17.1 C
Los Angeles
Saturday, February 8, 2025

ਮਿੱਠੇ ਬੋਲ

॥ਮੁਕੰਦ ਛੰਦ॥

ਖੜ੍ਹੇ ਹੋ ਗਏ ਰੱਖ ਕੇ ਭਰੋਸਾ ਰੱਬ ਤੇ ।
ਰੀਝ ਲਾ ਕੇ ਕਵਿਤਾ ਸੁਣਾਉਂਦੇ ਕਬਤੇ ।
ਸ਼ੈਰੀ ਦੇ ਕਚਹਿਰੀ ‘ਚ ਭੰਡਾਰ ਖੋਲ੍ਹੀ ਦੇ ।
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ ।

ਨੱਥ ਘੜੇ ਸਿਉਨੇ ਤੇ, ਸੁਨਿਆਰਾ ਮੁੱਲ ਲੈ ।
ਹਾਰ ਗੁੰਦੇ ਮਾਲਣ, ਬਗ਼ੀਚਿਉਂ ਫੁੱਲ ਲੈ ।
ਬੁੱਲ੍ਹ, ਦੰਦ, ਜੀਭੋਂ, ਲਫ਼ਜ਼ ਪਰੋਲੀ ਦੇ ।
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ ।

ਨਵੇਂ ਗੀਤ ਨਵੀਆਂ ਵਿਖਾਉਂਦੇ ਰੰਗਤਾਂ ।
ਸੁਣ-ਸੁਣ ਹੁੰਦੀਆਂ ਨਿਹਾਲ ਸੰਗਤਾਂ ।
ਦਿਲ ਖ਼ੁਸ਼ ਕਰਾਂਗੇ ਹਰੇਕ ਟੋਲੀ ਦੇ ।
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ ।

ਏਸ਼ੀਆ ‘ਚ ਏਹੋ ਜ੍ਹੀ ਜ਼ਬਾਨ ਮਿੱਠੀ ਨਾ ।
ਯੂਰਪ, ‘ਫ਼ਰੀਕਾ, ਅਮਰੀਕਾ ਡਿੱਠੀ ਨਾ ।
ਦੁੱਧ ਵਿੱਚ ਖੰਡ ਦੇ ਪਤਾਸੇ ਘੋਲੀ ਦੇ ।
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ ।

ਆ ਜੋ ਗੁਰਮੁਖੀ ਕਿਸੇ ਨੇ ਜੇ ਸਿੱਖਣੀ ।
ਪੜ੍ਹਨੀ ਅਸਾਨ ਤੇ ਸੁਖ਼ਾਲੀ ਲਿੱਖਣੀ ।
ਅੱਖਰ ਜਿਉਂ ਫਾਗ ਜ੍ਹਿ ਜਲੇਬੀ ਪੋਲੀ ਦੇ ।
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ ।

ਬਾਬੇ ਗੁਰੂ ਨਾਨਕ ਗਰੰਥ ਰਚੇ ਜੀ ।
ਸ਼ੌਕ ਨਾਲ ਲੱਗਦੇ ਪੜ੍ਹਨ ਬੱਚੇ ਜੀ ।
ਦਸਾਂ ਗੁਰੂਆਂ ਦੇ ਇਤਿਹਾਸ ਫੋਲੀ ਦੇ ।
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ ।

ਫੜ ਜਮ ਅੱਗੇ ਲੌਣਗੇ ਡਰਾਵਣੇ ।
ਪੈਜੂ ਰੱਬ ਸੱਚੇ ਦੇ ਖੜੋਣਾਂ ਸਾਹਮਣੇ ।
ਸੁਣਿਐਂ ‘ਸੱਚ ਖੰਡ’ ‘ਚ ਅਮਲ ਤੋਲੀ ਦੇ ।
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ ।

‘ਬਾਬੂ’ ਦੇ ਜਮਾਤੀ ਅੰਮ੍ਰਿਤ ਪੀਣਿਉਂ ।
ਘੋਲੀਉਂ ਬਿੱਕਰ, ਗੋਕਲ ਸਲ੍ਹੀਣਿਉਂ ।
ਬੱਗਾ ਸਿਉਂ ਤੇ ਸੰਤੋਖ ਸਿਉਂ ‘ਡਰੋਲੀ’ ਦੇ ।
ਮਿੱਠੇ ਬੋਲ ਬੋਲੀਦੇ, ਪੰਜਾਬੀ ਬੋਲੀ ਦੇ ।

