20 C
Los Angeles
Saturday, April 19, 2025

ਮਿਹਣੇ ਦੇਣ ਸਹੇਲੀਆਂ

ਉੱਚੜਾ ਬੁਰਜ਼ ਲਾਹੋਰ ਦਾ, ਵੇ ਚੀਰੇ ਵਾਲਿਆ !
ਹੇਠ ਵਗੇ ਦਰਿਆ, ਵੇ ਸੱਜਣ ਮੇਰਿਆ !

ਮਲ ਮਲ ਨ੍ਹਾਵਣ ਗੋਰੀਆਂ, ਵੇ ਚੀਰੇ ਵਾਲਿਆ !
ਲੈਣ ਰੱਬ ਦਾ ਨਾਂ, ਵੇ ਸੱਜਣ ਮੇਰਿਆ !

ਕੋਠੇ ਉੱਤੇ ਕੋਠੜੀ, ਵੇ ਚੀਰੇ ਵਾਲਿਆ !
ਕੋਠੇ ‘ਤੇ ਤਸਵੀਰ, ਵੇ ਸੱਜਣ ਮੇਰਿਆ !

ਮੈਂ ਦਰਿਆ ਦੀ ਮਛਲੀ, ਵੇ ਚੀਰੇ ਵਾਲਿਆ !
ਤੂੰ ਦਰਿਆ ਦਾ ਨੀਰ, ਵੇ ਸੱਜਣ ਮੇਰਿਆ !

ਕੋਠੇ ਉੱਤੇ ਕੋਠੜੀ, ਵੇ ਚੀਰੇ ਵਾਲਿਆ !
ਧੁਰ ਕੋਠੇ ‘ਤੇ ‘ਵਾ, ਵੇ ਜਾਨੀ ਮੇਰਿਆ !

ਸ਼ੱਕਰ ਹੋਵੇ ਤਾਂ ਵੰਡੀਏ, ਵੇ ਕੰਠੇ ਵਾਲਿਆ !
ਰੂਪ ਨਾ ਵੰਡਿਆ ਜਾ, ਵੇ ਜਾਨੀ ਮੇਰਿਆ !

ਧਾਗਾ ਹੋਵੇ ਤਾਂ ਤੋੜੀਏ ਵੇ ਕੰਠੇ ਵਾਲਿਆ !
ਪ੍ਰੀਤ ਨਾ ਤੋੜੀ ਜਾ, ਵੇ ਜਾਨੀ ਮੇਰਿਆ !

ਢਲ ‘ਗਏ ਤਰੰਗੜ ਖਿੱਤੀਆਂ, ਵੇ ਚੀਰੇ ਵਾਲਿਆ !
ਹੋ ਚੱਲੀ ਪ੍ਰਭਾਤ ਵੇ, ਵੇ ਜਾਨੀ ਮੇਰਿਆ !

ਮੈਨੂੰ ਮਿਹਣੇ ਦੇਣ ਸਹੇਲੀਆਂ,ਵੇ ਚੀਰੇ ਵਾਲਿਆ !
ਮੇਰੀ ਪਰਤ ਨਾ ਪੁੱਛੀ ਬਾਤ, ਵੇ ਜਾਨੀ ਮੇਰਿਆ !

ਨਾਦਰਸ਼ਾਹ ਦੀ ਵਾਰ : ਨਜਾਬਤ

1: ਉਸ ਵੇਲੇ ਦੇ ਹਾਲਾਤ (ਅਠਾਰਵੀਂ ਸਦੀ)ਸਹੀ ਸੱਚ ਖ਼ੁਦਾਵੰਦ ਬਾਦਸ਼ਾਹ, ਸੱਚੇ ਕੰਮ ਤੇਰੇ ਸੁਬਹਾਨਾਸਰਪਰ ਊਹਾ ਹੋਸੀਆ, ਜਿਹੜੀ ਲਿਖੀ ਏ ਵਿਚ ਕੁਰਾਨਾਸਦੀ ਨਬੀ ਦੀ ਬਾਰ੍ਹਵੀਂ, ਵਡੇ ਫ਼ਿਕਰ ਪਾਏ ਖ਼ਾਨਦਾਨਾਜ਼ੁਲਮ ਜ਼ਿਮੀਂ ਤੇ ਵਰਤਿਆ, ਕੂੜ ਮਕਰ ਬਹਾਨਾਭਾਜੀ ਦਗ਼ੇ ਫ਼ਰੇਬ ਦੀ, ਵਿਚ ਫਿਰੀ ਜਹਾਨਾਮੁਸਾਹਬ ਤੇ ਚੋਰ ਕਚਹਿਰੀਆਂ, ਲਾ ਬਹਿਣ ਦਿਵਾਨਾਰਲ ਸਿਫਲੇ ਕਰਨ ਮਜਾਲਸਾਂ, ਅਦਲ ਇਨਸਾਫ਼ ਗਿਆ ਸੁਲਤਾਨਾਚੜ੍ਹ ਘੋੜੇ ਦੌੜਨ ਆਜੜੀ, ਜਲੇਬ ਟੁਰਨ ਅਸੀਲ ਜਵਾਨਾਂਛੱਟਾਂ ਪਵਣ ਅਰਾਕੀਆਂ, ਖਰਕੇ ਆਣ ਖਲੇ ਮੈਦਾਨਾਂਮਰਦਾਂ ਥੀਂ ਗਿਆ ਜ਼ਾਬਤਾ, ਗ਼ਾਲਬ ਪਿਆ ਜ਼ਨਾਨਾਂਅਮੀਰਾਂ ਨਜ਼ਰਾਂ ਬੱਧੀਆਂ, ਕਰ ਜਮ੍ਹਾਂ ਖਜ਼ਾਨਾਚੜ੍ਹ ਨੌਕਰ ਕੋਂਹਦੇ...

