10.4 C
Los Angeles
Sunday, March 9, 2025

ਹਾਦਸਾ

ਗੀਤ ਦਾ ਤੁਰਦਾ ਕਾਫ਼ਲਾ
ਮੁੜ ਹੋ ਗਿਆ ਬੇਆਸਰਾ
ਮੱਥੇ ‘ਤੇ ਹੋਣੀ ਲਿਖ ਗਈ
ਇਕ ਖ਼ੂਬਸੂਰਤ ਹਾਦਸਾ ।

ਇਕ ਨਾਗ ਚਿੱਟੇ ਦਿਵਸ ਦਾ
ਇਕ ਨਾਗ ਕਾਲੀ ਰਾਤ ਦਾ
ਇਕ ਵਰਕ ਨੀਲਾ ਕਰ ਗਏ
ਕਿਸੇ ਗੀਤ ਦੇ ਇਤਿਹਾਸ ਦਾ ।

ਸ਼ਬਦਾਂ ਦੇ ਕਾਲੇ ਥਲਾਂ ਵਿਚ
ਮੇਰਾ ਗੀਤ ਸੀ ਜਦ ਮਰ ਰਿਹਾ
ਉਹ ਗੀਤ ਤੇਰੀ ਪੈੜ ਨੂੰ
ਮੁੜ ਮੁੜ ਪਿਆ ਸੀ ਝਾਕਦਾ ।

ਅੰਬਰ ਦੀ ਥਾਲੀ ਤਿੜਕ ਗਈ
ਸੁਣ ਜ਼ਿਕਰ ਮੋਏ ਗੀਤ ਦਾ
ਧਰਤੀ ਦਾ ਛੰਨਾ ਕੰਬਿਆ
ਭਰਿਆ ਹੋਇਆ ਵਿਸ਼ਵਾਸ ਦਾ ।

ਜ਼ਖ਼ਮੀ ਹੈ ਪਿੰਡਾ ਸੋਚ ਦਾ
ਜ਼ਖ਼ਮੀ ਹੈ ਪਿੰਡਾ ਆਸ ਦਾ
ਅੱਜ ਫੇਰ ਮੇਰੇ ਗੀਤ ਲਈ
ਕਫ਼ਨ ਨਾ ਮੈਥੋਂ ਪਾਟਦਾ ।

ਅੱਜਫੇਰ ਹਰ ਇਕ ਸ਼ਬਦ ਦੇ
ਨੈਣਾਂ ‘ਚ ਹੰਝੂ ਆ ਗਿਆ
ਧਰਤੀ ਤੇ ਕਰਜ਼ਾ ਚੜ੍ਹ ਗਿਆ
ਮੇਰੇ ਗੀਤ ਦੀ ਇਕ ਲਾਸ਼ ਦਾ ।

ਕਾਗ਼ਜ਼ ਦੀ ਨੰਗੀ ਕਬਰ ‘ਤੇ
ਇਹ ਗੀਤ ਜੋ ਅੱਜ ਸੌਂ ਗਿਆ
ਇਹ ਗੀਤ ਸਾਰੇ ਜੱਗ ਨੂੰ
ਪਾਵੇ ਵਫ਼ਾ ਦਾ ਵਾਸਤਾ ।

ਜਾਚ ਮੈਨੂੰ ਆ ਗਈ

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ।ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ ।ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ ।ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਓ,ਧਰਤ ਵੀ ਵਿਕਦੀ ਹੈ ਮੁੱਲ ਸ਼ਮਸ਼ਾਨ ਦੀ ।ਨਾ ਦਿਓ ਮੈਨੂੰ ਸਾਹ ਉਧਾਰੇ ਦੋਸਤੋ,ਲੈ ਕੇ ਮੁੜ ਹਿੰਮਤ ਨਹੀਂ ਪਰਤਾਣ ਦੀ ।ਨਾ ਕਰੋ 'ਸ਼ਿਵ' ਦੀ ਉਦਾਸੀ ਦਾ ਇਲਾਜ,ਰੋਣ ਦੀ ਮਰਜ਼ੀ ਹੈ ਅੱਜ ਬੇਈਮਾਨ ਦੀ ।