ਗੁਰੂ ਨਾਨਕ ਸਾਂਝੇ ਕੁੱਲ ਦੇ ਐ

।।ਦੋਹਿਰਾ।।ਗੁਰੂ ਨਾਨਕ ਦੇ ਵਾਂਗ ਜੋ, ਭਜਨ ਕਰਨ ਭਜਨੀਕ ।ਸਿੱਖ ਸੇਵਕ ਉਸ ਮੰਜ਼ਿਲ ਤੇ, ਪਹੁੰਚ ਜਾਂਮਦੇ ਠੀਕ ।।।ਤਰਜ਼।।ਦੇਵਾਂ ਕਾਵਿ ਸੁਣਾ ਹੱਸ-ਹੱਸ ਮੈਂ, ਬੜਾ ਭਰ 'ਤਾ ਤਰਜ਼ ਵਿੱਚ ਰਸ ਮੈਂ,ਕਰਾਂ ਪਹਿਲੇ ਗੁਰਾਂ ਦਾ ਜੱਸ ਮੈਂ, ਮੇਰੀ ਜੀਭ ਕੀ ਸਿਫ਼ਤ ਕਰ ਸਕਦੀ ਐ ।ਕਲਮ ਲਿਖਦੀ ਰਹੀ, ਲਿਖ ਥਕਦੀ ਐ ।ਲਿਆ ਉੱਤਮ ਬੰਸ ਵਿਚ ਜਰਮ ਐਂ, ਹੁੰਦਾ ਪਿਤਾ ਦੇ ਦੁਆਰੇ ਧਰਮ ਐਂ,ਪਿੰਡਾ ਨਰਮ ਮਖ਼ਮਲੋਂ ਨਰਮ ਐਂ, ਚਿਹਰਾ ਵਾਂਗ ਗੁਲਾਬੀ ਫੁੱਲ ਦੇ ਐ ।ਗੁਰੂ ਨਾਨਕ ਸਾਂਝੇ ਕੁੱਲ ਦੇ ਐ ।ਗੱਲ ਰੱਬ ਦੇ ਬੰਦੇ ਦੀ...

ਪ੍ਰਸੰਗ ਸ਼ਹੀਦ ਬਾਬਾ ਦੀਪ ਸਿੰਘ ਜੀ

ਦੋਹਰੇਦੀਪ ਸਿੰਘ ਸਰਦਾਰ ਦਾ ਛੇੜ ਰਿਹਾ ਪਰਸੰਗ ।ਸੀਸ ਕਟਿਆ ਹੱਥ ਪਰ ਧਰੇ, ਕਰੇ ਸੂਰਮਾ ਜੰਗ ।ਚਾਹੜੇ ਕਟਕ ਦੁਰਾਨੀਆਂ, ਫਿਰੇ ਧਾੜ ਤੇ ਧਾੜ ।ਅੰਮ੍ਰਿਤਸਰ ਗੜ੍ਹ ਗੁਰਾਂ ਦਾ, ਦੇਣ ਪਠਾਣ ਉਜਾੜ ।ਹਰਮੰਦਰ ਨੂੰ ਗੇਰ ਕੇ, ਅੱਟਤਾ ਗੁਰ ਦਾ ਤਾਲ ।ਖ਼ਬਰ ਪੁਚਾਤੀ ਲਾਲਿਆਂ, ਬਿਰਧ ਦੀਪ ਸਿੰਘ ਭਾਲ ।ਡੂਢਾ ਛੰਦ-੧ਜਾ ਕੇ ਦੀਪ ਸਿੰਘ ਨੂੰ ਸੁਣੌਂਦਾ ਏਲਚੀ, ਹੈ ਅੰਧੇਰ ਪੈ ਗਿਆ ।ਨੱਠ ਚਲੇ ਬਾਜ਼ਾਂ ਵਾਲੇ ਦੇ ਗੁਲੇਲਚੀ, ਆ ਦੁਰਾਨੀ ਬਹਿ ਗਿਆ ।ਸ਼ਹਿਰ ਤੇ ਜ਼ੁਲਮ ਦੇ ਕਨਾਤ ਤਾਣ ਤੇ, ਲਿਆ ਫੜੌਂਦਾ ਰੁੱਕੇ ਪਿਆ ।ਬਾਬਾ ਜੀ...

ਛੰਦ: ਮਾਂ ਦੇ ਮਖਣੀ ਖਾਣਿਉਂ

॥ਦੋਹਿਰਾ॥ਅੱਠ ਘੰਟੇ ਕੁੱਲ ਕੰਮ ਕਰੋ, ਕਰਦੇ ਜਿਉਂ ਮਜ਼ਦੂਰ ।ਕੰਮ ਕਰ ਦੂਜੇ ਕੰਟਰੀ, ਹੋ ਗਏ ਮਸ਼ੂਰ ।(ਬਹੱਤਰ ਕਲਾ ਛੰਦ)ਸਉਂ ਗਏ ਤਾਣ ਚਾਦਰੇ ਵੇ,ਸੰਤ ਜਗਮੇਲ, ਮੱਖਣ ਗੁਰਮੇਲ,ਗਰਮ ਕੱਪ ਚਾਹ ਪੀ, ਉੱਠੋ ਮਾਰ ਥਾਪੀ,ਕਰੋ ਹਰਨਾੜੀ, ਪਰਾਣੀ ਫੜਕੇ ।ਟੈਮ ਚਾਰ ਵਜੇ ਦਾ ਵੇ,ਲਵੋ ਨਾਂ ਰੱਬ ਦਾ, ਭਲਾ ਹੋ ਸਭ ਦਾ,ਬੜਾ ਕੰਮ ਨਿੱਬੜੇ, ਪਹਿਰ ਦੇ ਤੜਕੇ ।ਅੱਖ ਪੱਟ ਕੇ ਵੇਖ ਲਉ ਵੇ, ਚੜ੍ਹ ਗਿਆ ਤਾਰਾ,ਕੱਤੇ ਕੰਮ ਭਾਰਾ, ਉੱਠੋ ਹਲ ਜੋੜੋ, ਖੇਤ ਵੱਲ ਮੋੜੋ,ਮਹਿਲ 'ਚੋਂ ਨਿਕਲ, ਅੰਗਣ ਵਿੱਚ ਖੜ੍ਹ ਗਈ ।ਮਾਂ ਦੇ ਮਖਣੀ ਖਾਣਿਉਂ ਵੇ,ਸੂਰਮਿਉਂ...