪੇ ਪੂਰਨ ਭਗਤ ਦੀ ਪ੍ਰਾਚੀਨ ਕਥਾ ਦੇ ਅਧਾਰ ਤੇ, ਇਸ ਮਹਾਂਕਾਵਿ ਨੂੰ ਸਾਹਿਤ ਅਕਾਦਮੀ ਹਾਸਲ ਕਰ ਕੇ ਬਟਾਲਵੀ ਸਭ ਤੋਂ ਘੱਟ ਉਮਰ ਵਿੱਚ ਇਹ ਅਵਾਰਡ ਹਾਸਲ ਕਰਨ ਵਾਲਾ ਆਧੁਨਿਕ ਪੰਜਾਬੀ ਕਵੀ ਬਣਿਆ।ਲੂਣਾ ਮਹਾਂਕਾਵਿ ਪੂਰਨ ਭਗਤ ਦੀ ਪੁਰਾਤਨ ਕਥਾ 'ਤੇ ਅਧਾਰਤ ਹੈ। ਪੂਰਨ ਇਕ ਰਾਜਕੁਮਾਰ ਹੈ ਜਿਸਦਾ ਪਿਤਾ ਲੂਣਾ ਨਾਮ ਦੀ ਕੁੜੀ ਨਾਲ ਵਿਆਹ ਕਰਵਾਉਂਦਾ ਹੈ, ਜੋ ਆਪਣੀ ਉਮਰ ਤੋਂ ਬਹੁਤ ਛੋਟੀ ਹੈ। ਪੂਰਨ ਦੀ ਮਤਰੇਈ ਮਾਂ ਲੂਣਾ...