ਲੂਣਾ (1965): ਪਹਿਲਾ ਅੰਕ

ਲੂਣਾ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਹਕਾਰ ਰਚਨਾ ਹੈ। 1965 ਵਿੱਚ ਛਪੇ ਪੂਰਨ ਭਗਤ ਦੀ ਪ੍ਰਾਚੀਨ ਕਥਾ ਦੇ ਅਧਾਰ ਤੇ, ਇਸ ਮਹਾਂਕਾਵਿ ਨੂੰ ਸਾਹਿਤ ਅਕਾਦਮੀ ਹਾਸਲ ਕਰ ਕੇ ਬਟਾਲਵੀ ਸਭ ਤੋਂ ਘੱਟ ਉਮਰ ਵਿੱਚ ਇਹ ਅਵਾਰਡ ਹਾਸਲ ਕਰਨ ਵਾਲਾ ਆਧੁਨਿਕ ਪੰਜਾਬੀ ਕਵੀ ਬਣਿਆ।ਲੂਣਾ ਮਹਾਂਕਾਵਿ ਪੂਰਨ ਭਗਤ ਦੀ ਪੁਰਾਤਨ ਕਥਾ 'ਤੇ ਅਧਾਰਤ ਹੈ। ਪੂਰਨ ਇਕ ਰਾਜਕੁਮਾਰ ਹੈ ਜਿਸਦਾ ਪਿਤਾ ਲੂਣਾ ਨਾਮ ਦੀ ਕੁੜੀ ਨਾਲ ਵਿਆਹ ਕਰਵਾਉਂਦਾ ਹੈ, ਜੋ ਆਪਣੀ ਉਮਰ ਤੋਂ ਬਹੁਤ ਛੋਟੀ ਹੈ। ਪੂਰਨ ਦੀ ਮਤਰੇਈ ਮਾਂ ਲੂਣਾ...

ਚੰਬੇ ਦਾ ਫੁੱਲ

ਅੱਜ ਇਕ ਚੰਬੇ ਦਾ ਫੁੱਲ ਮੋਇਆਅੱਜ ਇਕ ਚੰਬੇ ਦਾ ਫੁੱਲ ਮੋਇਆਗਲ ਪੌਣਾਂ ਦੇ ਪਾ ਕੇ ਬਾਹੀਂਗੋਰਾ ਚੇਤਰ ਛਮ ਛਮ ਰੋਇਆਅੱਜ ਇਕ ਚੰਬੇ ਦਾ ਫੁੱਲ ਮੋਇਆਚੇਤਰ ਦੇ ਬੁੱਲ੍ਹ ਨੀਲੇ ਨੀਲੇਮੁੱਖੜਾ ਵਾਂਗ ਵਸਾਰਾਂ ਹੋਇਆਨੈਣੀਂ ਲੱਖ ਮਾਤਮੀ ਛੱਲੇਗਲ੍ਹ ਵਿਚ ਪੈ ਪੈ ਜਾਵੇ ਟੋਇਆਅੱਜ ਇਕ ਚੰਬੇ ਦਾ ਫੁੱਲ ਮੋਇਆਅੱਧੀ ਰਾਤੀਂ ਰੋਵੇ ਚੇਤਰਪੌਣਾਂ ਦਾ ਦਿਲ ਜ਼ਖ਼ਮੀ ਹੋਇਆਡੂੰਘੇ ਵੈਣ ਬੜੇ ਦਰਦੀਲੇਸੁਣ ਕੇ ਸਾਰਾ ਆਲਮ ਰੋਇਆਅੱਜ ਇਕ ਚੰਬੇ ਦਾ ਫੁੱਲ ਮੋਇਆਲੱਖ ਚੇਤਰ ਨੂੰ ਦੇਵਾਂ ਮੱਤੀਂਰਾਮ ਵੀ ਮੋਇਆ ਰਾਵਣ ਮੋਇਆਤਾਂ ਕੀ ਹੋਇਆ ਜੇ ਇਕ ਤੇਰਾਸਮਿਆਂ ਟਾਹਣਾਂ ਤੋਂ...