ਕਾਕਾ-ਪਰਤਾਪੀ

(ਸੁਖਦੇਵ ਮਾਦਪੁਰੀ)'ਕਾਕਾ-ਪਰਤਾਪੀ' 19ਵੀਂ ਸਦੀ ਦੇ ਸੱਤਵੇਂ ਦਹਾਕੇ ਵਿਚ ਵਾਪਰੀ ਮਾਲਵੇ ਦੇ ਇਲਾਕੇ ਦੀ ਹਰਮਨ ਪਿਆਰੀ ਲੋਕ ਗਾਥਾ ਹੈ, ਜੋ ਸ਼ਾਦੀ ਰਾਮ, ਗੋਕਲ ਚੰਦ, ਗੁਰਦਿੱਤ ਸਿੰਘ, ਛੱਜੂ ਸਿੰਘ ਅਤੇ ਚੌਧਰੀ ਘਸੀਟਾ ਆਦਿ ਕਿੱਸਾਕਾਰਾਂ ਨੇ ਆਪਣੇ ਕਿੱਸਿਆਂ ਵਿਚ ਬਿਆਨ ਕੀਤੀ ਹੈ।ਮੇਰੇ ਪਿੰਡ ਮਾਦਪੁਰ (ਲੁਧਿਆਣਾ) ਤੋਂ ਇੱਕ ਮੀਲ ਦੱਖਣ ਵਲ ਰਿਆਸਤ ਪਟਿਆਲਾ (ਹੁਣ ਪੰਜਾਬ) ਦਾ ਲੋਪੋਂ ਨਾਮੀ ਪਿੰਡ ਹੈ। ਇੱਥੇ ਫੱਗਣ ਦੇ ਮਹੀਨੇ ਮਹਿਮਾ ਸ਼ਾਹ ਫਕੀਰ ਦੀ ਸਮਾਧ 'ਤੇ ਬੜਾ ਭਾਰੀ ਮੇਲਾ ਲੱਗਦਾ ਹੈ। ਇਸ ਪ੍ਰੀਤ ਕਥਾ ਦੀ ਨਾਇਕਾ ਪਰਤਾਪੀ ਇਸੇ ਪਿੰਡ...

ਕਿੱਕਲੀ

ਕਿੱਕਲੀ ਪੰਜਾਬੀ ਕੁੜੀਆਂ ਦੀ ਲੋਕ ਖੇਡ ਵੀ ਹੈ ਤੇ ਲੋਕ ਨਾਚ ਵੀ ਹੈ। ਰੋੜੇ ਖੇਡਦਿਆਂ ਨਿਕੇ ਵੀਰਾਂ, ਭੈਣਾਂ ਨੂੰ ਖਿਡਾਉਂਦੀਆਂ ਅਤੇ ਗੁੱਡੇ ਗੁੱਡੀਆਂ ਦੇ ਕਾਜ ਰਚਾਉਂਦੀਆਂ ਹੋਈਆ ਕੁੜੀਆਂ ਦਾ ਮਨ ਜਦੋਂ ਹੁਲਾਰਾ ਖਾ ਕੇ ਮਸਤੀ ਦੇ ਵੇਗ ਵਿਚ ਆਉਂਦਾ ਹੈ ਤਾਂ ਉਹ ਜੋਟੇ ਬਣਾ ਕੇ ਇਕ-ਦੂਜੇ ਦੇ ਹੱਥਾਂ ਨੂੰ ਕੰਘੀਆਂ ਪਾ ਕੇ ਘੁੰਮਣ ਲਗ ਜਾਂਦੀਆਂ ਹਨ। ਕਿਉਂਕਿ ਬੱਚਿਆ ਨੂੰ ਹੂਟੇ ਲੈਣ ਵਿਚ ਖਾਸ ਆਨੰਦ ਆਉਂਦਾ ਹੈ ਜਿਸ ਕਰਕੇ ਉਹ ਲਾਟੂ ਚਲਾਉਂਦੇ, ਭੰਬੀਰੀਆਂ ਘੁਮਾਉਂਦੇ, ਚਕਰ ਚੂੰਡੇ ਤੇ ਚੰਡੋਲ ਝੂਟਦੇ ਹਨ।...